Monday, 20 May 2024

 

 

ਖ਼ਾਸ ਖਬਰਾਂ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ

 

ਖੇਡਾਂ ਵਤਨ ਪੰਜਾਬ ਦੀਆਂ : ਤੈਰਾਕੀ ਦੀ ਖੇਡ ਵਿੱਚ ਕੌਮੀ ਪੱਧਰ ਤੇ ਕਈ ਨੈਸ਼ਨਲ ਰਿਕਾਰਡ ਬਣਾ ਚੁੱਕੀ ਹੈ ਚਾਹਤ ਅਰੋੜਾ

50 ਮੀਟਰ ਬ੍ਰੈਸਟ ਸਟਰੋਕ ਵਿੱਚ 32 ਸੈਕਿੰਡ 94 ਮਿਲੀ ਸੈਕਿੰਡ ਦਾ ਸਮਾਂ ਕੱਢਣ ਵਾਲੀ ਚਾਹਤ ਅਰੋੜਾ ਦੇਸ਼ ਦੀ ਪਹਿਲੀ ਮਹਿਲਾ ਤੈਰਾਕ ਬਣੀ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022

Web Admin

Web Admin

5 Dariya News

ਐਸ.ਏ.ਐਸ ਨਗਰ , 15 Oct 2022

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਕਈ ਐਸੇ ਖਿਡਾਰੀ ਭਾਗ ਲੈ ਰਹੇ ਹਨ ਜਿਨ੍ਹਾਂ ਨੇ ਕੌਮੀ ਅਤੇ ਕੌਮਾਂਤਰੀ ਪੱਧਰ ਵਿਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ਅਜਿਹੀ ਹੀ ਇਕ ਖਿਡਾਰਨ ਹੈ ਚਾਹਤ ਅਰੋੜਾ । ਚਾਹਤ ਅਰੋੜਾ ਦੀ ਖੇਡ ਤੈਰਾਕੀ ਹੈ ਜੋ ਖੇਡਾਂ ਵਤਨ ਪੰਜਾਬ ਦੀਆ ਦੇ ਅੰਤਰਗਤ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ ਟੂਰਨਾਮੈਂਟ ਵਿੱਚ ਭਾਗ ਲੈ ਰਹੀ ਹੈ । 

ਚਾਹਤ ਅਰੋੜਾ ਨੇ ਤੈਰਾਕੀ ਖੇਡ ਬਚਪਨ ਵਿੱਚ ਹੀ 4 ਸਾਲ ਤੋਂ ਸ਼ੁਰੂ ਕੀਤੀ । ਤੈਰਾਕੀ ਖੇਡ ਵਿਚ ਕੌਮੀ ਤੇ ਕੌਮਾਂਤਰੀ ਪੱਧਰ ਤੇ ਕੀਤੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਚਾਹਤ ਅਰੋੜਾ ਨੇ ਦੱਸਿਆ ਕਿ ਉਸ ਨੇ 5ਵੀਂ ਕਲਾਸ ਵਿੱਚ ਪੜ੍ਹਦਿਆਂ ਸੀਬੀਐਸਈ ਨੈਸ਼ਨਲ ਸਕੂਲ ਖੇਡਾਂ ਵਿੱਚ ਭਾਗ ਲਿਆ ਅਤੇ ਬ੍ਰੋਨਜ਼ ਮੈਡਲ ਹਾਸਲ ਕੀਤਾ । ਕੋਚ ਗੁਰਚਰਨ ਸਿੰਘ ਦੀ ਰਹਿਨੁਮਾਈ ਹੇਠ ਚਾਹਤ ਨੇ ਜੂਨੀਅਰ ਨੈਸ਼ਨਲ ਸਕੂਲ ਖੇਡਾਂ ਵਿੱਚ ਭਾਗ ਲੈਂਦਿਆਂ ਗੋਲਡ ਮੈਡਲ ਹਾਸਲ ਕੀਤਾ । 

2014 ਵਿੱਚ ਸੀਨੀਅਰ ਨੈਸ਼ਨਲ ਖੇਡਾਂ ਦੇ ਓਪਨ ਮੁਕਾਬਲੇ ਵਿੱਚ ਭਾਗ ਲਿਆ ਇਸ ਮੁਕਾਬਲੇ ਵਿਚ ਦੇਸ਼ ਦੇ ਕਈ ਓਲੰਪੀਅਨ ਖਿਡਾਰੀ ਵੀ ਭਾਗ ਲੈ ਰਹੇ ਸਨ ਚਾਹਤ ਅਰੋੜਾ ਨੇ ਇਨ੍ਹਾਂ ਖੇਡਾਂ ਵਿੱਚ 50 ਮੀਟਰ ਬ੍ਰੈਸਟ ਸਟ੍ਰੋਕ ਤੈਰਾਕੀ ਵਿੱਚ ਸਿਲਵਰ ਮੈਡਲ ਹਾਸਿਲ ਕੀਤਾ । ਇਸੇ ਤਰ੍ਹਾਂ ਵਿੱਚ ਕੇਰਲਾ ਵਿਖੇ ਹੋਈਆਂ ਨੈਸ਼ਨਲ ਖੇਡਾਂ ਵਿੱਚ ਭਾਗ ਲੈਂਦਿਆਂ ਉਸ ਨੇ 100 ਮੀਟਰ ਬੈਸਟ ਸਟਰੋਕ ਤੈਰਾਕੀ ਵਿੱਚ ਗੋਲਡ ਮੈਡਲ ਹਾਸਲ ਕੀਤਾ । 

2016 ਵਿੱਚ ਸੀਨੀਅਰ ਨੈਸ਼ਨਲ ਖੇਡਾਂ ਵਿੱਚ ਉਸ ਨੇ 50 ਮੀਟਰ ਬ੍ਰੈਸਟਸਟ੍ਰੋਕ ਅਤੇ 100 ਮੀਟਰ ਬ੍ਰੈਸਟਸਟ੍ਰੋਕ ਵਿੱਚ ਦੋ ਮੈਡਲ ਹਾਸਲ ਕੀਤੇ । ਇਸੇ ਸਾਲ ਅਸਾਮ ਵਿੱਚ ਹੋਈਆਂ ਸਾਊਥ ਏਸ਼ੀਅਨ ਖੇਡਾਂ ਵਿੱਚ ਉਸ ਨੇ ਇੱਕ ਗੋਲਡ ਮੈਡਲ ਅਤੇ ਇਕ ਬਰਾਊਂਜ਼ ਮੈਡਲ ਹਾਸਲ ਕੀਤਾ । ਚਾਹਤ ਅਰੋੜਾ ਨੇ ਦੱਸਿਆ ਕਿ ਉਸਨੇ 2017 ਵਿੱਚ ਹੋਈਆਂ ਸੀਨੀਅਰ ਨੈਸ਼ਨਲ ਖੇਡਾਂ ਵਿੱਚ ਭਾਗ ਲੈਂਦਿਆਂ ਬ੍ਰੈਸਟਸਟ੍ਰੋਕ ਵਿੱਚ ਦੋ ਗੋਲਡ ਮੈਡਲ ਹਾਸਲ ਕੀਤੇ ਅਤੇ 100 ਮੀਟਰ ਬ੍ਰੈਸਟਸਟ੍ਰੋਕ ਵਿੱਚ ਉਸ ਨੇ 1.15 ਸੈਕਿੰਡ ਦਾ ਸਮਾਂ ਕੱਢਦਿਆਂ ਕੌਮੀ ਰਿਕਾਰਡ ਬਣਾਇਆ । 

ਇਸੇ ਤਰ੍ਹਾਂ ਉਸ ਨੇ 2017 ਵਿਚ ਤੁਰਕਮੇਨਿਸਤਾਨ ਵਿਖੇ ਹੋਈਆਂ ਏਸ਼ੀਅਨ ਇਨਡੋਰ ਗੇਮਜ਼ ਵਿੱਚ ਭਾਗ ਲਿਆ । 2017 ਵਿੱਚ ਚਾਹਤ ਅਰੋੜਾ ਨੇ ਉਜ਼ਬੇਕਿਸਤਾਨ ਵਿਖੇ ਹੋਈਆਂ ਏਸ਼ੀਅਨ ਏਜ ਗਰੁੱਪ ਖੇਡਾਂ ਵਿੱਚ ਭਾਗ ਲੈਂਦਿਆਂ 4X100 ਰਿਲੇਅ ਤੈਰਾਕੀ ਵਿੱਚ ਬਰਾਊਂਜ਼ ਮੈਡਲ ਹਾਸਲ ਕੀਤਾ । 2019 ਨੇਪਾਲ ਵਿਚ ਹੋਈਆਂ ਸਾਊਥ ਏਸ਼ੀਅਨ ਗੇਮਜ਼ ਵਿੱਚ ਭਾਗ ਲੈਂਦਿਆਂ ਚਾਹਤ ਅਰੋੜਾ ਨੇ ਮੀਟਰ ਬ੍ਰੈਸਟਸਟ੍ਰੋਕ ਅਤੇ ਰਿਲੇਅ ਤੈਰਾਕੀ ਵਿੱਚ 2 ਗੋਲਡ ਮੈਡਲ ਹਾਸਲ ਕੀਤੇ ਜਦਕਿ 100 ਮੀਟਰ ਬ੍ਰੈਸਟ ਸਟਰੋਕ ਵਿੱਚ ਉਸ ਨੇ ਸਿਲਵਰ ਮੈਡਲ ਹਾਸਲ ਕੀਤਾ ।

2019 ਬੰਗਲੌਰ ਵਿੱਚ ਹੋਈਆਂ ਏਸ਼ੀਅਨ ਏਜ ਗਰੁੱਪ ਖੇਡਾਂ ਵਿੱਚ ਉਸ ਨੇ 4X100 ਰਿਲੇਅ ਤੈਰਾਕੀ ਵਿੱਚ ਸਿਲਵਰ ਮੈਡਲ ਹਾਸਿਲ ਕੀਤਾ । ਚਾਹਤ ਅਰੋੜਾ ਨੇ 2019 ਵਿੱਚ ਇਟਲੀ ਵਿਖੇ ਹੋਈਆਂ ਵਰਲਡ ਯੂਨੀਵਰਸਿਟੀ ਗੇਮਜ਼ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ । 2021 ਵਿਚ ਬੰਗਲੌਰ ਵਿਖੇ ਹੋਈਆਂ ਸੀਨੀਅਰ ਨੈਸ਼ਨਲ ਖੇਡਾਂ ਵਿੱਚ ਭਾਗ ਲੈਂਦਿਆਂ ਉਸ ਨੇ 2 ਗੋਲਡ ਮੈਡਲ ਹਾਸਿਲ ਕੀਤੇ ਇਨ੍ਹਾਂ ਖੇਡਾਂ ਵਿੱਚ ਉਸ ਦਾ 50 ਮੀਟਰ ਬ੍ਰੈਸਟ ਸਟ੍ਰੋਕ ਤੈਰਾਕੀ ਵਿੱਚ ਸੈਕਿੰਡ ਦਾ ਸਮਾਂ ਕੱਢਿਆ ।

2022 ਵਿੱਚ ਚਾਹਤ ਅਰੋੜਾ ਨੇ ਗੁਹਾਟੀ ਅਸਾਮ ਵਿਖੇ ਹੋਈਆਂ ਸੀਨੀਅਰ ਨੈਸ਼ਨਲ ਖੇਡਾਂ ਵਿੱਚ ਭਾਗ ਲੈਂਦਿਆਂ 2 ਗੋਲਡ ਮੈਡਲ ਹਾਸਲ ਕੀਤੇ ਇਨ੍ਹਾਂ ਖੇਡਾਂ ਵਿੱਚ ਉਸ ਨੇ 50 ਮੀਟਰ ਬਰੈਸਟਸਟਰੋਕ ਵਿੱਚ 32 ਸੈਕਿੰਡ 94 ਮਿਲੀ ਸੈਕਿੰਡ ਅਤੇ 100 ਮੀਟਰ ਬ੍ਰੈਸਟ ਸਟ੍ਰੋਕ ਵਿੱਚ 1 ਮਿੰਟ 13 ਸੈਕਿੰਡ ਦਾ ਸਮਾਂ ਕੱਢਦਿਆਂ 2 ਕੌਮੀ ਰਿਕਾਰਡ ਬਣਾਏ । ਇਨ੍ਹਾਂ ਖੇਡਾਂ ਵਿੱਚ 50 ਮੀਟਰ ਬ੍ਰੈਸਟ ਸਟਰੋਕ ਵਿੱਚ 32 ਸੈਕਿੰਡ 94 ਮਿਲੀ ਸੈਕਿੰਡ ਦਾ ਸਮਾਂ ਕੱਢਣ ਵਾਲੀ ਚਾਹਤ ਅਰੋੜਾ ਦੇਸ਼ ਦੀ ਪਹਿਲੀ ਮਹਿਲਾ ਤੈਰਾਕ ਬਣੀ ।2022 ਵਿੱਚ ਹੀ ਰਾਜਕੋਟ ਗੁਜਰਾਤ ਵਿਖੇ ਹੋਈਆਂ 36 ਵੀਆਂ ਨੈਸ਼ਨਲ ਖੇਡਾਂ ਵਿੱਚ ਭਾਗ ਲੈਂਦਿਆਂ ਚਾਹਤ ਅਰੋੜਾ ਨੇ 50 ਮੀਟਰ ਬਰੈਸਟਸਟਰੋਕ ਅਤੇ 100 ਮੀਟਰ ਬਰੈਸਟਸਟ੍ਰੋਕ ਵਿੱਚ ਭਾਗ ਲੈਂਦਿਆਂ 2 ਗੋਲਡ ਮੈਡਲ ਹਾਸਿਲ ਕੀਤੇ ਅਤੇ ਨਾਲ ਹੀ ਕੌਮੀ ਰਿਕਾਰਡ ਬਣਾਏ ।

ਚਾਹਤ ਅਰੋੜਾ ਨੇ ਦੱਸਿਆ ਕਿ ਉਸਦਾ ਸੁਪਨਾ ਹੈ ਕਿ ਉਹ ਏਸ਼ੀਅਨ ਖੇਡਾਂ ਅਤੇ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰੇ ਅਤੇ ਮੈਡਲ ਹਾਸਲ ਕਰੇ ਚਾਹਤ ਅਰੋੜਾ ਆਪਣੀਆਂ ਪ੍ਰਾਪਤੀਆਂ ਦਾ ਸਿਹਰਾ ਆਪਣੇ ਮਾਂ ਬਾਪ ਨੂੰ ਦਿੰਦੀ ਹੈ ਉਸ ਨੇ ਦੱਸਿਆ ਕਿ ਉਸ ਦੀ ਮਾਂ ਸ੍ਰੀਮਤੀ ਗੀਤਾ ਅਰੋੜਾ ਦਾ ਉਸ ਦੀ ਖੇਡ ਨੂੰ ਨਿਖਾਰਨ ਵਿੱਚ ਵਿਸ਼ੇਸ਼ ਯੋਗਦਾਨ ਹੈ ਕਿਉਂਕਿ ਜਦੋਂ ਵੀ ਚਾਹਤ ਅਰੋੜਾ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਕਿਸੇ ਟ੍ਰੇਨਿੰਗ ਕੈਂਪ ਵਿੱਚ ਭਾਗ ਲੈ ਜਾਂਦੀ ਹੈ ਜਾਂ ਖੇਡਾਂ ਵਿੱਚ ਭਾਗ ਲੈਂਦੀ ਹੈ ਤਾਂ ਉਸਦੀ ਮਾਂ ਹਰ ਸਮੇਂ ਉਸਦੇ ਨਾਲ ਹੁੰਦੀ ਹੈ । ਅਰੋੜਾ ਦੇ ਪਿਤਾ ਸ੍ਰੀ ਪਰਮਜੋਤੀ ਅਰੋੜਾ ਪੰਜਾਬ ਸਰਕਾਰ ਦੇ ਪੀ ਡਬਲਿਊ ਡੀ ਮਹਿਕਮੇ ਵਿਚ ਚੀਫ ਇੰਜੀਨੀਅਰ ਹਨ । ਮੌਜੂਦਾ ਸਮੇਂ ਚਾਹਤ ਅਰੋੜਾ ਉੜੀਸਾ ਵਿਖੇ ਓਲੰਪੀਅਨ ਸੰਦੀਪ ਸੇਜਵਾਲ ਕੋਲ ਟਰੇਨਿੰਗ ਹਾਸਲ ਕਰ ਰਹੀ ਹੈ ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD