Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਮੁੜ ਵਸੇਬਾ ਕੇਂਦਰ ਦਾ ਕੀਤਾ ਅਚਨਚੇਤ ਦੌਰਾ

ਦਾਖ਼ਲ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸਰਹਿੰਦ , 15 Oct 2022

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ੇ ਦੀ ਲਾਹਨਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਰਕਾਰ ਵੱਲੋਂ ਨਸ਼ਾ ਛੱਡਣ ਦੇ ਚਾਹਵਾਨ ਵਿਅਕਤੀਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਸ.ਚੇਤਨ ਸਿੰਘ ਜੌੜੇਮਾਜਰਾ  ਨੇ ਸਰਹਿੰਦ ਵਿਖੇ ਚੱਲ ਰਹੇ ਸਰਕਾਰੀ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਦੌਰਾ ਕਰਨ ਉਪਰੰਤ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਉੱਥੇ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਸਿਹਤ ਵਿਭਾਗ ਵੱਲੋਂ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈ ਕੇ ਤਸੱਲੀ ਪ੍ਰਗਟ ਕੀਤੀ।

ਸਿਹਤ ਮੰਤਰੀ ਨੇ ਕਿਹਾ ਕਿ ਨਸ਼ਾ ਇੱਕ ਮਾਨਸਿਕ ਰੋਗ ਹੈ ਜਿਸ ਦਾ ਇਲਾਜ ਸੰਭਵ ਹੈ। ਉਨ੍ਹਾਂ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਵਿੱਚ ਵੱਧ ਚੜ੍ਹ ਕੇ ਸਾਥ ਦਿੱਤਾ ਜਾਵੇ ਅਤੇ ਆਪਣੀ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ਵਿੱਚੋਂ ਕੱਢਣ ਲਈ ਹਾਂ ਪੱਖੀ ਵਤੀਰਾ ਅਪਣਾ ਕੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਤੋਂ ਇਲਾਵਾ ਓਟ ਕਲੀਨਿਕਾਂ ਵਿੱਚ ਉਨ੍ਹਾਂ ਦੇ ਇਲਾਜ ਕਰਵਾਇਆ ਜਾਵੇ, ਮੁੜ ਵਸੇਬਾ ਕੇਂਦਰਾਂ ਤੋਂ ਇਲਾਵਾ ਓਟ ਕਲੀਨਿਕਾਂ ਵਿੱਚ ਨਸ਼ਾ ਪੀੜ੍ਹਤਾਂ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ।  

ਇਸ ਮੌਕੇ ਤੇ ਸਿਵਲ ਸਰਜਨ ਡਾ ਵਿਜੇ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ  ਸੁਰਿੰਦਰ ਸਿੰਘ ,ਮਾਨਸਿਕ ਰੋਗਾਂ ਦੇ ਮਾਹਰ  ਡਾ ਸਨਪ੍ਰੀਤ ਕੌਰ ,ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਕਰਨੈਲ ਸਿੰਘ  ਅਤੇ ਨਸ਼ਾ ਛੁਡਾਊ ਕੇਂਦਰ ਦਾ ਸਮੂਹ ਸਟਾਫ ਹਾਜ਼ਰ ਸਨ ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD