Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਅੰਦਰ ਖਿਡਾਰੀਆਂ ਨੇ ਦਿਖਾਏ ਜੌਹਰ

ਖੋ-ਖੋ ਅੰਡਰ 14 'ਚ ਪਟਿਆਲਾ ਦੀਆਂ ਲੜਕੀਆਂ ਨੇ ਮਾਰੀ ਬਾਜ਼ੀ

Punjab Khed Mela 2022 , Khedan Watan Punjab Diyan, Khedan Watan Punjab Deyan 2022

Web Admin

Web Admin

5 Dariya News

ਪਟਿਆਲਾ , 17 Oct 2022

Last updated on: Oct 17, 2022, 00:00 IST

ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਅੱਜ ਤੀਜੇ ਦਿਨ ਪਟਿਆਲਾ ਵਿਖੇ ਬਾਕਸਿੰਗ, ਕਬੱਡੀ ਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜ਼ਦਾਨ ਨੇ ਦੱਸਿਆ ਕਿ 15 ਅਕਤੂਬਰ ਤੋਂ ਸ਼ੁਰੂ ਹੋਏ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਪਟਿਆਲਾ ਵਿਖੇ ਬਾਕਸਿੰਗ, ਫੈਨਸਿੰਗ, ਆਰਚਰੀ, ਖੋ-ਖੋ, ਪਾਵਰ ਲਿਫਟਿੰਗ ਅਤੇ ਕਬੱਡੀ (ਸਰਕਲ ਸਟਾਇਲ ਅਤੇ ਨੈਸ਼ਨਲ ਸਟਾਇਲ) ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਅੰਡਰ 14, 17, 21 ਅਤੇ 21 ਤੋਂ 40 ਉਮਰ ਵਰਗ ਦੇ ਖਿਡਾਰੀ ਭਾਗ ਲੈ ਰਹੇ ਹਨ।

ਜ਼ਿਲ੍ਹਾ ਖੇਡ ਅਫ਼ਸਰ ਨੇ ਅੱਜ ਦੇ ਖੇਡ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਕਸਿੰਗ (ਲੜਕੀਆਂ) ਦੇ ਕੁਆਟਰ ਫਾਈਨਲ ਮੁਕਾਬਲੇ ਵਿੱਚ 46-48 ਕਿਲੋਗ੍ਰਾਮ ਭਾਰ ਵਰਗ ਵਿੱਚ ਕਪੂਰਥਲਾ ਦੀ ਦਿਪਾਸ਼ੀ ਨੇ ਹੁਸ਼ਿਆਰਪੁਰ ਦੀ ਪ੍ਰਿਅੰਕਾ, ਪਠਾਨਕੋਟ ਦੀ ਤਨਬੀ ਨੇ ਅੰਮ੍ਰਿਤਸਰ ਦੀ ਮਾਨਸੀ, ਲੁਧਿਆਣਾ ਦੀ ਹਰਸ਼ਪ੍ਰੀਤ ਨੇ ਮੁਕਤਸਰ ਦੀ ਰਮਨਦੀਪ, ਜਲੰਧਰ ਦੀ ਖੁਸ਼ੀ ਨੇ ਗੁਰਦਾਸਪੁਰ ਦੀ ਰਣਜੀਤ ਨੂੰ ਹਰਾਇਆ।

ਇਸੇ ਤਰ੍ਹਾਂ 48-50 ਕਿਲੋਗ੍ਰਾਮ ਭਾਰ ਵਰਗ ਲੁਧਿਆਣਾ ਦੀ ਬੰਟੀ ਨੇ ਹੁਸ਼ਿਆਰਪੁਰ ਦੀ ਸੋਨੀਆ, ਫ਼ਿਰੋਜਪੁਰ ਦੀ ਸੁਖਪ੍ਰੀਤ ਨੇ ਸੰਗਰੂਰ ਦੀ ਹਰਜੋਤ ਨੂੰ, ਪਠਾਨਕੋਟ ਦੀ ਇੰਜਲ ਨੇ ਗੁਰਦਾਸਪੁਰ ਦੀ ਸਨੇਹਾ ਨੂੰ ਹਰਾਇਆ। 50-52 ਕਿਲੋਗ੍ਰਾਮ ਭਾਰ ਵਰਗ ਵਿੱਚ ਮਲੇਰਕੋਟਲਾ ਦੀ ਜੈਸਮੀਨ ਨੇ ਫ਼ਾਜ਼ਿਲਕਾ ਦੀ ਹਰਸ਼ਪ੍ਰੀਤ ਨੂੰ, ਪਠਾਨਕੋਟ ਦੀ ਸਿਵਾਂਗੀ ਨੇ ਸੰਗਰੂਰ ਦੀ ਵਰਦਾਨ ਨੂੰ, ਜਲੰਧਰ ਦੀ ਅਬਸੀਰਤ ਨੇ ਅੰਮ੍ਰਿਤਸਰ ਦੀ ਹਬੀਬ ਨੂੰ ਹਰਾਇਆ।

ਪੰਜਾਬੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਦੀ ਦੇਖ ਰੇਖ ਵਿੱਚ ਚੱਲ ਰਹੇ ਕਬੱਡੀ ਦੇ ਸੈਮੀਫਾਈਨਲ ਮੁਕਾਬਲਿਆਂ ਵਿੱਚ ਕਬੱਡੀ (ਨੈਸ਼ਨਲ ਸਟਾਇਲ) ਲੜਕੇ ਅੰਡਰ 14 ਖੇਡ ਮੁਕਾਬਲੇ ਵਿੱਚ ਫ਼ਾਜ਼ਿਲਕਾ ਨੇ ਸੰਗਰੂਰ ਨੂੰ, ਕਪੂਰਥਲਾ ਨੇ ਫ਼ਤਿਹਗੜ੍ਹ ਸਾਹਿਬ ਨੂੰ ਹਰਾਇਆ। ਇਸੇ ਤਰ੍ਹਾਂ ਕਬੱਡੀ (ਨੈਸ਼ਨਲ ਸਟਾਇਲ) ਲੜਕੇ ਅੰਡਰ 14 ਖੇਡ ਮੁਕਾਬਲੇ ਵਿੱਚ ਫ਼ਾਜ਼ਿਲਕਾ ਨੇ ਕਪੂਰਥਲੇ ਨੂੰ ਹਰਾਇਆ। ਕਬੱਡੀ (ਨੈਸ਼ਨਲ ਸਟਾਇਲ) ਲੜਕੀਆਂ ਫਾਈਨਲ ਖੇਡ ਮੁਕਾਬਲੇ ਅੰਡਰ ਵਿੱਚ ਪਟਿਆਲਾ  ਨੇ ਰੋਪੜ  ਨੂੰ ਹਰਾਇਆ। 

ਉਮਰ ਵਰਗ ਅੰਡਰ-17 ਵਿੱਚ ਅੰਮ੍ਰਿਤਸਰ ਨੇ ਕਪੂਰਥਲਾ ਨੂੰ ਤਰਨਤਾਰਨ ਨੇ ਮਾਨਸਾ ਨੂੰ, ਮੋਹਾਲੀ ਨੇ ਜਲੰਧਰ ਨੂੰ, ਪਟਿਆਲਾ ਨੇ ਮੋਗਾ ਨੂੰ ਹਰਾਇਆ।  ਸਾਸ਼ਵਤ ਰਾਜ਼ਦਾਨ ਨੇ ਦੱਸਿਆ ਕਿ ਖੋ-ਖੋ ਅੰਡਰ-14 ਲੜਕੀਆਂ ਵਿੱਚ ਪਹਿਲਾ ਸਥਾਨ ਪਟਿਆਲਾ, ਦੂਸਰਾ ਸਥਾਨ ਸੰਗਰੂਰ ਅਤੇ ਤੀਸਰਾ ਸਥਾਨ ਸ੍ਰੀ ਮੁਕਤਸਰ ਅਤੇ ਲੁਧਿਆਣਾ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਖੋ-ਖੋ ਅੰਡਰ-14 ਲੜਕੇ  ਵਿੱਚ ਪਹਿਲਾ ਸਥਾਨ ਸੰਗਰੂਰ, ਦੂਸਰਾ ਸਥਾਨ ਪਟਿਆਲਾ ਅਤੇ ਤੀਸਰਾ ਸਥਾਨ ਜਲੰਧਰ ਤੇ ਸ੍ਰੀ ਮੁਕਤਸਰ ਨੇ ਪ੍ਰਾਪਤ ਕੀਤਾ।

 

Tags: Punjab Khed Mela 2022 , Khedan Watan Punjab Diyan , Khedan Watan Punjab Deyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD