Friday, 05 June 2026

 

 

ਖ਼ਾਸ ਖਬਰਾਂ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ

 

ਭਾਸ਼ਾ ਵਿਭਾਗ ਪੰਜਾਬ ਵੱਲੋਂ ਜਸ਼ਨ-ਏ-ਉਰਦੂ ਮੁਸ਼ਾਇਰਾ ਤੇ ਸੈਮੀਨਾਰ, ਦੇਸ਼ ਦੇ ਨਾਮੀ ਸ਼ਾਇਰ ਪੁੱਜੇ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 16 Oct 2022

Last updated on: Oct 16, 2022, 00:00 IST

ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਮੁੱਖ ਦਫਤਰ ਵਿਖੇ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਦੀ ਅਗਵਾਈ ਹੇਠ ਜਸ਼ਨ-ਏ-ਉਰਦੂ ਮੁਸ਼ਾਇਰਾ ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਦੇਸ਼ ਦੇ ਨਾਮਵਰ ਉਰਦੂ ਸ਼ਾਇਰਾਂ ਨੇ ਆਪਣੇ ਕਲਾਮ ਪੇਸ਼ ਕੀਤੇ। ਸਮਾਗਮ ਦੌਰਾਨ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ਼ਮਾ ਰੌਸ਼ਨ ਕਰਕੇ ਮੁਸ਼ਾਇਰੇ ਦੀ ਸ਼ੁਰੂਆਤ ਕੀਤੀ। ਸਮਾਗਮ ਦੀ ਪ੍ਰਧਾਨਗੀ ਡਾ. ਰੁਬੀਨਾ ਸ਼ਬਨਮ ਨੇ ਕੀਤੀ ਅਤੇ ਉੱਤਰਾਖੰਡ ਉਰਦੂ ਅਕਾਦਮੀ ਦੇ ਉਪ ਚੇਅਰਮੈਨ ਅਫਜ਼ਲ ਮੰਗਲੂਰੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।

ਸਹਾਇਕ ਨਿਰਦੇਸ਼ਕ ਅਸ਼ਰਫ ਮਹਿਮੂਦ ਨੰਦਨ ਦੀ ਦੇਖ-ਰੇਖ ਹੇਠ ਹੋਏ ਸਮਾਗਮ ਦੌਰਾਨ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਨਾਲ-ਨਾਲ ਉਰਦੂ ਤੇ ਹਿੰਦੀ ਨੂੰ ਦਿੱਤੇ ਜਾਣ ਵਾਲੇ ਸਨਮਾਨ ਬਾਰੇ ਵਿਭਾਗ ਦੀਆਂ ਗਤੀਵਿਧੀਆਂ, ਯੋਜਨਾਵਾਂ ਤੇ ਇਨਾਮਾਂ ਬਾਰੇ ਚਾਨਣਾ ਪਾਇਆ।

ਮੁੱਖ ਮਹਿਮਾਨ ਡਾ. ਬਲਵੀਰ ਸਿੰਘ ਨੇ ਕਿਹਾ ਕਿ ਜੇਕਰ ਇਤਿਹਾਸ ਤੇ ਵਰਤਮਾਨ ਨੂੰ ਫਰੋਲਿਆ ਜਾਵੇ ਤਾਂ ਇੱਕ ਗੱਲ ਸਾਹਮਣੇ ਆਉਂਦੀ ਹੈ ਕਿ ਸ਼ਾਇਰ ਹਮੇਸ਼ਾ ਹੀ ਸਮੇਂ ਦੀ ਅਵਾਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਬਹੁਤ ਵੱਡੀ ਮਿਸਾਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਰਾਹੀਂ ਜਬਰ-ਜੁਲਮ ਤੇ ਸਮਾਜਿਕ ਕੁਰੀਤੀਆਂ ਖ਼ਿਲਾਫ਼ ਅਵਾਜ਼ ਉਠਾਈ ਸੀ ਅਤੇ ਇਹ ਸਿਲਸਲਾ ਹੋਰ ਵੀ ਗੁਰੂਆਂ ਤੇ ਭਗਤਾਂ ਨੇ ਵੀ ਜਾਰੀ ਰੱਖਿਆ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਬਹੁਤ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਕੁਝ ਲੋਕਾਂ ਨੇ ਸਾਡੀਆਂ ਭਾਸ਼ਾਵਾਂ ਨੂੰ ਧਰਮ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ, ਜੋ ਕਿ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਜਦੋਂ ਵੀ ਦੁਨੀਆ 'ਚ ਕੋਈ ਬਦਲਾਅ ਜਾਂ ਕ੍ਰਾਂਤੀ ਆਈ ਹੈ ਤਾਂ ਲਿਖਾਰੀਆਂ ਦਾ ਬਹੁਤ ਵੱਡਾ ਯੋਗਦਾਨ ਰਹਿੰਦਾ ਹੈ।ਡਾ. ਬਲਵੀਰ ਸਿੰਘ ਨੇ ਕਿਹਾ ਕਿ ਪੰਜਾਬੀ ਖਿੱਤਾ ਹਮੇਸ਼ਾ ਹੀ ਅਜਿਹੇ ਖੇਤਰ ਵਜੋਂ ਜਾਣਿਆ ਜਾਂਦਾ ਰਿਹਾ ਹੈ ਜਿੱਥੇ ਦੇ ਲੋਕਾਂ ਨੂੰ ਬੋਲਣ ਤੇ ਲਿਖਣ ਦੀ ਆਜ਼ਾਦੀ ਰਹੀ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਹਮੇਸ਼ਾ ਕੋਸ਼ਿਸ਼ ਰਹੇਗੀ ਕਿ ਨਵੀਂ ਪੀੜ੍ਹੀ ਨੂੰ ਸਾਹਿਤ ਨਾਲ ਜੋੜਕੇ ਰੱਖਣ ਲਈ ਪਿੰਡਾਂ-ਸ਼ਹਿਰਾਂ ਦੀਆਂ ਸੱਥਾਂ ਵਿੱਚ ਸਮਾਗਮ ਰਚਾਏ ਜਾਣਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ਭਾਸ਼ਾ ਵਿਭਾਗ ਵਿਖੇ ਇੱਕ ਵੱਡਾ ਹਾਲ ਬਣਾਇਆ ਜਾਵੇਗਾ।ਮੰਚ ਸੰਚਾਲਨ ਅਸ਼ਰਫ ਮਹਿਮੂਦ ਨੰਦਨ ਨੇ ਕੀਤਾ।ਮੁਸ਼ਾਇਰੇ ਦੇ ਸੰਚਾਲਨ ਕਰਤਾ ਡਾ. ਮੁਹੰਮਦ ਰਫੀ ਨੇ ਉਰਦੂ ਭਾਸ਼ਾ ਦੀਆਂ ਖੂਬੀਆਂ ਤੇ ਮੁਸ਼ਕਲਾਂ ਮੁੱਖ ਮਹਿਮਾਨ ਅੱਗੇ ਰੱਖੀਆਂ। ਮੁਸ਼ਾਇਰੇ ਦੀ ਸ਼ੁਰੂਆਤ ਸ਼ਾਇਰਾ ਖੁਸ਼ਬੂ ਰਾਮਪੁਰੀ ਨੇ ਆਪਣੇ ਕਲਾਮ 'ਮੇਰੇ ਸਿਰ ਪਰ ਹੈ ਅਸਮਾਨੀ ਦੁਪੱਟਾ..', 'ਬਿਹਤਰ ਯੇ ਹੈ ਆਗ ਸੇ ਨਾ ਖੇਲਾ ਕਰੋ' ਤੇ 'ਕਾਗਜ਼ ਕੀ ਕਿਸ਼ਤੀ ਪਰ ਭਰੋਸਾ ਨਾ ਕੀ ਜੀਏ..' ਨਾਲ ਕੀਤੀ।

ਫਿਰ ਪਰਮਿੰਦਰ ਸ਼ੋਖ ਨੇ 'ਇਸ਼ਕ ਹੋ ਜਾਏ ਕਿਸੀ ਸੇ ਜਬ..' ਸਿਰਲੇਖ ਅਧੀਨ ਆਪਣੀ ਸ਼ਾਇਰੀ ਪੇਸ਼ ਕੀਤੀ। ਨਫੀਸ ਦਿਉਬਾਦੀ ਨੇ 'ਜਨਤ ਕੇ ਖੁਆਬ', ਸਰਦਾਰ ਪੰਛੀ, ਡਾ. ਸਾਬਰ, ਡਾ. ਜਾਵੇਦ ਅਖ਼ਤਰ, ਮੁਹੰਮਦ ਇਸਲਾਮੀ, ਸਮਸ ਪਰਵੇਜ਼, ਅਫਜਲ ਮੰਗਲੌਰੀ, ਡਾ. ਰੁਬੀਨਾ ਸ਼ਬਨਮ ਤੇ ਡਾ. ਮੁਹੰਮਦ ਰਫ਼ੀ ਨੇ ਵੀ ਆਪਣੇ ਕਲਾਮ ਪੇਸ਼ ਕਰਕੇ ਰੰਗ ਬੰਨਿਆ। ਇਸ ਮੌਕੇ ਵਿਭਾਗ ਦੀਆਂ ਪ੍ਰਕਾਸ਼ਤ ਉਰਦੂ ਭਾਸ਼ਾ ਦੀਆਂ ਪੁਸਤਕਾਂ ਤੇ ਰਸਾਲਾ ਵੀ ਰਿਲੀਜ਼ ਕੀਤਾ ਗਿਆ। ਵਿਭਾਗ ਵੱਲੋਂ ਸਾਰੇ ਮਹਿਮਾਨਾਂ ਦਾ ਪੁਸਤਕਾਂ ਤੇ ਬੂਟਿਆਂ ਨਾਲ ਸਨਮਾਨ ਕੀਤਾ। ਇਸ ਮੌਕੇ ਸਹਾਇਕ ਨਿਰਦੇਸ਼ਕਾ ਹਰਭਜਨ ਕੌਰ, ਸਤਨਾਮ ਸਿੰਘ, ਪਰਵੀਨ ਕੁਮਾਰ ਸੁਰਿੰਦਰ ਕੌਰ ਤੇ ਸੁਖਪ੍ਰੀਤ ਕੌਰ, ਸਾਹਿਤ ਰਸੀਏ ਤੇ ਵਿਭਾਗ ਦੇ ਮੁਲਾਜ਼ਮ ਹਾਜ਼ਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD