Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਲੁਧਿਆਣਾ ਵਿੱਚ ਰਿਹਾਇਸ਼ੀ ਤੇ ਵਪਾਰਕ ਅਰਬਨ ਅਸਟੇਟ ਕੀਤੀ ਜਾਵੇਗੀ ਵਿਕਸਿਤ: ਅਮਨ ਅਰੋੜਾ

ਸਾਰੇ ਲੰਬਿਤ ਮਾਮਲੇ ਇਕ ਹਫ਼ਤੇ ਦੇ ਅੰਦਰ ਨਿਪਟਾਉਣ ਦੇ ਨਿਰਦੇਸ਼, ਲਾਪ੍ਰਵਾਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 17 Oct 2022

Last updated on: Oct 17, 2022, 00:00 IST

ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਇੱਕ ਰਿਹਾਇਸ਼ੀ ਅਤੇ ਵਪਾਰਕ ਅਰਬਨ ਅਸਟੇਟ ਵਿਕਸਿਤ ਕੀਤੀ ਜਾਵੇਗੀ। ਸ੍ਰੀ ਅਮਨ ਅਰੋੜਾ ਨੇ ਗਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ) ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਪੁੱਡਾ ਭਵਨ, ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਸੱਦੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। 

ਉਨ੍ਹਾਂ ਨੂੰ ਦੱਸਿਆ ਗਿਆ ਕਿ ਲਾਡੋਵਾਲ ਬਾਈਪਾਸ 'ਤੇ ਇਸ ਰਿਹਾਇਸ਼ੀ ਅਤੇ ਵਪਾਰਕ ਅਰਬਨ ਅਸਟੇਟ ਵਾਸਤੇ ਪਿੰਡ ਬੱਗਾ ਕਲਾਂ, ਨੂਰਪੁਰ ਬੇਟ, ਗੜ੍ਹਾ ਅਤੇ ਗੌਂਸਪੁਰ ਦੀ ਤਕਰੀਬਨ 2000 ਏਕੜ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਕਾਰਵਾਈ ਅਧੀਨ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਪ੍ਰਸਤਾਵਿਤ ਅਰਬਨ ਅਸਟੇਟ ਲਈ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਗਮਾਡਾ ਦੀ ਤਰਜ਼ 'ਤੇ ਲੈਂਡ ਪੂਲਿੰਗ ਰਾਹੀਂ ਇਹ ਜ਼ਮੀਨ ਐਕੁਆਇਰ ਕੀਤੀ ਜਾਵੇ। 

ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਸਾਈਟ ਸਿਲੈਕਸ਼ਨ ਕਮੇਟੀ ਨੇ ਇਸ ਸਾਈਟ ਦੀ ਸਿਫ਼ਾਰਸ਼ ਕੀਤੀ ਹੈ ਅਤੇ ਇਸ ਜ਼ਮੀਨ ਨੂੰ ਐਕੁਆਇਰ ਕਰਨ ਲਈ ਇੱਕ ਕੰਸਲਟੈਂਟ ਵੀ ਲਗਾਇਆ ਗਿਆ ਹੈ।ਲੰਬਿਤ ਪਏ ਕੇਸਾਂ ਦਾ ਗੰਭੀਰ ਨੋਟਿਸ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸਾਰੇ ਲੰਬਿਤ ਮਾਮਲਿਆਂ ਨੂੰ ਇੱਕ ਹਫ਼ਤੇ ਦੇ ਅੰਦਰ ਨਿਪਟਾਇਆ ਜਾਵੇ ਅਤੇ ਨਿਰਧਾਰਤ ਸਮਾਂ ਸੀਮਾ ਵਿੱਚ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਵਿਧੀ ਵਿਕਸਿਤ ਕੀਤੀ ਜਾਵੇ। 

ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਸਾਰੇ ਕੰਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਵੀ ਅਧਿਕਾਰੀ ਵੱਲੋਂ ਕੰਮ ਪ੍ਰਤੀ ਲਾਪ੍ਰਵਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲਾਪ੍ਰਵਾਹੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਮਾਨ ਸਰਕਾਰ ਦਾ ਇੱਕੋ ਇੱਕ ਉਦੇਸ਼ ਲੋਕਾਂ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਮੁੱਖ ਪ੍ਰਸ਼ਾਸਕ ਪੁੱਡਾ-ਕਮ-ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਸ੍ਰੀਮਤੀ ਅਪਨੀਤ ਰਿਆਤ,  ਮੁੱਖ ਪ੍ਰਸ਼ਾਸਕ ਗ੍ਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਵਧੀਕ ਮੁੱਖ ਪ੍ਰਸ਼ਾਸਕ ਗ੍ਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਚੀਫ਼ ਟਾਊਨ ਪਲਾਨਰ ਪੰਜਾਬ ਸ੍ਰੀ ਪੰਕਜ ਬਾਵਾ ਅਤੇ ਹੋਰ ਅਧਿਕਾਰੀ ਸ਼ਾਮਲ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD