Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਕਿਸਾਨਾਂ ਨੂੰ ਯੂਰੀਆ ਦੀਆਂ ਬੋਰੀਆਂ ਨਾਲ ਵਾਧੂ ਵਸਤਾਂ ਖਰੀਦਣ ਲਈ ਮਜਬੂਰ ਕਰਨ ਵਾਲੇ ਵਪਾਰੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ : ਕੁਲਦੀਪ ਸਿੰਘ ਧਾਲੀਵਾਲ

ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਨੌਜਵਾਨਾਂ ਨੂੰ ਵੱਡੇ ਸੁਪਨੇ ਲੈਂਦਿਆਂ, ਸਖ਼ਤ ਮਿਹਨਤ ਦਾ ਵੀ ਦਿੱਤਾ ਸੱਦਾ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲੁਧਿਆਣਾ , 17 Oct 2022

Last updated on: Oct 17, 2022, 00:00 IST

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਵਪਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ ਜੋ ਕਿਸਾਨਾਂ ਨੂੰ ਯੂਰੀਆ ਦੀਆਂ ਬੋਰੀਆਂ ਨਾਲ ਵਾਧੂ ਵਸਤੂਆਂ ਖਰੀਦਣ ਲਈ ਮਜਬੂਰ ਕਰਦੇ ਪਾਏ ਜਾਣਗੇ।ਸਥਾਨਕ ਰਾਮਗੜ੍ਹੀਆ ਕਾਲਜ (ਲੜਕੀਆਂ) ਵਿਖੇ ਜ਼ੋਨਲ ਯੁਵਕ ਮੇਲੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਅਜਿਹੀ ਕੁਤਾਹੀ ਕਰਨ ਵਾਲੇ ਸੌਦਾਗਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਦੋਸ਼ੀ ਪਾਏ ਜਾਣ 'ਤੇ ਵਪਾਰੀਆਂ ਦੇ ਲਾਇਸੈਂਸ ਵੀ ਰੱਦ ਕੀਤੇ ਜਾਣਗੇ। 

ਅਧਿਕਾਰੀਆਂ ਨੂੰ ਚੌਕਸੀ ਰੱਖਣ ਅਤੇ ਇਸ ਸਬੰਧੀ ਕੋਈ ਵੀ ਸ਼ਿਕਾਇਤ ਮਿਲਣ 'ਤੇ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।ਪਰਾਲੀ ਸਾੜਨ ਦੀ ਸਮੱਸਿਆ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਇਸ ਸਾਲ ਇਨ੍ਹਾਂ ਮਾਮਲਿਆਂ ਵਿੱਚ ਗਿਰਾਵਟ ਆਈ ਹੈ ਨਤੀਜੇ ਵਜੋਂ ਆਸਮਾਨ ਸਾਫ ਨਜ਼ਰ ਆ ਰਿਹਾ ਹੈ।ਬਾਅਦ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਵੱਡੇ ਸੁਪਨੇ ਲੈਣ ਲਈ ਪ੍ਰੇਰਿਆ ਅਤੇ ਆਪਣੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ। 

ਉਨ੍ਹਾਂ ਕਿਹਾ ਕਿ ਭਾਰਤ ਨੂੰ ਵਿਸ਼ਵ ਦੀ ਮਹਾਂਸ਼ਕਤੀ ਬਣਾਉਣ ਲਈ ਨੌਜਵਾਨ ਆਬਾਦੀ ਦੇ ਮੋਢਿਆਂ 'ਤੇ ਵੱਡੀ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਨੂੰ ਆਪਣੇ ਟੀਚਿਆਂ 'ਤੇ ਕੇਂਦਰਿਤ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸਫਲਤਾ ਦਾ ਸਾਹਮਣਾ ਕਰਨ 'ਤੇ ਨਿਰਾਸ਼ ਨਹੀਂ ਹੋਣਾ ਚਾਹੀਦਾ ਕਿਉਂਕਿ ਅਸਫਲਤਾ ਸਫਲਤਾ ਦੇ ਥੰਮ੍ਹ ਹਨ।ਸ. ਧਾਲੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਾਡੇ ਦੇਸ਼ ਦਾ ਭਵਿੱਖ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਅਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣਾ ਚਾਹੀਦਾ ਹੈ, ਜਿਨ੍ਹਾਂ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਹਨ। 

ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਵਿੱਚ ਸਭ ਤੋਂ ਵੱਧ ਨੌਜਵਾਨਾਂ ਦੀ ਆਬਾਦੀ ਵਾਲਾ ਦੇਸ਼ ਹੈ ਅਤੇ ਸਾਡੀ ਜਵਾਨੀ ਦੇਸ਼ ਦੇ ਹੋਰ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD