Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਲੈਰੀਕਲ ਕਾਮਿਆਂ ਨੇ ਲਗਾਤਾਰ ਪੰਜਵੇ ਦਿਨ ਕਲਮ ਛੋੜ ਹੜਤਾਲ ਕਰਕੇ ਪੀਪੇ ਖੜਕਾਏ

Protest, Agitation, Demonstration, Strike

Web Admin

Web Admin

5 Dariya News

ਫਿਰੋਜ਼ਪੁਰ , 14 Oct 2022

Last updated on: Oct 14, 2022, 00:00 IST

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਵਿਢੇ ਸੰਘਰਸ਼ ਤਹਿਤ ਅੱਜ ਪੰਜਵੇ ਦਿਨ ਵੀ ਜਿ਼ਲ੍ਹਾ ਫਿਰੋਜ਼ਪੁਰ ਦੇ ਸਾਰੇ ਦਫਤਰਾਂ ਦਾ ਸਰਕਾਰੀ ਕੰਮ ਕਾਜ ਮੁਕੰਮਲ ਤੌਰ ਤੇ ਠੱਪ ਰਿਹਾ । ਵੱਖ ਵੱਖ ਵਿਭਾਗਾਂ ਦੇ ਸੈਕੜੇ ਕਲੈਰੀਕਲ ਕਰਮਚਾਰੀਆਂ ਨੇ ਅੱਜ ਇੱਥੇ ਜਥੇਬੰਦੀ ਦੇ ਜਿ਼ਲ੍ਹਾ ਪ੍ਰਧਾਨ ਮਨੋਹਰ ਅਤੇ ਜਿ਼ਲ੍ਹਾ ਜਨਰਲ ਸਕੱਤਰ ਪਿੱਪਲ ਸਿੰਘ ਸਿੱਧੂ ਦੀ ਅਗਵਾਈ ਹੇਠ ਕਲਮ ਛੋੜ ਹੜਤਾਲ ਕਰਦੇ ਹੋਏ ਡੀ.ਏ.ਸੀ. ਕੰਪਲੈਕਸ ਵਿਚ ਪੀਪੇ ਖੜਕਾਕੇ ਰੋਸ ਮਾਰਚ ਕੀਤਾ ।ਇਸ ਰੋਸ ਮਾਰਚ ਦੌਰਾਨ ਡੀ.ਸੀ. ਦਫਤਰ ਮੂਹਰੇ ਜ਼ਬਰਦਸਤ ਨਾਹਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ । 

ਰੋਸ ਮਾਰਚ ਤੋ ਬਾਅਦ ਲੋਕ ਨਿਰਮਾਣ ਵਿਭਾਗ ਦੇ ਕੰਪਲੈਕਸ ਵਿਚ ਕੀਤੀ ਗਈ ਗੇਟ ਰੈਲੀ ਦੌਰਾਨ ਪੀ.ਐਸ.ਐਮ.ਐਸ.ਯੂ. ਦੀ ਜਿ਼ਲ੍ਹਾ ਇਕਾਈ ਦੇ ਪ੍ਰਧਾਨ ਮਨੋਹਰ ਲਾਲ, ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਜਨਰਲ ਸਕੱਤਰ, ਪ੍ਰਦੀਪ ਵਿਨਾਇਕ ਜਿ਼ਲ੍ਹਾ ਖਜ਼ਾਨਚੀ, ਜਗਸੀਰ ਸਿੰਘ ਭਾਂਗਰ ਜਿ਼ਲ੍ਹਾ ਪ੍ਰਧਾਨ ਸੀ.ਪੀ.ਐਫ.ਕਰਮਚਾਰੀ ਯੂਨੀਅਨ, ਦੀਦਾਰ ਸਿੰਘ ਸੂਬਾ ਪ੍ਰਧਾਨ ਭੂਮੀ ਰੱਖਿਆ ਪਰਮਿੰਦਰ ਸਿੰਘ ਭੂਮੀ ਰੱਖਿਆ, ਸੋਨੂੰ ਕਸ਼ਅਪ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਵਰੁਣ ਕੁਮਾਰ ਪ੍ਰਧਾਨ ਸਿੱਖਿਆ ਵਿਭਾਗ, ਸੁਖਚੈਨ ਸਿੰਘ ਖੇਤਬਾੜੀ ਵਿਭਾਗ, ਗੁਰਪ੍ਰੀਤ ਸਿੰਘ ਔਲਖ, ਓਮ ਪ੍ਰਕਾਸ਼ ਰਾਣਾ, ਅਨੂੰ ਅਰੋੜਾ, ਸਿ਼ਵਾਲ ਖੰਨਾ, ਸ਼ੀਤਲ ਅਸੀਜਾ ਲੋਕ ਨਿਰਮਾਣ ਵਿਭਾਗ, ਮੈਡਮ ਵੀਰਪਾਲ ਕੌਰ, ਹਰਪ੍ਰੀਤ ਦੁੱਗਲ ਤੇ ਮਨੀਸ਼ ਕੁਮਾਰ ਖਜ਼ਾਨਾ ਦਫਤਰ, ਨਵਦੀਪ ਪੁਰਬਾ ਭਾਸ਼ਾ ਵਿਭਾਗ ਨੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਸਰਕਾਰ ਵੱਲੋ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦੇਣ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਦੀ ਕੀਤੀ । 

ਉਕਤ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਪੁਰਾਣੀ ਪੈਨ਼ਸਨ ਸਕੀਮ ਜਲਦੀ ਬਹਾਲ ਕੀਤੀ ਜਾਵੇ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਲਦੀ ਜਾਰੀ ਕੀਤੀਆਂ ਜਾਣ, ਪਰਖ ਕਾਲ ਸਮੇ ਦੌਰਾਨ ਪੂਰੀ ਤਨਖਾਹ ਦਿੱਤੀ ਜਾਵੇ, ਸੂਬੇ ਦੇ ਮੁਲਾਜ਼ਮਾਂ ਤੇ ਕੇਦਰੀ ਸਕੇਲ ਨਾ ਥੋਪੇ ਜਾਣ । ਉਕਤ ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮ ਮੰਗਾਂ ਦੀ ਪੂਰਤੀ ਜਲਦੀ ਨਾ ਕੀਤੀ ਤਾਂ ਇਹ ਸੰਘਰਸ਼ ਇਸੇ ਤਰ੍ਹਾਂ ਬਾਦਸਤੂਰ ਜਾਰੀ ਰਹੇਗਾ। ਇਥੇ ਇਹ ਵੀ ਵਰਣਨਯੋਗ ਹੈ ਕਿ ਅੱਜ ਡੀ.ਸੀ. ਦਫਤਰ ਵਿਚ ਸ੍ਰੀ ਫੌਜਾ ਸਿੰਘ ਸਰਾਰੀ ਕੈਬਨਿਟ ਮੰਤਰੀ ਪੰਜਾਬ ਮੀਟਿੰਗ ਕਰ ਰਹੇ ਸਨ ਅਤੇ ਦਫਤਰ ਦੇ ਬਾਹਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਵੱਡਾ ਹਜ਼ੂਮ ਨਾਹਰਬਾਜ਼ੀ ਕਰ ਰਿਹਾ ਸੀ ਅਤੇ ਪੀਪੇ ਖੜਕਾ ਕੇ ਰੋਸ ਪ੍ਰਦਰਸ਼ਨ ਕਰ ਰਿਹਾ ਸੀ । ਇਸ ਮੌਕੇ ਮੁਲਾਜ਼ਮਾਂ ਆਗੂਆਂ ਨੇ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮ ਮੰਗਾਂ ਦਾ ਹੱਲ ਨਾ ਕੀਤਾ ਤਾਂ ਕਲਮ ਛੋੜ ਹੜਤਾਲ ਲਗਾਤਾਰ ਜਾਰੀ ਰਹੇਗੀ ਅਤੇ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਜਿਸਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।

 

Tags: Protest , Agitation , Demonstration , Strike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD