Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਖੇਡਾਂ ਵਤਨ ਪੰਜਾਬ ਦੀਆਂ-2022 : ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰਾਜ ਪੱਧਰੀ ਕਬੱਡੀ ਮਹਾਂਕੁੰਭ ਦਾ ਆਗਾਜ਼

ਖੇਡਾਂ ਵਤਨ ਪੰਜਾਬ ਦੀਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਿਤਵੇ ਰੰਗਲਾ ਪੰਜਾਬ ਵੱਲ ਵਧਦਾ ਕਦਮ-ਜੌੜਾਮਾਜਰਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sports News, Punjab Khed Mela 2022, Khedan Watan Punjab Diyan, Khedan Watan Punjab Diyan 2022

Web Admin

Web Admin

5 Dariya News

ਪਟਿਆਲਾ , 15 Oct 2022

Last updated on: Oct 15, 2022, 00:00 IST

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰਾਜ ਪੱਧਰੀ ਕਬੱਡੀ ਟੂਰਨਾਮੈਂਟ ਦਾ ਆਗ਼ਾਜ਼ ਅੱਜ ਇੱਥੇ ਪੰਜਾਬੀ ਯੂਨੀਵਰਸਿਟੀ ਵਿਖੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਰਵਾਇਆ। ਉਨ੍ਹਾਂ ਦੇ ਨਾਲ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ, ਗੁਲਜ਼ਾਰੀ ਮੂਣਕ, ਕੁਲਵੰਤ ਭਲਵਾਨ ਤੇ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਅਜੀਤਾ ਵੀ ਮੌਜੂਦ ਸਨ।

ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਦੌਰਾਨ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਇਸ ਮਹਾਂਕੁੰਭ ਵਿੱਚ ਰਾਜ ਭਰ ਤੋਂ ਆਏ ਸਾਡੇ ਹੋਣਹਾਰ ਕਬੱਡੀ ਖਿਡਾਰੀਆਂ ਨੂੰ ਦੇਖਕੇ ਮਨ ਬਾਗੋ-ਬਾਗ ਹੋ ਗਿਆ ਹੈ ਅਤੇ ਇਹ ਖੇਡਾਂ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਿਤਵੇ ਰੰਗਲੇ ਪੰਜਾਬ ਨੂੰ ਸੱਚ ਸਾਬਤ ਕਰਨ ਵੱਲ ਵਧਦੇ ਕਦਮ ਸਾਬਤ ਹੋ ਰਹੀਆਂ ਹਨ।

ਜੌੜਾਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖੇਡਾਂ ਸਮੇਤ ਖੇਡਾਂ ਨੂੰ ਪ੍ਰਫੁਲਤ ਕਰਨ ਵਾਲੇ ਅਦਾਰਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ ਪ੍ਰੰਤੂ ਪਹਿਲੀ ਵਾਰ ਆਮ ਲੋਕਾਂ ਦੀ ਪੰਜਾਬ ਵਿੱਚ ਬਣੀ ਸਰਕਾਰ, ਪੰਜਾਬੀ ਯੂਨੀਵਰਸਿਟੀ ਸਮੇਤ ਹੋਰ ਅਦਾਰਿਆਂ ਦਾ ਖੁੱਸਿਆ ਰੁਤਬਾ ਬਹਾਲ ਕਰ ਰਹੀ ਹੈ।

ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਉਲੰਪੀਅਨ, ਏਸ਼ੀਅਨ ਖੇਡਾਂ ਅਤੇ ਕਾਮਨਵੈਲਥ ਖੇਡਾਂ ਦੇ ਖਿਡਾਰੀਆਂ ਦੀ ਪਨੀਰੀ ਪੈਦਾ ਕਰਨਗੀਆਂ, ਜਿਸ ਨੂੰ ਭਗਵੰਤ ਮਾਨ ਸਰਕਾਰ ਸੰਭਾਲੇਗੀ। 

ਗੁਰਲਾਲ ਘਨੌਰ ਨੇ ਕਿਹਾ ਕਿ ਇਹ ਖੇਡਾਂ ਕਰਵਾ ਕੇ ਮੁੱਖ ਮੰਤਰੀ ਭਗਵੰਤ ਮਾਨ, ਖੇਡ ਮੰਤਰੀ ਗੁਰਮੀਤ ਮੀਤ ਹੇਅਰ ਤੇ ਖੇਡ ਵਿਭਾਗ ਨੇ ਆਪਣੀ ਪਨੀਰੀ ਨੂੰ ਨਾ ਸੰਭਾਲਣ ਦਾ ਉਲਾਂਭਾ ਉਤਾਰ ਦਿੱਤਾ ਹੈ।ਪੰਜਾਬੀ ਯੂਨੀਵਰਸਿਟੀ ਵਿਖੇ ਕਬੱਡੀ ਮਹਾਂਕੁੰਭ ਮੌਕੇ ਰਾਜ ਭਰ ਤੋਂ 8 ਵਰਗਾਂ ਦੇ 14 ਤੋਂ 17 ਸਾਲ ਅਤੇ 18 ਤੋਂ 41 ਸਾਲ ਤੱਕ ਦੇ 5000 ਦੇ ਕਰੀਬ ਨੈਸ਼ਨਲ ਅਤੇ ਸਰਕਲ ਸਟਾਇਲ ਕਬੱਡੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਪੁੱਜੇ ਹੋਏ ਹਨ।

ਇਸ ਮੌਕੇ ਡਾਇਰੈਕਟਰ ਈ.ਐਮ.ਆਰ.ਸੀ. ਦਲਜੀਤ ਅਮੀ, ਸਹਾਇਕ ਡਾਇਰੈਕਟਰ ਮਹਿੰਦਰਪਾਲ ਕੌਰ, ਦਲਜੀਤ ਸਿੰਘ ਰੰਧਾਵਾ, ਜੂਡੋ ਦੇ ਕੌਮਾਂਤਰੀ ਖਿਡਾਰੀ ਨਵਜੋਤ ਧਾਲੀਵਾਲ, ਭਲਵਾਨ ਰਣਧੀਰ ਸਿੰਘ ਸਮੇਤ ਕਬੱਡੀ ਕੋਚ, ਖਿਡਾਰੀ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sports News , Punjab Khed Mela 2022 , Khedan Watan Punjab Diyan , Khedan Watan Punjab Diyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD