Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਨੈਤਿਕ ਧਰਮ ਪਰਿਵਰਤਨ ਨੂੰ ਅਪਰਾਧ ਬਣਾਉਣ ਲਈ ਪੰਜਾਬ ਸਰਕਾਰ ਕਾਨੂੰਨ ਬਣਾਏ : ਗਲੋਬਲ ਸਿੱਖ ਕੌਂਸਲ ਦੀ ਮੰਗ

ਪੰਜਾਬ ਚ ਵਸਦੇ ਪੰਜਾਬੀਆਂ ਨੂੰ ਹੀ ਨੌਕਰੀਆਂ ਚ ਰਾਖਵਾਂਕਰਨ ਦੇਣ ਦੀ ਮੰਗ

Global Sikh Council, Amritsar,Global Sikh Council, Dr. Kanwaljit Kaur, Advocate Harjinder Singh Dhami, Sikh Review

Web Admin

Web Admin

5 Dariya News

ਅੰਮ੍ਰਿਤਸਰ , 16 Oct 2022

Last updated on: Oct 16, 2022, 00:00 IST

ਗਲੋਬਲ ਸਿੱਖ ਕੌਂਸਲ ਨੇ ਪੰਜਾਬ ਵਿੱਚ ਜ਼ਬਰਦਸਤੀ, ਭਰਮਾਉਣ, ਲੁਭਾਉਣ ਅਤੇ ਧੋਖੇਬਾਜ਼ੀ ਦੇ ਮਾਧਿਅਮ ਰਾਹੀਂ ਅਨੈਤਿਕ ਧਰਮ ਪਰਿਵਰਤਨ ਨੂੰ ਅਪਰਾਧਕ ਗਤੀਵਿਧੀ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੰਜਾਬ ਵਿਧਾਨ ਸਭਾ ਵਿੱਚ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਨਾਲ ਹੀ ਪੰਜਾਬ ਵਿੱਚ ਪੰਜਾਬ ਦੇ ਵਸਨੀਕਾਂ ਲਈ ਨੌਕਰੀਆਂ ਰਾਖਵੀਆਂ ਕਰਨ ਨੂੰ ਯਕੀਨੀ ਬਣਾਉਣ ਲਈ ਕਾਨੂੰਨ ਪਾਸ ਕਰਨ ਅਤੇ ਘੱਟੋ-ਘੱਟ 10 ਸਾਲਾਂ ਤੋਂ ਵਸਨੀਕ ਹੋਣ ਦੀ ਸ਼ਰਤ ਲਾਉਣ ਲਈ ਵੀ ਕਾਨੂੰਨ ਬਣਾਉਣ ਲਈ ਕਿਹਾ ਹੈ।

ਇਹ ਮੰਗ ਵਿਸ਼ਵ ਭਰ ਦੀਆਂ ਕੌਮੀ ਪੱਧਰ ਦੀਆਂ ਸਿੱਖ ਜਥੇਬੰਦੀਆਂ ਦੀ ਕਨਫੈਡਰੇਸ਼ਨ, ਗਲੋਬਲ ਸਿੱਖ ਕੌਂਸਲ, (ਜੀਐਸਸੀ) ਵੱਲੋਂ ਅੱਜ ਇੱਥੇ ਸਮਾਪਤ ਹੋਈ ਆਪਣੀ ਤਿੰਨ ਰੋਜ਼ਾ ਕਾਨਫਰੰਸ ਅਤੇ ਸਾਲਾਨਾ ਜਨਰਲ ਮੀਟਿੰਗ ਵਿੱਚ ਮੌਕੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਮਤਿਆਂ ਵਿੱਚ ਮੰਗ ਕੀਤੀ ਗਈ। ਇਸ ਅੰਤਰਰਾਸ਼ਟਰੀ ਕਾਨਫਰੰਸ ਦਾ ਵਿਸ਼ਾ “21ਵੀਂ ਸਦੀ ਵਿੱਚ ਸਿੱਖੀ” ਸੀ ਜਿਸ ਦੌਰਾਨ ਜੀਐਸਸੀ ਦੇ 14 ਦੇਸ਼ਾਂ ਦੇ ਮੈਂਬਰਾਂ ਨੇ ਆਪਣੀਆਂ ਵਡਮੁੱਲੀਆਂ ਰਿਪੋਰਟਾਂ ਪੇਸ਼ ਕੀਤੀਆਂ।

ਇਸ ਕਾਨਫਰੰਸ ਦਾ ਉਦਘਾਟਨ ਯੂ.ਕੇ. ਤੋਂ ਜੀ.ਐਸ.ਸੀ. ਦੀ ਪ੍ਰਧਾਨ ਲੇਡੀ ਸਿੰਘ - ਡਾ. ਕੰਵਲਜੀਤ ਕੌਰ, ਓ.ਬੀ.ਈ. ਦੁਆਰਾ ਕੀਤਾ ਗਿਆ ਜਿਸ ਵਿੱਚ ਡੈਲੀਗੇਟਾਂ ਤੋਂ ਇਲਾਵਾ ਬਹੁਤ ਸਾਰੀਆਂ ਪ੍ਰਸਿੱਧ ਸਿੱਖ ਸ਼ਖ਼ਸੀਅਤਾਂ ਨੇ ਆਨਲਾਈਨ ਜ਼ੂਮ ਮੀਟਿੰਗਾਂ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ।ਵਧੇਰੇ ਜਾਣਕਾਰੀ ਦਿੰਦਿਆਂ ਡਾ. ਕੰਵਲਜੀਤ ਕੌਰ ਨੇ ਦੱਸਿਆ ਕਿ ਜੀਐਸਸੀ ਪੰਜਾਬ ਵਿੱਚ ਹੋ ਰਹੇ ਅਨੈਤਿਕ ਧਰਮ ਪਰਿਵਰਤਨ ਬਾਰੇ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਸਮੇਤ ਦੁਨੀਆਂ ਭਰ ਦੇ ਸਿੱਖਾਂ ਨੂੰ ਲਗਾਤਾਰ ਸੁਚੇਤ ਕਰ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲਾਂ ਹੀ ਇੱਕ ਵਿਆਪਕ ਰਿਪੋਰਟ ਸੌਂਪੀ ਜਾ ਚੁੱਕੀ ਹੈ ਜਿਸ ਵਿੱਚ ਜੀਐਸਸੀ ਨੇ ਪੰਜਾਬ ਵਿੱਚ ਜ਼ਬਰਦਸਤੀ ਅਤੇ ਅਨੈਤਿਕ ਧਰਮ ਪਰਿਵਰਤਨ ਵਿਰੁੱਧ ਕਾਨੂੰਨ ਪਾਸ ਕਰਨ ਲਈ ਕਿਹਾ ਹੈ ਕਿਉਂਕਿ ਇਹ ਵਾਅਦਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਨਵਰੀ 2022 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਕੀਤਾ ਸੀ।

ਲੇਡੀ ਸਿੰਘ ਨੇ ਅੱਗੇ ਦੱਸਿਆ ਕਿ ਇਸ ਕਾਨਫਰੰਸ ਦੌਰਾਨ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਇਕੱਠ ਨੂੰ ਭਰੋਸਾ ਦਿਵਾਇਆ ਕਿ ਉਹ ਜੀਐਸਸੀ ਪ੍ਰਧਾਨ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਨਿੱਜੀ ਤੌਰ 'ਤੇ ਵਿਚਾਰਨਗੇ ਅਤੇ ਉਨ੍ਹਾਂ ਨੂੰ ਲਾਗੂ ਕਰਨ ਲਈ ਚਾਰਾਜੋਈ ਕਰਨਗੇ। 

ਇਸ ਕਾਨਫਰੰਸ ਦੌਰਾਨ ਗਲੋਬਲ ਸਿੱਖ ਕੌਂਸਲ ਦੁਆਰਾ ਉਠਾਏ ਗਏ ਕੁੱਝ ਮੁੱਦਿਆਂ ਵਿੱਚ ਧਰਮ ਪ੍ਰਚਾਰ ਲਈ ਵਿਸ਼ੇਸ਼ ਤੌਰ 'ਤੇ ਅਨੈਤਿਕ ਧਰਮ ਪਰਿਵਰਤਨ ਖਿਲਾਫ਼ ਜਾਗਰੂਕਤਾ, ਪ੍ਰਚਾਰਕਾਂ ਦੀ ਸਿਖਲਾਈ, ਸਿੱਖ ਵਿਰਸੇ ਦੀ ਸੰਭਾਲ, ਮੂਲ ਨਾਨਕ ਸ਼ਾਹੀ ਕੈਲੰਡਰ ਨੂੰ ਲਾਗੂ ਕਰਨਾ, ਸਿੱਖਿਆ, ਸਿਹਤ ਸੰਭਾਲ ਅਤੇ ਲੋੜਵੰਦ ਲੋਕਾਂ ਦੇ ਰੁਜ਼ਗਾਰ ਲਈ ਫੰਡ ਦੇਣ ਨਾਲ ਸਬੰਧਤ ਸਨ।

ਕਾਨਫਰੰਸ ਦੇ ਵਿਸ਼ੇਸ਼ ਸੱਦੇ ਵਾਲਿਆਂ ਵਿੱਚ ਸਿੱਖ ਰਿਵੀਊ ਰਸਾਲੇ ਦੇ ਸੰਪਾਦਕ ਪ੍ਰਤਾਪ ਸਿੰਘ, ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ, ਐਡਵੋਕੇਟ ਐਚ.ਐਸ. ਫੂਲਕਾ ਅਤੇ ਸਾਬਕਾ ਰਾਜਦੂਤ ਕੇਸੀ ਸਿੰਘ, ਡਾ. ਕਰਮਿੰਦਰ ਸਿੰਘ ਇੰਡੋਨੇਸ਼ੀਆ, ਡਾ: ਗੁਰਪ੍ਰੀਤ ਸਿੰਘ ਅੰਮ੍ਰਿਤਸਰ, ਡਾ: ਕਿਰਨਜੋਤ ਕੌਰ ਅੰਮ੍ਰਿਤਸਰ ਆਦਿ ਨੇ ਵੀ ਪੰਜਾਬ ਨੂੰ ਦਰਪੇਸ਼ ਮੌਜੂਦਾ ਸਮਾਜਿਕ-ਆਰਥਿਕ ਚੁਣੌਤੀਆਂ, ਬੇਰੁਜ਼ਗਾਰੀ, ਅਨੈਤਿਕ ਧਰਮ ਪਰਿਵਰਤਨ ਦੇ ਮੁੱਦਿਆਂ ਬਾਰੇ ਵਿਸਥਾਰ ਨਾਲ ਗੱਲ ਕੀਤੀ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਆਪਣੇ ਵਿਚਾਰ ਰੱਖੇ।

ਇਸ ਮੌਕੇ ਗਲੋਬਲ ਸਿੱਖ ਕੌਂਸਲ ਦੁਆਰਾ ਜਾਤ-ਪਾਤ ਪ੍ਰਣਾਲੀ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਜਾਤ-ਪਾਤ-ਗੋਤਾਂ ਦੀ ਥਾਂ ਹਰ ਪਿੰਡ ਵਿੱਚ ਇੱਕ ਗੁਰਦੁਆਰਾ ਅਤੇ ਇੱਕ ਸ਼ਮਸ਼ਾਨਘਾਟ ਬਣਾਇਆ ਜਾਵੇ। ਇਸ ਤੋਂ ਇਲਾਵਾ ਇਹ ਫੈਸਲਾ ਕੀਤਾ ਗਿਆ ਕਿ 1945 ਵਿੱਚ ਪਾਸ ਹੋਈ ਸਿੱਖ ਰਹਿਤ ਮਰਯਾਦਾ ਨੂੰ ਦੁਨੀਆਂ ਭਰ ਦੇ ਸਾਰੇ ਗੁਰਦੁਆਰਿਆਂ ਵਿੱਚ ਲਾਗੂ ਕੀਤਾ ਜਾਵੇ।ਪੰਜਾਬ ਵਿੱਚ ਮਾਂ-ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਜੀਐਸਸੀ ਨੇ ਭਗਵੰਤ ਮਾਨ ਸਰਕਾਰ ਨੂੰ 14 ਸਾਲ ਪਹਿਲਾਂ ਲਾਗੂ ਕੀਤੇ ਗਏ ਦੋਵੇਂ ਕਾਨੂੰਨਾਂ ਨੂੰ ਸੂਬੇ ਵਿੱਚ ਸਹੀ ਅਰਥਾਂ ਵਿੱਚ ਲਾਗੂ ਕਰਨ ਦੀ ਵੀ ਅਪੀਲ ਕੀਤੀ ਹੈ।

 

Tags: Global Sikh Council , Amritsar , Global Sikh Council , Dr. Kanwaljit Kaur , Advocate Harjinder Singh Dhami , Sikh Review

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD