Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

'ਖੇਡਾਂ ਵਤਨ ਪੰਜਾਬ ਦੀਆਂ' ਨੇ ਪਟਿਆਲਾ ਨੂੰ ਖੇਡਾਂ ਦੇ ਰੰਗ ਵਿੱਚ ਰੰਗਿਆ

ਪਹਿਲੇ ਦਿਨ ਰਾਜ ਪੱਧਰੀ ਖੇਡਾਂ ਦੇ ਦਿਲਚਸਪ ਮੁਕਾਬਲੇ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022

Web Admin

Web Admin

5 Dariya News

ਪਟਿਆਲਾ , 15 Oct 2022

Last updated on: Oct 15, 2022, 00:00 IST

ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਰੰਭੀਆਂ ਖੇਡਾਂ ਵਤਨ ਪੰਜਾਬ ਦੀਆਂ-2022 ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਸ਼ੁਰੂ ਹੋਏ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗ (ਅੰਡਰ-14, ਅੰਡਰ-17, ਅੰਡਰ-21 ਅਤੇ ਅੰਡਰ-21 ਤੋਂ 40) ਦੇ ਕਰੀਬ 9200 ਖਿਡਾਰੀਆਂ ਅਤੇ ਖਿਡਾਰਨਾਂ ਨੇ ਅੱਜ ਹਿੱਸਾ ਲਿਆ। ਇਸ ਤਰ੍ਹਾਂ ਪਟਿਆਲਾ ਵਿੱਚ ਖਿਡਾਰੀਆਂ ਦੀ ਵੱਡੀ ਗਿਣਤੀ ਆਮਦ ਨੇ ਪਟਿਆਲਾ ਨੂੰ ਉਲੰਪਿਕ ਖੇਡਾਂ ਦੇ ਰੰਗ ਵਿੱਚ ਰੰਗ ਦਿੱਤਾ ਹੈ।

ਜ਼ਿਲ੍ਹਾ ਖੇਡ ਅਫ਼ਸਰ ਸ਼ਾਸ਼ਵਤ ਰਾਜ਼ਦਾਨ ਨੇ ਅੱਜ ਹੋਏ ਮੁਕਾਬਲਿਆਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਅੰਡਰ-14 ਕੱਬਡੀ ਸਰਕਲ ਸਟਾਇਲ ਵਿੱਚ ਐਸ.ਏ.ਐਸ ਨਗਰ ਨੇ ਫ਼ਿਰੋਜ਼ਪੁਰ ਦੀ ਟੀਮ ਨੂੰ 37-35 ਨਾਲ ਹਰਾਇਆ। ਮਾਨਸਾ ਦੀ ਟੀਮ ਨੇ ਤਰਨਤਾਰਨ ਨੂੰ 32-18 ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਅੰਡਰ-17 ਲੜਕੀਆਂ ਕਬੱਡੀ ਨੈਸ਼ਨਲ ਸਟਾਇਲ ਵਿੱਚ ਮਲੇਰਕੋਟਲਾ ਦੀ ਟੀਮ ਨੂੰ ਕਪੂਰਥਲਾ ਨੇ, ਗੁਰਦਾਸਪੁਰ ਨੂੰ ਮੋਗਾ ਦੀ ਟੀਮ ਨੇ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। 

ਅੰਡਰ-14 ਲੜਕੀਆਂ ਵਿੱਚ ਬਠਿੰਡਾ ਦੀ ਟੀਮ ਨੇ ਜਲੰਧਰ ਨੂੰ, ਮਾਨਸਾ ਦੀ ਟੀਮ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਅਤੇ ਨਵਾਂ ਸ਼ਹਿਰ ਨੇ ਬਰਨਾਲਾ ਨੂੰ ਹਰਾਕੇ ਜਿੱਤ ਪ੍ਰਾਪਤ ਕੀਤੀ।

ਇਸੇ ਤਰ੍ਹਾਂ ਬਾਕਸਿੰਗ ਵਿੱਚ ਨਿਤਿਨ ਫਤਿਹਗੜ੍ਹ ਨੇ ਮਨਿੰਦਰ ਗੁਰਦਾਸਪੁਰ ਨੂੰ, ਮਨੀਸ਼ ਤਰਨਤਾਰਨ ਨੇ ਜਿਗ਼ਰ ਕਪੁਰਥਲਾ ਨੂੰ, ਰਣਵੀਰ ਤਰਨਤਾਰਨ ਨੇ ਵੰਸ਼ ਜਲੰਧਰ ਨੂੰ, ਅਬਾਸ ਮਲੇਰਕੋਟਲਾ ਨੇ ਪਵਰਵੀਰ ਕਪੂਰਥਲਾ ਨੂੰ, ਅਰਸ਼ਦੀਪ ਮੁਕਤਸਰ ਨੇ ਸ਼ਾਹਿਦ ਮਲੇਰਕੋਟਲਾ ਨੂੰ ਅਤੇ ਲਖਵਿੰਦਰ ਬਰਨਾਲਾ ਨੇ ਸਚਿਨ ਹੁਸ਼ਿਆਰਪੁਰ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ।

ਇਸੇ ਤਰ੍ਹਾਂ ਖੋ-ਖੋ ਅੰਡਰ-17 ਲੜਕੇ ਵਿੱਚ ਬਠਿੰਡਾ ਦੀ ਟੀਮ ਨੇ ਸ੍ਰੀ ਮੁਕਤਸਰ ਸਾਹਿਬ ਨੂੰ 8-7 ਨਾਲ, ਰੋਪੜ ਦੀ ਟੀਮ ਨੇ ਐਸ.ਏ.ਐਸ ਨਗਰ ਨੂੰ 12-2 ਨਾਲ, ਸ੍ਰੀ ਫਤਿਹਗੜ੍ਹ ਸਾਹਿਬ ਨੇ ਮਲੇਰਕੋਟਲਾ ਦੀ ਟੀਮ ਨੂੰ 9-4 ਨਾਲ, ਮੋਗਾ ਨੇ ਹੁਸ਼ਿਆਰਪੁਰ ਦੀ ਟੀਮ ਨੂੰ 11-1 ਨਾਲ ਅਤੇ ਅੰਮ੍ਰਿਤਸਰ ਦੀ ਟੀਮ ਨੇ ਫਰੀਦਕੋਟ ਨੂੰ 9-6 ਨਾਲ ਹਰਾਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।

ਇਸੇ ਤਰ੍ਹਾਂ ਪਾਵਰ ਲਿਫਟਿੰਗ ਅੰਡਰ-17 ਲੜਕੀਆਂ 43 ਕਿਲੋ ਵਰਗ ਵਿੱਚ ਮੁਸਕਾਨ ਲੁਧਿਆਣਾ ਨੇ ਪਹਿਲਾ ਸਥਾਨ, ਸਿਮਰਨਜੀਤ ਕੌਰ ਸੰਗਰੂਰ ਨੇ ਦੂਜਾ ਸਥਾਨ ਅਤੇ ਪਾਇਲ ਬਠਿੰਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜਦਕਿ 47 ਕਿਲੋ ਵਰਗ ਵਿੱਚ ਸੁਮਨਦੀਪ ਕੌਰ ਬਠਿੰਡਾ ਨੇ ਪਹਿਲਾ, ਰਮਨਦਪੀਪ ਕੌਰ ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਅਤੇ ਜਸ਼ਨਪ੍ਰੀਤ ਕੌਰ ਸ੍ਰੀ ਮੁਕਤਸਰ ਸਾਹਿਬ ਨੇ ਤੀਜਾ ਸਥਾਨ ਹਾਸਿਲ ਕੀਤਾ।

ਇਸ ਤੋਂ ਬਿਨ੍ਹਾਂ ਅੰਡਰ 21 ਉਮਰ ਵਰਗ ਵਿੱਚ 52 ਕਿਲੋ ਭਾਰ ਕੈਟਾਗਰੀ ਵਿੱਚ ਕੋਮਲਪ੍ਰੀਤ ਲੁਧਿਆਣਾ ਨੇ ਪਹਿਲਾ, ਆਸ਼ਾਪ੍ਰੀਤ ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਅਤੇ ਪਲਕ ਗੋਇਲ ਬਠਿੰਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 47 ਭਾਰ ਵਰਗ ਵਿੱਚ ਅਨੂੰ ਕੁਮਾਰੀ ਲੁਧਿਆਣਾ ਨੇ ਪਹਿਲਾ, ਨਵਜੋਤ ਕੋਰ ਬਠਿੰਡਾ ਨੇ ਦੂਜਾ ਅਤੇ ਮਾਨਸੀ ਲੁਧਿਆਣਾ ਨੇ ਤੀਜੀ ਪੁਸ਼ੀਜ਼ਨ ਹਾਸਿਲ ਕੀਤੀ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD