Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਸੰਗਰੂਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼

ਅਥਲੈਟਿਕਸ, ਕਿੱਕ ਬਾਕਸਿੰਗ, ਰੋਲਰ ਸਕੇਟਿੰਗ ਅਤੇ ਵੇਟ ਲਿਫਟਿੰਗ ਦੇ ਖੇਡ ਮੁਕਾਬਲੇ ਸ਼ੁਰੂ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022

Web Admin

Web Admin

5 Dariya News

ਸੰਗਰੂਰ , 15 Oct 2022

Last updated on: Oct 15, 2022, 00:00 IST

ਜ਼ਿਲ੍ਹਾ ਸੰਗਰੂਰ ਵਿਖੇ ਅੱਜ ਤੋਂ 4 ਰਾਜ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ ਹੋ ਗਿਆ ਹੈ। ਖੇਡਾਂ ਵਤਨ ਪੰਜਾਬ ਦੀਆਂ ਤਹਿਤ ਇਹ ਖੇਡ ਮੁਕਾਬਲੇ 22 ਅਕਤੂਬਰ ਤੱਕ ਚੱਲਣਗੇ। ਵਾਰ ਹੀਰੋਜ਼ ਸਟੇਡੀਅਮ ਵਿਖੇ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ  ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਵਰਜੀਤ ਵਾਲੀਆ ਅਤੇ ਸਹਾਇਕ ਕਮਿਸ਼ਨਰ ਸ੍ਰੀ ਦੇਵਦਰਸ਼ਦੀਪ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਅਤੇ ਜਿਲ੍ਹਾ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ ਰਾਜ ਪੱਧਰ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਤਹਿਤ ਸੰਗਰੂਰ ਜ਼ਿਲ੍ਹੇ ਨੂੰ ਅਥਲੈਟਿਕਸ, ਕਿੱਕ ਬਾਕਸਿੰਗ, ਰੋਲਰ ਸਕੇਟਿੰਗ ਅਤੇ ਵੇਟ ਲਿਫਟਿੰਗ ਦੇ ਖੇਡ ਮੁਕਾਬਲੇ ਕਰਵਾਉਣ ਦਾ ਮਾਣ ਹਾਸਲ ਹੋਇਆ ਹੈ। 

ਇਸ ਮੌਕੇ ਲੜਕੀਆਂ ਦੀ 600 ਮੀਟਰ ਦੌੜ ਕਰਵਾਈ ਗਈ ਅਤੇ ਜੇਤੂ ਖਿਡਾਰਨਾਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਥਲੈਟਿਕਸ ਅਤੇ ਕਿੱਕ ਬਾਕਸਿੰਗ ਦੇ 14 ਸਾਲ ਤੋਂ ਘੱਟ ਉਮਰ ਵਰਗ ਵਿੱਚ ਖੇਡ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਗਏ ਹਨ ਜੋ ਕਿ ਕੱਲ੍ਹ 16 ਅਕਤੂਬਰ ਨੂੰ ਵੀ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਅੰਡਰ 17 ਵਿੱਚ 17 ਤੇ 18 ਅਕਤੂਬਰ ਨੂੰ ਜਦਕਿ ਅੰਡਰ 21 ਅਤੇ 21 ਤੋਂ 40 ਉਮਰ ਵਰਗ ਵਿੱਚ ਕਿੱਕ ਬਾਕਸਿੰਗ ਅਤੇ ਅੰਡਰ 21, 21 ਤੋਂ 40, 41 ਤੋਂ 50 ਅਤੇ 50 ਤੋਂ ਵੱਧ ਉਮਰ ਵਰਗ ਦੇ ਮੁਕਾਬਲੇ 19 ਤੋਂ 22 ਅਕਤੂਬਰ ਤੱਕ ਵਾਰ ਹੀਰੋਜ਼ ਸਟੇਡੀਅਮ ਵਿਖੇ ਕਰਵਾਏ ਜਾਣਗੇ। 

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਡਰ 14, 17, 21 ਅਤੇ 21 ਤੋਂ 40 ਸਾਲ ਉਮਰ ਵਰਗ ਵਿੱਚ ਰੋਲਰ ਸਕੇਟਿੰਗ ਦੇ ਮੁਕਾਬਲੇ 19 ਤੋਂ 22 ਅਕਤੂਬਰ ਤੱਕ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਹੋਣਗੇ ਜਦਕਿ ਵੇਟ ਲਿਫਟਿੰਗ ਵਿੱਚ ਅੰਡਰ 14 ਅਤੇ ਅੰਡਰ 17 ਦੇ ਖੇਡ ਮੁਕਾਬਲੇ ਅੱਜ ਤੋਂ ਆਰੰਭ ਹੋ ਕੇ 18 ਅਕਤੂਬਰ ਤੱਕ ਚੱਲਣਗੇ ਅਤੇ ਅੰਡਰ 21 ਅਤੇ 21 ਤੋਂ 40 ਸਾਲ ਉਮਰ ਵਰਗ ਦੇ ਮੁਕਾਬਲੇ 19 ਤੋਂ 22 ਅਕਤੂਬਰ ਤੱਕ ਸ਼੍ਰੀ ਗੁਰੂ ਤੇਗ ਬਹਾਦਰ ਧਰਮਸ਼ਾਲਾ ਸੁਨਾਮ ਊਧਮ ਸਿੰਘ ਵਾਲਾ ਵਿਖੇ ਕਰਵਾਏ ਜਾਣਗੇ।ਇਸ ਮੌਕੇ ਪਦਮ ਸ੍ਰੀ ਸੁਨੀਤਾ ਰਾਣੀ, ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ, ਜਿਲ੍ਹਾ ਸਿੱਖਿਆ ਅਫਸਰ  ਕੁਲਤਰਨਜੀਤ ਸਿੰਘ, ਸਕੱਤਰ ਪੰਜਾਬ ਕਿੱਕ ਬਾਕਸਿੰਗ ਐਸੋਸੀਏਸ਼ਨ ਯੋਗਰਾਜ, ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD