Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਪ੍ਰੈੱਸ ਦੀ ਅਜ਼ਾਦੀ ਅਤੇ ਚੁਣੌਤੀਆਂ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ

ਲੋਕ ਸੰਪਰਕ ਵਿਭਾਗ ਵੱਲੋਂ ਜਲਦ ਕੀਤਾ ਜਾਵੇਗਾ ਐਕਰੀਡੇਸ਼ਨ ਕਮੇਟੀ ਦਾ ਗਠਨ : ਅਮਨ ਅਰੋਡ਼ਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Punjab and Chandigarh Journalists Union, Freedom of Press and challenges, Balbir Jandu, Ram Singh Brar, Haryana Journalists Union,Dr. Piyara Lal Garg, Hamir Singh

Web Admin

Web Admin

5 Dariya News

ਚੰਡੀਗਡ਼੍ਹ , 14 Oct 2022

ਪੰਜਾਬ ਐਂਡ ਚੰਡੀਗਡ਼੍ਹ ਜਰਨਲਿਸਟਸ ਯੂਨੀਅਨ ਅਤੇ ਚੰਡੀਗਡ਼੍ਹ ਐਂਡ ਹਰਿਆਣਾ ਜਰਨਲਿਸਟਸ ਯੂਨੀਅਨ ਵੱਲੋਂ ਪ੍ਰੈੱਸ ਦੀ ਅਜ਼ਾਦੀ ਅਤੇ ਚੁਣੌਤੀਆਂ ਵਿਸ਼ੇ ਉੱਤੇ ਸੈਕਟਰ 16 ਸਥਿਤ ਪੰਜਾਬ ਕਲਾ ਭਵਨ ਵਿਖੇ ਸੈਮੀਨਾਰ ਕਰਵਾਇਆ ਗਿਆ। ਕ੍ਰਮਵਾਰ ਦੋਵੇਂ ਯੂਨੀਅਨਾਂ ਦੇ ਪ੍ਰਧਾਨ ਬਲਬੀਰ ਸਿੰਘ ਜੰਡੂ ਅਤੇ ਰਾਮ ਸਿੰਘ ਬਰਾਡ਼ ਦੀ ਪ੍ਰਧਾਨਗੀ ਹੇਠ ਕਰਵਾਏ ਇਸ ਸੈਮੀਨਾਰ ਵਿੱਚ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਮੰਤਰੀ ਅਮਨ ਅਰੋਡ਼ਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਜਰਨਲਿਸਟਸ ਯੂਨੀਅਨ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਜੰਮੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਉੱਘੇ ਚਿੰਤਕ ਡਾ. ਪਿਆਰੇ ਲਾਲ ਗਰਗ ਅਤੇ ਸੀਨੀਅਰ ਪੱਤਰਕਾਰ ਹਮੀਰ ਸਿੰਘ ਸੈਮੀਨਾਰ ਦੇ ਮੁੱਖ ਬੁਲਾਰੇ ਸਨ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋਡ਼ਾ ਨੇ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ੍ਹ ਹੈ ਅਤੇ ਇਸ ਨੂੰ ਸਮਾਜ ਦਾ ਸ਼ੀਸ਼ਾ ਵੀ ਕਿਹਾ ਜਾਂਦਾ ਹੈ। ਇਸ ਕਰਕੇ ਸਮਾਜ ਅਤੇ ਦੇਸ਼ ਨੂੰ ਤਰੱਕੀ ਦੀਆਂ ਹੋਰ ਉੱਚੀਆਂ ਬੁਲੰਦੀਆਂ ਉਤੇ ਪਹੁੰਚਾਉਣ ਵਿੱਚ ਮੀਡੀਆ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਿਛਲੇ ਲੰਬੇ ਸਮੇਂ ਭੰਗ ਹੋਈ ਐਕਰੀਡੀਸ਼ਨ ਕਮੇਟੀ ਮੁਡ਼ ਗਠਿਤ ਕਰਨ ਲਈ ਲਗਭਗ ਤਿਆਰੀ ਕਰ ਲਈ ਗਈ ਹੈ। ਯੂਨੀਅਨ ਵੱਲੋਂ ਸੌਂਪੇ ਗਏ ਮੰਗ ਪੱਤਰ ਬਾਰੇ ਸ੍ਰੀ ਅਰੋਡ਼ਾ ਨੇ ਕਿਹਾ ਕਿ ਬਹੁਤ ਜਲਦ ਪੱਤਰਕਾਰ ਭਾਈਚਾਰੇ ਲਈ ਖੁਸ਼ਖਬਰੀ ਲੈ ਕੇ ਆਵਾਂਗੇ।

ਇੰਡੀਅਨ ਜਰਨਲਿਸਟਸ ਯੂਨੀਅਨ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਜੰਮੂ ਨੇ ਵਰਕਿੰਗ ਜਰਨਲਿਸਟਸ ਐਕਟ ਨੂੰ ਖ਼ਤਮ ਕੀਤੇ ਜਾਣ ਬਾਰੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਕਰੋਨਾ ਕਾਲ ਵਿੱਚ ਹੋਰਨਾਂ ਸ਼੍ਰੇਣੀਆਂ ਦੀ ਤਰ੍ਹਾਂ ਮੀਡੀਆ ਨੂੰ ਕਰੋਨਾ ਯੋਧੇ ਗਰਦਾਨ ਕੇ ਮੌਤ ਦੇ ਮੰੂਹ ਵਿੱਚ ਜਾ ਚੁੱਕੇ ਪੱਤਰਕਾਰਾਂ ਨੂੰ ਮੁਆਵਜ਼ੇ ਦੇਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪੱਤਰਕਾਰਾਂ ਲਈ ਪੈਨਸ਼ਨ ਸਕੀਮ, ਮੁਫ਼ਤ ਬੱਸ ਸਫ਼ਰ ਸਕੀਮ ਸ਼ੁਰੂ ਕਰਨ ਅਤੇ ਐਕਰੀਡੇਸ਼ਨ ਕਮੇਟੀ ਗਠਿਤ ਕਰਨ ਦੀ ਮੰਗ ਕੀਤੀ।

ਸੀਨੀਅਰ ਪੱਤਰਕਾਰ ਹਮੀਰ ਸਿੰਘ ਨੇ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਕਿਸ ਪ੍ਰਕਾਰ ਕਾਰਪੋਰੇਟ ਸੈਕਟਰ ਨੇ ਮੀਡੀਆ ਨੂੰ ਪ੍ਰਭਾਵਿਤ ਕੀਤਾ ਅਤੇ ਇੱਥੋਂ ਤੱਕ ਕਿ ਦੇਸ਼ ਦੀ ਜੁਡੀਸ਼ੀਅਰੀ ਵੀ ਪ੍ਰਭਾਵਿਤ ਹੋ ਚੁੱਕੀ ਹੈ। ਅਜਿਹੇ ਦੌਰ ਵਿੱਚ ਸਿਰ ਤਲ਼ੀ ਉਤੇ ਰੱਖ ਕੇ ਪੱਤਰਕਾਰੀ ਕਰਨੀ ਪੈ ਰਹੀ ਹੈ। ਪ੍ਰੈੱਸ ਦੀ ਅਜ਼ਾਦੀ ਦਾ ਦਾਇਰਾ ਲਗਾਤਾਰ ਸੁੰਗਡ਼ਦਾ ਜਾ ਰਿਹਾ ਹੈ ਅਤੇ ਪੱਤਰਕਾਰਾਂ ਲਈ ਰੈਗੂਲਰ ਨੌਕਰੀ ਦਾ ਸਿਸਟਮ ਖ਼ਤਮ ਹੋ ਚੁੱਕਾ ਹੈ।

ਰਾਮ ਸਿੰਘ ਬਰਾਡ਼ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ੋਸ਼ਲ ਮੀਡੀਆ ਦੇ ਇਸ ਯੁੱਗ ਵਿੱਚ ਕਿਸ ਪ੍ਰਕਾਰ ਇੱਕ ਦੂਜੇ ਤੋਂ ਅੱਗੇ ਨਿਕਲਣ ਦੀ ਕਾਹਲ਼ ਵਿੱਚ ਗਲਤ ਖ਼ਬਰਾਂ ਪਰੋਸੀਆਂ ਜਾ ਰਹੀਆਂ ਹਨ ਅਤੇ ਆਮ ਜਨਤਾ ਦਾ ਨੁਕਸਾਨ ਕੀਤਾ ਜਾ ਰਿਹਾ ਹੈ।

ਡਾ. ਪਿਆਰੇ ਲਾਲ ਗਰਗ ਨੇ ਪੱਤਰਕਾਰਾਂ ਨੂੰ ਆਪਣੀ ਸਹੀ ਡਿਊਟੀ ਨਿਭਾਉਣ ਲਈ ਕਿਹਾ।

ਸਕੱਤਰ ਜਨਰਲ ਪਾਲ ਸਿੰਘ ਨੌਲੀ ਨੇ ਪੱਤਰਕਾਰ ਭਾਈਚਾਰੇ ਦੀਆਂ ਮੁੱਖ ਮੰਗਾਂ ਬਾਰੇ ਸੈਮੀਨਾਰ ਵਿੱਚ ਮੌਜੂਦ ਮੁੱਖ ਮਹਿਮਾਨ ਨੂੰ ਵਿਸਥਾਰ ਨਾਲ ਦੱਸਿਆ।

ਇਸ ਤੋਂ ਪਹਿਲਾਂ ਸੈਮੀਨਾਰ ਦੀ ਸ਼ੁਰੂਆਤ ਵਿੱਚ ਪ੍ਰੀਤਮ ਰੁਪਾਲ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਮੰਚ ਸੰਚਾਲਕ ਦੀ ਭੂਮਿਕਾ ਪੰਜਾਬ ਚੰਡੀਗਡ਼੍ਹ ਜਰਨਲਿਸਟਸ ਯੂਨੀਅਨ ਦੇ ਮੀਤ ਪ੍ਰਧਾਨ ਜੈ ਸਿੰਘ ਛਿੱਬਰ ਵੱਲੋਂ ਨਿਭਾਈ ਗਈ। ਅੰਤ ਵਿੱਚ ਬਲਬੀਰ ਸਿੰਘ ਜੰਡੂ ਵੱਲੋਂ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਮੁੱਖ ਮਹਿਮਾਨ ਸਮੇਤ ਹੋਰਨਾਂ ਸ਼ਖਸੀਅਤਾਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Punjab and Chandigarh Journalists Union , Freedom of Press and challenges , Balbir Jandu , Ram Singh Brar , Haryana Journalists Union , Dr. Piyara Lal Garg , Hamir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD