Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਕੀਤਾ ਜਾ ਰਿਹਾ ਅਣਗੋਲਿਆ, ਹਿਮਾਚਲ/ਗੁਜਰਾਤ ਚੋਣਾਂ ਦੌਰਾਨ ਕੀਤਾ ਜਾਵੇਗਾ ਡੱਟ ਕੇ ਵਿਰੋਧ : ਸੰਜੀਵ ਭਾਰਗਵ, ਲਖਵੀਰ ਗਰੇਵਾਲ ਤੇ ਸੁਨੀਲ

Protest, Agitation, Demonstration, Strike

Web Admin

Web Admin

5 Dariya News

ਲੁਧਿਆਣਾ , 14 Oct 2022

Last updated on: Oct 14, 2022, 00:00 IST

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ 10 ਤੋਂ 15 ਅਕਤੂਬਰ ਤੱਕ ਦਿੱਤੇ ਗਏ ਕਲਮ ਛੋੜ / ਕੰਪਿਊਟਰ ਬੰਦ ਅਤੇ ਮੁਕੰਮਲ ਹੜਤਾਲ ਦੇ ਦਿੱਤੇ ਗਏ ਐਕਸ਼ਨ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਲਗਾਤਾਰ 5ਵੇਂ ਦਿਨ ਵੀ ਕੰਮਕਾਜ਼ ਠੱਪ ਰੱਖਿਆ ਗਿਆ।ਜ਼ਿਲ੍ਹਾ ਲੁਧਿਆਣਾ ਸਥਿਤ ਵੱਖ-ਵੱਖ ਵਿਭਾਗਾਂ ਦੇ ਦਫਤਰੀ ਕਾਮਿਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੰਜੀਵ ਭਾਰਗਵ, ਜਨਰਲ ਸਕੱਤਰ ਸ਼੍ਰੀ ਲਖਵੀਰ ਸਿੰਘ ਗਰੇਵਾਲ ਅਤੇ ਵਿੱਤ ਸਕੱਤਰ ਸ਼੍ਰੀ ਸੁਨੀਲ ਕੁਮਾਰ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਦੇ ਹੋਏ ਸਿਵਲ ਸਰਜਨ ਦਫ਼ਤਰ ਲੁਧਿਆਣਾ ਵਿਖੇ ਮੁਕੰਮਲ ਤੌਰ ਤੇ ਕਲਮ ਛੋੜ / ਕੰਪਿਊਟਰ ਬੰਦ ਕਰਦੇ ਹੋਏ ਹੜਤਾਲ ਕੀਤੀ ਗਈ ਅਤੇ ਰੋਸ ਮੁਜ਼ਾਹਰਾ ਕਰਦੇ ਹੋਏ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

ਇਸ ਦੌਰਾਨ ਸ਼੍ਰੀ ਸੁਨੀਲ ਕੁਮਾਰ ਵਿੱਤ ਸਕੱਤਰ PSMSU ਲੁਧਿਆਣਾ ਨੇ ਕਿਹਾ ਕਿ ਲਗਾਤਾਰ 4 ਜ਼ੋਨਲ ਰੈਲੀਆਂ ਕਰਨ ਤੋਂ ਬਾਅਦ ਸਰਕਾਰ ਨੂੰ 5 ਦਿਨ ਦੀ ਹੜਤਾਲ ਦੇ ਦਿੱਤੇ ਗਏ ਅਲਟੀਮੇਟਮ ਮੁਤਾਬਿਕ ਅੱਜ ਹੜਤਾਲ ਦਾ 5ਵਾਂ ਦਿਨ ਬੀਤ ਜਾਣ ਦੇ ਬਾਅਦ ਵੀ ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਸਾਰ ਨਹੀਂ ਲਈ ਗਈ। ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਚੌਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਮੁਲਾਜ਼ਮਾਂ ਦਾ ਸਮਰਥਨ ਸਿਰਫ ਸਿਆਸੀ ਲਾਹਾ ਲੈਣ ਤੱਕ ਸੀਮਤ ਸੀ।

ਸੁਨੀਲ ਕੁਮਾਰ ਨੇ ਅੱਗੇ ਕਿਹਾ ਕਿ ਹਿਮਾਚਲ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਹੋ ਗਿਆ ਹੈ ਜਿਸ ਤਹਿਤ 12 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਜਲਦ ਗੁਜਰਾਤ ਚੋਣਾਂ ਦਾ ਵੀ ਐਲਾਨ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਫੌਰੀ ਤੌਰ 'ਤੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦੀ ਨੋਟੀਫਿਕੇਸ਼ਨ ਨੂੰ ਹਰੀ ਝੰਡੀ ਦੇਵੇ ਜਿਸ ਨਾਲ ਹਿਮਾਚਲ/ਗੁਜਰਾਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤੀ ਯਕੀਨੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਇਸ ਕਰਕੇ ਵੀ ਲਾਜ਼ਮੀ ਹੈ ਤਾਂ ਜੋ ਹਿਮਾਚਲ ਅਤੇ ਗੁਜਰਾਤ ਦੇ ਮੁਲਾਜ਼ਮ ਵੋਟਰਾਂ ਨੂੰ ਇਹ ਅਹਿਸਾਸ ਹੋ ਸਕੇ ਕਿ ਆਮ ਆਦਮੀ ਪਾਰਟੀ ਜੋ ਕਹਿੰਦੀ ਹੈ ਉਹ ਕਰਦੀ ਵੀ ਹੈ। 

ਇਸ ਤੋਂ ਇਲਾਵਾ ਬਕਾਇਆ ਡੀ.ਏ. ਅਤੇ ਹੋਰ ਮੰਗਾਂ 'ਤੇ ਵੀ ਗੌਰ ਕੀਤਾ ਜਾਵੇ।ਸ਼੍ਰੀ ਸੰਦੀਪ ਭਾਂਬਕ ਜ਼ਿਲ੍ਹਾ ਪ੍ਰਧਾਨ ਸੀ.ਪੀ.ਐੱਫ. ਅਤੇ ਸ਼੍ਰੀ ਲਖਵੀਰ ਸਿੰਘ ਗਰੇਵਾਲ ਨੇ ਕਿਹਾ ਕਿ ਜੇਕਰ ਸਰਕਾਰ ਇਸ ਸਾਲ ਦੀਵਾਲੀ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕਰਦੀ ਹੈ ਤਾਂ ਇਸ ਦਾ ਹਰਜਾਨਾ ਆਮ ਆਦਮੀ ਪਾਰਟੀ ਨੂੰ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਚੋਣਾਂ ਵਿੱਚ ਭੁਗਤਣਾ ਪਵੇਗਾ ।

ਹੜਤਾਲ ਦੌਰਾਨ ਆਮ ਜਨਤਾ ਨੂੰ ਆਪਣੇ ਕੰਮ ਕਰਵਾਉਣ ਵਿੱਚ ਜੋ ਮੁਸ਼ਕਿਲ ਪੇਸ਼ ਆ ਰਹੀ ਹੈ ਉਸ ਦੀ ਨਿਰੋਲ ਜਿੰਮੇਵਾਰੀ ਮਾਨ ਸਰਕਾਰ ਦੀ ਹੈ ਕਿਉਂਕਿ ਮੁਲਾਜ਼ਮ ਵਰਗ ਕੋਈ ਸ਼ੌਂਕੀਆ ਤੌਰ ਤੇ ਹੜਤਾਲ ਤੇ ਨਹੀਂ ਜਾਂਦਾ । ਜਦੋਂ ਸਰਕਾਰ ਮੇਜ ਤੇ ਬੈਠ ਕੇ ਗੱਲਬਾਤ ਕਰਨ ਨੂੰ ਵੀ ਤਿਆਰ ਨਹੀਂ ਹੁੰਦੀ ਤਾਂ ਮਜ਼ਬੂਰਨ ਮੁਲਾਜ਼ਮ ਵਰਗ ਨੂੰ ਹੜਤਾਲ ਤੇ ਜਾਣਾ ਪੈਂਦਾ ਹੈ ।

ਏ.ਪੀ. ਮੌਰੀਆ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਾਰ ਵਾਰ ਇੱਕ ਹੀ ਗੱਲ ਆਖੀ ਜਾਂਦੀ ਰਹੀ ਹੈ ਕਿ ਤੁਹਾਨੂੰ ਹੁਣ ਕਿਸੇ ਤਰ੍ਹਾਂ ਵੀ ਧਰਨਾ ਲਗਾਉਣ ਦੀ ਲੋੜ ਨਹੀਂ ਪਵੇਗੀ ਪਰ ਸ਼ਾਇਦ ਇਹ ਪਹਿਲੀ ਵਾਰ ਹੀ ਹੋਇਆ ਹੈ ਕਿ ਕੋਈ ਵੀ ਸਰਕਾਰ ਬਣਨ ਤੋਂ ਪਹਿਲੇ 6 ਮਹੀਨਿਆਂ ਵਿੱਚ ਸਮਾਜ ਦਾ ਹਰ ਇੱਕ ਵਰਗ ਸੜਕਾਂ ਤੇ ਰੋਸ ਮੁਜਾਹਰੇ ਕਰ ਰਿਹਾ ਹੈ ।

ਇਸ ਦੌਰਾਨ ਅਨਿਲ ਕੁਮਾਰ, ਪਰਵੀਨ ਕੁਮਾਰ, ਧਰਮ ਸਿੰਘ, ਵਿਮਲਜੀਤ ਸਿੰਘ, ਰਣਧੀਰ ਸਿੰਘ, ਪ੍ਰੇਮ ਸਿੰਘ, ਗੁਰਪ੍ਰੀਤ ਸਿੰਘ, ਦਰਬਾਰਾ ਸਿੰਘ, ਤਜਿੰਦਰ ਸਿੰਘ ਢਿੱਲੋਂ, ਰਾਕੇਸ਼ ਕੁਮਾਰ, ਆਕਾਸ਼ਦੀਪ ਸਿੰਘ, ਜਗਦੇਵ ਸਿੰਘ, ਧਰਮ ਪਾਲ ਪਾਲੀ, ਅਮਨਦੀਪ ਕੌਰ ਪਰਾਸ਼ਰ, ਤਲਵਿੰਦਰ ਸਿੰਘ, ਰਾਜੇਸ਼ ਕਪਿਲਾ, ਗੁਰਚਰਨ ਸਿੰਘ ਅਤੇ ਹੋਰ ਬਹੁਤ ਸਾਰੇ ਵਿਭਾਗਾਂ ਦੇ ਆਗੂਆਂ ਨੇ ਵੀ ਇਕੱਠ ਨੂੰ ਸੰਬੋਧਿਤ ਕੀਤਾ।

 

Tags: Protest , Agitation , Demonstration , Strike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD