Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸਨਰ ਪਠਾਨਕੋਟ ਨੇ ਮਹੀਨਾਭਰ ਦੀ ਕਾਰਗੁਜਾਰੀ ਦਾ ਜਾਇਜਾ ਲੈਣ ਲਈ ਵੱਖ ਵੱਖ ਵਿਭਾਗਾਂ ਨਾਲ ਕੀਤੀਆਂ ਰੀਵਿਓ ਮੀਟਿੰਗਾਂ

ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਵਿਕਾਸ ਕਾਰਜ ਕਰਵਾਉਂਣ ਲਈ ਦਿੱਤੀਆਂ ਹਦਾਇਤਾਂ

DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 17 Oct 2022

Last updated on: Oct 17, 2022, 00:00 IST

ਅੱਜ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਵੱਖ ਵੱਖ ਵਿਭਾਗਾਂ ਵੱਲੋਂ ਮਹੀਨਾਭਰ ਕੀਤੀ ਕਾਰਗੁਜਾਰੀ ਦਾ ਜਾਇਜਾ ਲੈਣ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਵੱਖ ਵੱਖ ਵਿਭਾਗਾਂ ਨਾਲ ਰੀਵਿਓ ਮੀਟਿੰਗਾਂ ਕੀਤੀਆਂ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਹਰਜਿੰਦਰ ਸਿੰਘ ਐਸ.ਡੀ.ਐਮ. ਧਾਰਕਲ੍ਹਾਂ, ਅਰਵਿੰਦਰ ਪਾਲ ਸਿੰਘ ਡੀ.ਆਰ.ਓ. ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।

ਇਸ ਮੋਕੇ ਤੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਿਲ੍ਹਾ ਪਠਾਨਕੋਟ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੋ ਕੇਸ ਪਿਛਲੇ ਲੰਮੇ ਸਮੇਂ ਤੋਂ ਪੈਂਡਿੰਗ ਪਏ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਅਤੇ ਨਿਰਧਾਰਤ ਸਮੇਂ ਅੰਦਰ ਕੰਮ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੀ ਸਮੇਂ ਸਿਰ ਮਿਲ ਸਕੇ। ਉਨ੍ਹਾਂ ਕਿਹਾ ਕਿ ਪੈਂਡਿੰਗ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਸਡਿਊਲ ਜਾਰੀ ਕੀਤਾ ਜਾਵੇ ਅਤੇ ਜਲਦੀ ਤੋਂ ਜਲਦੀ ਮਾਮਲਿਆਂ ਨੂੰ ਹੱਲ ਕੀਤਾ ਜਾਵੇ।

ਮੀਟਿੰਗ ਦੋਰਾਨ ਉਨ੍ਹਾਂ ਮੈਨੇਜਰ ਲੀਡ ਬੈਂਕ ਪਠਾਨਕੋਟ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਬਹੁਤ ਸਾਰੇ ਬੈਂਕ ਕਿਸੇ ਵਿਅਕਤੀ ਨੂੰ ਕਰਜਾ ਦਿੰਦੇ ਹਨ ਤਾਂ ਇਹ ਸਰਤ ਰੱਖਦੇ ਹਨ ਕਿ ਪਹਿਲਾ ਅਪਣੇ ਨਿਵਾਸੀ ਹੋਣ ਦਾ ਅਤੇ ਘਰ ਬਣਾਉਂਣ ਦੀ ਜਾਂਚ ਪਟਵਾਰੀ ਤੋਂ ਲਿਖਵਾ ਕੇ ਲਿਆਂਦੀ ਜਾਵੇ , ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਅਜਿਹਾ ਕਰਕੇ ਬੈਂਕ ਨਾ ਕੇਵਲ ਉਸ ਵਿਅਕਤੀ ਦਾ ਸਮਾਂ ਬਰਬਾਦ ਕਰਦੇ ਹਨ ਉਸ ਨੂੰ ਪ੍ਰੇਸਾਨ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਗਰ ਕੋਈ ਬੈਂਕ ਅਜਿਹਾ ਕਰਦਾ ਪਾਇਆ ਗਿਆ ਤਾਂ ਉਨ੍ਹਾਂ ਤੇ ਵੀ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ  ਦੋਰਾਨ ਜਿਲ੍ਹਾ ਚੋਣ ਦਫਤਰ ਦੀ ਮੀਟਿੰੰਗ ਨੂੰ ਸੰਬੋਧਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਲ 2024 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਨਵੀਆਂ ਵੋਟਾਂ ਬਣਾਉਂਣ, ਸੋਧ ਕਰਨ ਆਦਿ ਦਾ ਕਾਰਜ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰ ਲਿਆਂ ਜਾਵੇ। ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਵੋਟਰ ਕਾਰਡਾਂ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਦਾ ਵੀ ਕਾਰਜ ਕੈਂਪ ਲਗਾ ਕੇ ਕੀਤਾ ਜਾ ਰਿਹਾ ਹੈ ਅਤੇ ਬੀ.ਐਲ.ਓੁਜ ਵੱਲੋਂ ਘਰ ਘਰ ਜਾਂ ਕੇ ਵੀ ਵੋਟਰਾਂ ਦੇ ਅਧਾਰ ਕਾਰਡ ਵੋਟਰ ਕਾਰਡਾਂ ਨਾਲ ਲਿੰਕ ਕਰ ਰਹੇ ਹਨ। 

ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦਾ ਅਧਾਰ ਕਾਰਡ ਵੋਟਰ ਕਾਰਡਾਂ ਨਾਲ ਲਿੰਕ ਨਹੀਂ ਹੋਇਆ ਉਹ ਵੀ ਅਪਣਾ ਅਧਾਰ ਕਾਰਡ ਵੋਟਰ ਕਾਰਡ ਨਾਲ ਲਿੰਕ ਕਰਵਾਉਂਣ।ਮੀਟਿੰਗ ਦੋਰਾਨ ਉਨ੍ਹਾਂ ਏ.ਈ.ਟੀ.ਸੀ. ਜੀ.ਐਸ.ਟੀ. ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਤਿਉਹਾਰਾਂ ਦਾ ਸੀਜਨ ਚੱਲ ਰਿਹਾ ਹੈ ਅਤੇ ਦੇਖਣ ਵਿੱਚ ਆਇਆ ਹੈ ਕਿ ਕਪੜਿਆਂ ਦੇ ਦੁਕਾਨਦਾਰਾਂ ਵੱਲੋਂ ਇਹ ਦੱਸਿਆ ਜਾਂਦਾ ਹੈ ਕਿ ਮਾਰਕਿਟ ਵਿੱਚ ਕੰਮ ਨਹੀਂ ਹੈ ਅਤੇ ਕੱਪੜਿਆਂ ਦਾ ਸਟਾਕ ਦਿਖਾ ਦਿੱਤਾ ਜਾਂਦਾ ਹੈ, ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਜੀ.ਐਸ.ਟੀ. ਦੀ ਜਾਂਚ ਲਈ ਇਨ੍ਹਾਂ ਦੁਕਾਨਦਾਰਾਂ ਦੇ ਰਿਕਾਰਡ ਦੀ ਵੀ ਜਾਂਚ ਕੀਤੀ ਜਾਵੇ। 

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਮੈਡੀਕਲ ਦੁਕਾਨਾਂ ਤੇ ਵੀ ਦਵਾਈਆਂ ਤਾਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਹਨ ਪਰ ਪੱਕੇ ਬਿੱਲ ਦਿੱਤੇ ਜਾਣ ਤੋਂ ਗੁਰੇਜ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੁਕਾਨਾਂ ਦੀ ਵੀ ਜਾਂਚ ਕੀਤੀ ਜਾਵੇ।ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਹਰੇਕ ਯੋਜਨਾਂ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਜਾਂਦੀ ਹੈ ਅਤੇ ਇਸ ਦਾ ਵਿਸੇਸ ਧਿਆਨ ਰੱਖਿਆਂ ਜਾਵੇ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਲੋਕਾਂ ਨੂੰ ਨਿਰਧਾਰਤ ਸਮੇਂ ਅੰਦਰ ਮਿਲਣਾ ਚਾਹੀਦਾ ਹੈ।

 

Tags: DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD