Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਿਨਾਂ ਵਿੱਚ ਨਹੀਂ ਘੰਟਿਆਂ ਵਿੱਚ ਕੀਤੀ ਜਾ ਰਹੀ ਹੈ ਝੋਨੇ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਕੈਬੀਨਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਈ ਮੰਡੀਆਂ ਦਾ ਦੌਰਾ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਰਈਆ/ ਜੰਡਿਆਲਾ ਗੁਰੂ , 14 Oct 2022

Last updated on: Oct 14, 2022, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਬਾਰੇ ਗੱਲਬਾਤ ਕਰਦੇ ਦੱਸਿਆ ਕਿ ਇਸ ਵਾਰ ਝੋਨੇ ਦੀ ਅਦਾਇਗੀ ਦਿਨਾਂ ਵਿੱਚ ਨਹੀਂ ਕੇਵਲ ਘੰਟੀਆਂ ਵਿੱਚ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 1943 ਕਰੋੜ ਰੁਪਏ ਕਿਸਾਨਾਂ ਦੇ ਖਾਤੇ ਵਿੱਚ ਭੇਜੇ ਜਾ ਚੁੱਕੇ ਹਨ। ਝੋਨੇ ਦੀ ਫ਼ਸਲ ਦੀ ਸਰਕਾਰੀ ਖਰੀਦ ਲਈ ਅੰਮ੍ਰਿਤਸਰ ਜ਼ਿਲੇ ’ਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰਈਆ ਅਤੇ ਜੰਡਿਆਲਾ ਗੁਰੂ ਦਾਣਾ ਮੰਡੀਆਂ ਦਾ ਦੌਰਾ ਕਰਨ ਮਗਰੋਂ ਖਰੀਦ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ -ਇੱਕ ਦਾਣਾ ਖਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਹੁਣ ਤੱਕ 18.5 ਮੀਟਿਰਕ ਟਨ ਝੋਨਾ ਮੰਡੀਆਂ ਵਿੱਚ ਆਇਆ ਹੈ, ਜਿਸ ਵਿਚੋਂ 17.5 ਮੀਟਿਰਕ ਟਨ ਦੀ ਖਰੀਦ ਅਤੇ 7.5 ਮੀਟਿਰਕ ਟਨ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਵਜੋਂ 1943 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਜਾ ਚੁੱਕੇ ਹਨ, ਜੋ ਕਿ ਖਰੀਦ ਦੇ ਚੰਦ ਘੰਟਿਆਂ ਬਾਅਦ ਹੀ ਕੀਤੀ ਜਾ ਰਹੀ ਹੈ।ਉਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਚੰਗੀ ਤਰਾਂ ਪੱਕੀ ਫ਼ਸਲ ਦੀ ਹੀ ਵਾਢੀ ਕੀਤੀ ਜਾਵੇ ਤਾਂ ਜੋ ਇਸ ’ਚ ਨਮੀਂ ਦੀ ਮਾਤਰਾ ਜ਼ਿਆਦਾ ਨਾ ਹੋਵੇ ਤੇ ਖਰੀਦ ਏਜੰਸੀਆਂ ਵੱਲੋਂ ਇਸਨੂੰ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਜਾ ਸਕੇ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਖਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੂਬੇ ’ਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਫ਼ਸਲ ਦੀ ਖਰੀਦ ਤੋਂ ਕੁਝ ਹੀ ਘੰਟਿਆਂ ਅੰਦਰ ਇਸਦੀ ਅਦਾਇਗੀ ਵੀ ਯਕੀਨੀ ਬਣਾਈ ਜਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਉਹ ਪੰਜਾਬ ਭਰ ਵਿੱਚ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈ ਰਹੇ ਹਨ, ਅਤੇ ਅੰਮ੍ਰਿਤਸਰ 19ਵਾਂ  ਜ਼ਿਲ੍ਹਾ ਹੈ ਜਿਥੇ ਉਨ੍ਹਾਂ ਵੱਲੋਂ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਅਤੇ ਕਿਸਾਨਾਂ ਤੇ ਆੜਤੀਆਂ ਆਦਿ ਨਾਲ ਖਰੀਦ ਪ੍ਰਬੰਧਾਂ ਦੀ ਜਾਣਕਾਰੀ ਲਈ ਗਈ ਹੈ।

ਰਈਆ ਦਾਣਾ ਮੰਡੀ ਵਿੱਚ ਖਰੀਦ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਵਰਗ ਜਿਨਾਂ ’ਚ ਆੜਤੀ, ਮਜ਼ਦੂਰ, ਟਰਾਂਸਪੋਰਟਰ ਆਦਿ ਵੀ ਸ਼ਾਮਲ ਹਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ ਅਤੇ ਵਿਸ਼ਵ ਪੱਧਰ ਉਤੇ ਪੈਦਾ ਹੋਏ ਮਾਹੌਲ ਤੋਂ ਆਸ ਕਿ ਸਾਰੀਆਂ ਧਿਰਾਂ ਲਈ ਝੋਨੇ ਦਾ ਇਹ ਸੀਜ਼ਨ ਬਹੁਤ ਵਧੀਆ ਰਹੇਗਾ।ਇਸ ਮੌਕੇ ਡੀ ਐਫ ਸੀ ਸ੍ਰੀ ਮਤੀ ਸੰਜੋਗਤਾ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਜਿਲੇ ਅੰਦਰ ਝੋਨੇ ਦੀ ਖਰੀਦ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਕਿਸਾਨ ਸੇਵਾ ਕੇਦਰ, ਸਿਹਤ ਸੇਵਾ ਕੇਂਦਰ ਅਤੇ ਹੈਲਪਲਾਈਨ ਨੰਬਰ ਸਥਾਪਿਤ ਕੀਤੇ ਗਏ ਹਨ ਤਾਂ ਜੋ ਜਦੋਂ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਉਪਰੋਕਤ ਤੇ  ਰਾਬਤਾ ਕਰ ਸਕਣ। ਇਸ ਮੌਕੇ ਵਿਧਾਇਕ ਸ ਦਲਬੀਰ ਸਿੰਘ ਟੌਂਗ, ਮੈਡਮ ਸੁਹਿਦਰ ਕੌਰ ਧਰਮਪਤਨੀ ਕੈਬਿਨਟ ਮੰਤਰੀ ਹਰਭਜਨ ਸਿੰਘ , ਐਸ ਡੀ ਐਮ ਸ੍ਰੀਮਤੀ ਅਲਕਾ ਕਾਲੀਆ, ਸਕੱਤਰ ਮਾਰਕਿਟ ਕਮੇਟੀ ਬਲਜਿੰਦਰ ਸਿੰਘ ਅਤੇ  ਵੀ ਹਾਜ਼ਰ ਸਨ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD