Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਬਾਹਰ ਕਰਨ ਦਾ ਮਨ ਬਣਾਇਆ : ਭਗਵੰਤ ਮਾਨ

'ਆਪ' ਦੇ ਹੱਕ 'ਚ ਚੱਲ ਰਹੀ ਹਵਾ ਤੂਫਾਨ ਵਿੱਚ ਤਬਦੀਲ ਹੋਈ, ਕਾਂਗਰਸ 'ਵਿਧਾਇਕ ਐਕਸਚੇਂਜ ਪਾਰਟੀ' ਬਣੀ

Arvind Kejriwal, Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Bhavnagar, Gujarat

Web Admin

Web Admin

5 Dariya News

ਭਾਵਨਗਰ (ਗੁਜਰਾਤ) , 16 Oct 2022

Last updated on: Oct 16, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦੇਣ ਦਾ ਮਨ ਬਣਾ ਲਿਆ ਹੈ।ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਦੇ ਹੱਕ ਵਿੱਚ ਵਗਣ ਵਾਲੀ ਹਵਾ, ਹਨੇਰੀ ਵਿੱਚ ਤਬਦੀਲ ਹੋ ਗਈ ਹੈ। ਕਾਂਗਰਸ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਗੁਜਰਾਤ ਵਿੱਚ ਤਬਦੀਲੀ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾ ਰਹੀ ਹੈ ਪਰ ਇਹ ਪਾਰਟੀ ‘ਐਮਐਲਏ ਐਕਸਚੇਂਜ ਪਾਰਟੀ’ ਬਣ ਕੇ ਰਹਿ ਗਈ ਹੈ ਕਿਉਂਕਿ ਇਸ ਦੇ ਜ਼ਿਆਦਾਤਰ ਵਿਧਾਇਕ ਦੂਜੀਆਂ ਪਾਰਟੀਆਂ ਵੱਲੋਂ ਆਪਣੇ ਵਿੱਚ ਰਲ਼ਾਏ ਜਾ ਰਹੇ ਹਨ। 

ਸੂਬੇ ਵਿੱਚ ਆਮ ਲੋਕਾਂ ਦੀ ਤਰਸਯੋਗ ਹਾਲਤ ਲਈ ਭਾਜਪਾ ਦੀ ਆਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਲੋਕਾਂ ਦੀ ਦੌਲਤ ਲੁੱਟਣ ਲਈ ਜ਼ਿੰਮੇਵਾਰ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਵੀ ਉਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜਿਹੜੀਆਂ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ ਵੀ ਭੁਗਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਬੇਹੱਦ ਗੰਭੀਰ ਖੇਤੀਬਾੜੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਖ਼ਰਾਬ ਹੈ ਅਤੇ ਸੜਕਾਂ ਬਦਤਰ ਹਾਲਤ ਵਿੱਚ ਹਨ। 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਵੀ ਇਹੋ ਹਾਲਾਤ ਸਨ। 

ਭਗਵੰਤ ਮਾਨ ਨੇ ਕਿਹਾ ਕਿ ਹਾਲਾਤ ਤਾਂ ਹੀ ਬਦਲ ਸਕਦੇ ਹਨ, ਜੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੱਤਾ ਵਿੱਚ ਆਏਗੀ।ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਮਿਸਾਲੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਜੁਲਾਈ ਤੋਂ ਪੰਜਾਬ ਸਰਕਾਰ ਹਰੇਕ ਬਿੱਲ ਉਤੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਕੁੱਲ 72.66 ਲੱਖ ਵਿੱਚੋਂ ਲਗਭਗ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ, ਜੋ ਕੁੱਲ ਗਿਣਤੀ ਦਾ 68.81 ਫੀਸਦੀ ਬਣਦਾ ਹੈ। 

ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਪਿਛਲੇ ਛੇ ਮਹੀਨਿਆਂ ਵਿੱਚ ਹੁਣ ਤੱਕ 17 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ, ਨੌਕਰੀਆਂ ਵਿੱਚ ਦਮਨਕਾਰੀ ਠੇਕੇਦਾਰੀ ਪ੍ਰਣਾਲੀ ਵਿਰੁੱਧ ਹੈ, ਜਿਸ ਕਾਰਨ ਸੂਬੇ ਵਿੱਚ 30 ਹਜ਼ਾਰ ਤੋਂ ਵੱਧ ਠੇਕੇ ਉਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ, ਜਿਸ ਦੀ ਮਦਦ ਨਾਲ ਭ੍ਰਿਸ਼ਟ ਤੱਤਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਮਾਨਦਾਰ ਸਰਕਾਰ ਹੀ ਅਜਿਹੀਆਂ ਮਿਸਾਲੀ ਤੇ ਲੋਕ ਪੱਖੀ ਪਹਿਲਕਦਮੀਆਂ ਕਰ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਵਧੀਆ ਤਰੀਕੇ ਨਾਲ ਸਿੱਝਣ ਲਈ ਸੂਬਾ ਸਰਕਾਰ ਨੇ ਗਊ ਸੇਵਾ ਕਮਿਸ਼ਨ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਜਿੱਥੇ ਇਕ ਪਾਸੇ ਬੇਸਹਾਰਾ ਪਸ਼ੂਆਂ ਦੀ ਹਾਦਸਿਆਂ ਵਿੱਚ ਜਾਂਦੀ ਜਾਨ ਬਚਾਉਣਾ ਹੈ, ਉਥੇ ਦੂਜੇ ਪਾਸੇ ਗਊਆਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਗਊਆਂ ਦੀ ਭਲਾਈ ਲਈ ਗਊ ਸੈੱਸ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ।    

 

Tags: Arvind Kejriwal , Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Bhavnagar , Gujarat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD