Monday, 20 May 2024

 

 

ਖ਼ਾਸ ਖਬਰਾਂ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ

 

“ਖੇਡਾਂ ਵਤਨ ਪੰਜਾਬ ਦੀਆਂ 2022” ਦੇ ਰਾਜਪੱਧਰੀ ਗੱਤਕਾ ਮੁਕਾਬਲੇ ਸ਼ੁਰੂ

ਸਿੱਖ ਮਾਰਸ਼ਲ ਆਰਟ ਗਤਕਾ ਖੇਡ ਹੀ ਇੱਕ ਅਜਿਹੀ ਖੇਡ ਹੈ ਜ਼ੋ ਖੇਡ ਖੇਤਰ ਦੇ ਨਾਲ ਨਾਲ ਆਪਣੇ ਸਿੱਖੀ ਸਰੂਪ ਤੇ ਸਿੱਖ ਧਰਮ ਦੇ ਨਾਲ ਜੁੜਣ ਦਾ ਸੁਨੇਹਾ ਦਿੰਦੀ : ਬਾਬਾ ਨੌਨਿਹਾਲ ਸਿੰਘ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022

Web Admin

Web Admin

5 Dariya News

ਅੰਮ੍ਰਿਤਸਰ , 15 Oct 2022

ਗੁਰੂ ਨਗਰੀ ਸਥਿਤ ਗੁਰੂ ਨਾਨਕ ਸਟੇਡੀਅਮ ਵਿਖੇ ਪੰਜਾਬ ਸਰਕਾਰ ਦੇ ਵੱਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ “ਖੇਡਾਂ ਵਤਨ ਪੰਜਾਬ ਦੀਆਂ 2022” ਦੇ ਰਾਜ ਪੱਧਰੀ ਮੁਕਾਬਲਿਆਂ ਦੇ ਸਿਲਸਿਲੇ ਤਹਿਤ ਅੰਡਰ-14, 17 ਸਾਲ ਉਮਰ ਵਰਗ ਦੇ ਲੜਕੇ ਲੜਕੀਆਂ ਦੇ ਸੂਬਾ ਪੱਧਰੀ ਗੱਤਕਾ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਗਏ। ਸਿੱਖੀ ਸਰੂਪ ਵਿੱਚ ਸੱਜੇ ਸਮੁੱਚੇ ਖਿਡਾਰੀ ਜਿੱਥੇ ਗਤਕੇ ਦੇ ਪ੍ਰਦਰਸ਼ਨੀ ਰਾਹੀਂ ਆਪਣੇ ਬੇਮਿਸਾਲ ਖੇਡ ਫੰਨ ਦਾ ਮੁਜ਼ਾਹਰਾ ਕਰ ਰਹੇ ਹਨ ।ਉੱਥੇ ਨਸ਼ਿਆਂ ਦੀ ਦਲਦਲ ਵਿੱਚ ਫੱਸ ਕੇ ਕੁਰਾਹੇ ਪਈ ਨੌਜ਼ਵਾਨ ਪੀੜ੍ਹੀ ਨੂੰ ਆਪਣੀਆਂ ਧਾਰਮਿਕ ਰਹੁ ਰੀਤਾਂ, ਰਵਾਇਤਾ, ਪਰੰਪਰਾਵਾਂ ਤੇ ਵਿਰਾਸਤੀ ਖੇਡਾਂ ਦੇ ਨਾਲ ਜੁੜਣ ਦਾ ਸੁਨੇਹਾ ਵੀ ਦੇ ਰਹੇ ਹਨ।  

ਜ਼ਿਲ੍ਹਾ ਡੀਐਸਓੁ ਜਸਮੀਤ ਕੌਰ ਦੇ ਬੇਮਿਸਾਲ ਪ੍ਰਬੰਧਾਂ ਕਨਵੀਨਰ ਮਨਵਿੰਦਰ ਸਿੰਘ ਦੀ ਦੇਖਰੇਖ ਹੇਠ ਆਯੋਜਿਤ ਫਰੀ ਸੋਟੀ ਟੀਮ, ਸਿੰਗਲ ਸੋਟੀ ਟੀਮ ਤੇ ਸ਼ਸ਼ਤਰ ਪ੍ਰਦਰਸ਼ਨ ਟੀਮ ਗਤਕਾ ਮੁਕਾਬਲਿਆਂ ਦਾ ਸ਼ੁੱਭਾਰੰਭ ਉੱਘੇ ਗੁਰਬਾਣੀ ਪ੍ਰਚਾਰਕ ਤੇ ਕਾਰ ਸੇਵਕ ਅਤੇ ਸੇਵਾ ਸਿਮਰਨ ਤੇ ਰੂਹਾਨੀਅਤ ਦੇ ਕੇਂਦਰ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਨੌਧ ਸਿੰਘ ਜੀ ਚੀਚਾ ਦੇ ਮੁੱਖ ਸੇਵਾਦਾਰ ਬਾਬਾ ਨੌਨਿਹਾਲ ਸਿੰਘ ਨੇ ਖਿਡਾਰੀਆਂ ਨਾਲ ਜਾਣ ਪਛਾਣ ਕਰਕੇ ਕੀਤਾ ਤੇ ਕਿਹਾ ਕਿ ਅਜੌਕੇ ਦੌਰ ਦੀ ਨੌਜਵਾਨ ਪੀੜ੍ਹੀ ਨੂੰ ਸਿੱਖੀ ਸਰੂਪ ਤੇ ਸਿੱਖ ਜੀਵਨਸ਼ੈਲੀ ਦੀ ਮਿਸਾਲ ਇੰਨ੍ਹਾ ਖਿਡਾਰੀਆਂ ਦੇ ਕੋਲੋਂ ਸਿੱਖਿਆ ਲੈਣੀ ਚਾਹੀਦੀ ਹੈ। 

ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਵਿੱਦਿਆ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਨ੍ਹਾ ਰਾਜ ਪੱਧਰੀ ਖੇਡ ਮੁਕਾਬਲਿਆਂ ਦੇ ਰਾਹੀਂ “ਇੱਕ ਪੰਥ ਦੋ ਕਾਜ” ਵਾਲੀ ਕਹਾਵਤ ਨੂੰ ਹਕੀਕੀ ਰੂਪ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵੱਲੋਂ ਖੇਡ ਖੇਤਰ ਨੂੰ ਪ੍ਰਫੁੱਲਤ ਤੇ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤਾ ਗਿਆ ਇਹ ਸਿਲਸਿਲਾ ਭਵਿੱਖ ਵਿੱਚ ਸਾਰਥਿਕ ਸਿੱਧ ਹੋਵੇਗਾ। 

ਸਮੁੱਚੇ ਵਰਗਾ ਨੂੰ ਇਸ ਦਾ ਸੰਜੀਦਗੀ ਤੇ ਸੁਹਿਰਦਤਾ ਦੇ ਨਾਲ ਪ੍ਰਚਾਰ ਤੇ ਪ੍ਰਸਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਮਾਰਸ਼ਲ ਆਰਟ ਗਤਕਾ ਖੇਡ ਹੀ ਇੱਕ ਅਜਿਹੀ ਖੇਡ ਹੈ ਜ਼ੋ ਖੇਡ ਖੇਤਰ ਦੇ ਨਾਲ ਨਾਲ ਆਪਣੇ ਸਿੱਖੀ ਸਰੂਪ ਤੇ ਸਿੱਖ ਧਰਮ ਦੇ ਨਾਲ ਜੁੜਣ ਦਾ  ਸੁਨੇਹਾ ਦਿੰਦੀ ਹੈ। ਵਿਸ਼ਵ ਪੱਧਰ ਤੇ ਇਸ ਦੀ ਵਿਲੱਖਣ ਪਹਿਚਾਣ ਕਾਇਮ ਕਰਨਾ ਵੀ ਸਿੱਖ  ਕੌਮ ਤੇ ਸਿੱਖ ਪੰਥ ਦੀ ਇੱਕ ਵੱਡੀ ਪ੍ਰਾਪਤੀ ਹੈ। ਇਸ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ ਲਈ ਕੋਸ਼ਿਸ਼ਾ ਜਾਰੀ ਰਹਿਣੀਆਂ ਚਾਹੀਦੀਆਂ ਹਨ।

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਜਸਮੀਤ ਕੌਰ ਨੇ ਦੱਸਿਆ ਕਿ ਇੰਨ੍ਹਾ ਸੂਬਾ ਵਿਆਪਕ ਖੇਡ ਮੁਕਾਬਿਲਆਂ ਦੇ ਆਯੋਜਨ ਨੂੰ ਲੈ ਕੇ ਰਾਜ ਕਮਲ ਚੌਧਰੀ, ਸਕੱਤਰ ਪੰਜਾਬ ਸਰਕਾਰ ਅਤੇ ਯੁਵਕ ਸੇਵਾਵਾਂ, ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਮੋਹਾਲੀ ਰਾਜੇਸ਼ ਧੀਮਾਨ , ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਰਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ, ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ ਦੀ ਅਹਿਮ ਭੂਮਿਕਾ ਹੈ। ਇਸ ਮੌਕੇ ਖਿਡਾਰੀਆਂ ਨੇ ਪ੍ਰਦਰਸ਼ਨੀ ਮੈਚਾਂ ਰਾਹੀਂ ਵੀ ਆਪਣੀ ਖੇਡਸ਼ੈਲੀ ਦਾ ਸ਼ਾਨਦਾਰ ਤੇ ਬੇਹਰਤ ਪ੍ਰਦਰਸ਼ਨ ਕਰਦਿਆਂ ਵਾਹ ਵਾਹ ਲੁੱਟੀ। 

ਅੰਡਰ-14 ਸਾਲ ਲੜਕਿਆਂ ਦੇ ਸ਼ਸ਼ਤਰ ਪ੍ਰਦਰਸ਼ਨ ਟੀਮ ਮੁਕਾਬਲੇ ਦੌਰਾਨ ਐਸਏਐਸ ਨਗਰ ਮੋਹਾਲੀ ਪਹਿਲੇ, ਅੰਮ੍ਰਿਤਸਰ ਦੂਜੇ, ਮਲੇਰਕੋਟਲਾ ਤੀਜੇ ਸਥਾਨ, ਲੜਕੀਆਂ ਦੇ ਵਰਗ ਵਿੱਚ ਮਲੇਰਕੋਟਲਾ ਪਹਿਲੇ, ਹੁਸ਼ਿਆਰਪੁਰ ਦੂਜੇ ਤੇ ਲੁਧਿਆਣਾ ਤੀਜੇ ਸਥਾਨ ਰਹੇ। ਲੜਕੀਆਂ ਦੇ ਵਿਅਕਤੀਗਤ ਸ਼ਸ਼ਤਰ ਪ੍ਰਦਰਸ਼ਨ ਦੇ ਵਿੱਚ ਮਲੇਰਕੋਟਲਾ ਪਹਿਲੇ, ਲੁਧਿਆਣਾ ਦੂਜ਼ੇ ਤੇ ਜਲੰਧਰ ਤੀਜੇ ਸਥਾਨ ਤੇ ਰਹੇ। ਇਸ ਮੌਕੇ ਕੋ-ਕਨਵੀਨਰ ਹਰਮਨ ਸਿੰਘ, ਕੋਚ ਸਿਮਰਨਜੀਤ ਸਿੰਘ, ਜਗਦੀਸ਼ ਸਿੰਘ ਕੁਰਾਲੀ, ਗੁਰਲਾਲ ਸਿੰਘ, ਕੁਲਵਿੰਦਰ ਸਿੰਘ, ਅਮਨਦੀਪ ਸਿੰਘ, ਨਵਜੋਤ ਕੌਰ, ਹਰਪ੍ਰੀਤ ਕੌਰ, ਦਵਿੰਦਰ ਸਿੰਘ ਮਰਦਾਨਾ, ਸਰਬਜੀਤ ਸਿੰਘ ਦੇਵ, ਡਾ. ਨੁਕੁਲ ਕਾਂਕੜੀਆ, ਫਾਰਮੈਸੀ ਅਫਸਰ ਰਜਵੰਤ ਕੌਰ, ਬਾਬਾ ਰਾਮ ਸਿੰਘ, ਸਰਜੀਤ ਸਿੰਘ ਦੇਵ ਆਦਿ ਹਾਜ਼ਰ ਸਨ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD