Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਜਰਾਤ ਦੇ ਲੋਕ 27 ਸਾਲਾਂ ਤੋਂ ਸੱਤਾ ’ਤੇ ਕਾਬਜ਼ ਭਾਜਪਾ ਦਾ ਸਿਆਸੀ ਕਿਲ੍ਹਾ ਢਹਿ-ਢੇਰੀ ਕਰਕੇ ਦਿੱਲੀ ਤੇ ਪੰਜਾਬ ਵਾਲਾ ਇਤਿਹਾਸ ਦੁਹਰਾਉਣਗੇ : ਭਗਵੰਤ ਮਾਨ

ਅਸੀਂ ਝਾੜੂ ਨਾਲ ਦੇਸ਼ ਭਰ ਵਿਚ ਫੈਲੀ ਸਿਆਸੀ ਗੰਦਗੀ ਸਾਫ ਕਰਾਂਗੇ, ਵਿਰੋਧੀ ਅੱਛੇ ਦਿਨ ਲਿਆਉਣ ਦਾ ਝੂਠਾ ਵਾਅਦਾ ਕਰਦੇ ਹਨ ਤੇ ਅਸੀਂ ਸੱਚੇ ਦਿਨ ਲਿਆਉਣ ਦੀ ਗਾਰੰਟੀ ਦਿੰਦੇ ਹਾਂ

Bhagwant Singh, Himachal Pradesh, Himachal, AAP, Aam Aadmi Party, Aam Aadmi Party Himachal, AAP HP, AAP Himachal, Kullu

Web Admin

Web Admin

5 Dariya News

ਊਂਝਾ (ਗੁਜਰਾਤ) , 17 Oct 2022

Last updated on: Oct 17, 2022, 00:00 IST

ਗੁਜਰਾਤ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਚੱਲ ਰਹੀ ਲਹਿਰ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਆਮ ਲੋਕ ਪਿਛਲੇ 27 ਸਾਲਾਂ ਤੋਂ ਸੱਤਾ ਉਤੇ ਕਾਬਜ਼ ਭਾਜਪਾ ਦਾ ਸਿਆਸੀ ਕਿਲ੍ਹਾ ਢਹਿ-ਢੇਰੀ ਕਰਕੇ ਦਿੱਲੀ ਤੇ ਪੰਜਾਬ ਵਾਲਾ ਇਤਿਹਾਸ ਦੁਹਰਾਉਣਗੇਅੱਜ ਇੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਲੋਕਾਂ ਦੇ ਮੁਖਾਤਬ ਹੁੰਦੇ ਹੋਏ ਭਗਵੰਤ ਮਾਨ ਨੇ ਕਿਹਾ, “ਭਾਰਤੀ ਜਨਤਾ ਪਾਰਟੀ 27 ਸਾਲਾਂ ਤੋਂ ਗੁਜਰਾਤ ਵਿਚ ਸਰਕਾਰ ਚਲਾ ਰਹੀ ਹੈ ਪਰ ਇੱਥੋਂ ਦੇ ਲੋਕ ਸਿੱਖਿਆ ਤੇ ਸਿਹਤ ਵਰਗੀਆਂ ਆਮ ਸਹੂਲਤਾਂ ਨੂੰ ਤਰਸ ਰਹੇ ਹਨ। 

ਮੈਂ ਯਕੀਨ ਨਾਲ ਕਹਿ ਸਕਦਾ ਹਾਂ ਕਿ ਹੁਣ ਸੂਬੇ ਦੀ ਜਨਤਾ ਜਾਗ ਉੱਠੀ ਹੈ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੀ ਹੈ। ਇਸ ਸੂਬੇ ਵਿਚ ਵੀ ਦਿੱਲੀ ਤੇ ਪੰਜਾਬ ਵਾਂਗ ਬਦਲਾਅ ਦੀ ਹਨੇਰੀ ਵਗ ਰਹੀ ਹੈ। ਅਸੀਂ ਗੁਜਰਾਤ ਸਮੇਤ ਦੇਸ਼ ਭਰ ਵਿਚ ਝਾੜੂ ਨਾਲ ਸਿਆਸੀ ਖੇਤਰ ਵਿਚ ਫੈਲੀ ਹੋਈ ਗੰਦਗੀ ਸਾਫ ਕਰਾਂਗੇ।”

ਵਿਰੋਧੀ ਪਾਰਟੀਆਂ ਵੱਲੋਂ ਲੋਕਾਂ ਨੂੰ ਦਿਖਾਏ ਜਾ ਰਹੇ ਸਬਜ਼ਬਾਗ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ, “ਸਾਡੇ ਵਿਰੋਧੀ ਅੱਛੇ ਦਿਨ ਲਿਆਉਣ ਦਾ ਝੂਠਾ ਵਾਅਦਾ ਕਰਦੇ ਹਨ ਅਤੇ ਦਿਨ ਵਿਚ ਸੁਪਨੇ ਦਿਖਾਉਂਦੇ ਹਨ ਪਰ ਆਮ ਆਦਮੀ ਪਾਰਟੀ ਸੱਚੇ ਦਿਨ ਲਿਆਉਣ ਦੀ ਗਾਰੰਟੀ ਦਿੰਦੀ ਹੈ।” ਸਮੇਂ ਸਮੇਂ ਦੀਆਂ ਸਰਕਾਰਾਂ ਪੰਜ ਸਾਲਾ ਯੋਜਨਾਵਾਂ ਦੀ ਆੜ ਵਿਚ ਲੋਕਾਂ ਨੂੰ ਮੂਰਖ ਬਣਾਉਂਦੀਆਂ ਰਹੀਆਂ ਹਨ ਜਦਕਿ ਹਕੀਕਤ ਇਹ ਹੈ ਕਿ ਲੋਕ ਅਜੇ ਵੀ ਮਿਆਰੀ ਸਿੱਖਿਆ ਤੇ ਸਿਹਤ ਸਹੂਲਤਾਂ ਤੋਂ ਵਾਂਝੇ ਹਨ ਕਿਉਂਕਿ ਇਹ ਲੋਕ ਕਦੇ ਵੀ ਨਹੀਂ ਚਾਹੁੰਦੇ ਕਿ ਗਰੀਬ ਦਾ ਬੱਚਾ ਚੰਗੀ ਸਿੱਖਿਆ ਹਾਸਲ ਕਰਕੇ ਤਰੱਕੀ ਕਰੇ।

ਆਮ ਲੋਕਾਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਨਾਅਰਾ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ 117 ਵਿਧਾਨ ਸਭਾ ਹਲਕਿਆਂ ਵਿੱਚੋਂ 92 ਵਿਧਾਇਕ ਆਮ ਆਦਮੀ ਪਾਰਟੀ ਦੇ ਜਿੱਤ ਕੇ ਆਏ ਹਨ ਜੋ ਸਧਾਰਨ ਘਰਾਂ ਨਾਲ ਸਬੰਧ ਰੱਖਦੇ ਹਨ। ਇਨ੍ਹਾਂ 92 ਵਿਧਾਇਕਾਂ ਵਿੱਚੋਂ ਉਨ੍ਹਾਂ ਸਮੇਤ 82 ਵਿਧਾਇਕ ਪਹਿਲੀ ਵਾਰ ਵਿਧਾਇਕ ਬਣੇ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵਿਚ ਲੋਕ ਸੇਵਾ ਪ੍ਰਤੀ ਸਮਰਪਣ ਭਾਵਨਾ ਨੂੰ ਯੋਗਤਾ ਮੰਨਿਆ ਜਾਂਦਾ ਹੈ ਜਦਕਿ ਵਿਰੋਧੀ ਪਾਰਟੀਆਂ ਵਿਚ ਪਰਿਵਾਰਵਾਦ ਤੇ ਨਿੱਜਪ੍ਰਸਤੀ ਨੂੰ ਤਰਜੀਹ ਦਿੱਤੀ ਜਾਂਦੀ ਹੈ।

ਇਕੱਠ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਔਰਤਾਂ ਨੂੰ ਸੰਬੋਧਿਤ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਮਹਿੰਗਾਈ ਦੀ ਸਭ ਤੋਂ ਵੱਧ ਮਾਰ ਔਰਤਾਂ ਨੂੰ ਪਈ ਹੈ ਕਿਉਂਕਿ ਸਾਰੀਆਂ ਵਸਤਾਂ ਉਤੇ ਟੈਕਸ ਲਾ ਦਿੱਤਾ ਗਿਆ ਹੈ, ਇੱਥੋਂ ਤੱਕ ਕਿ ਪਰਾਂਠੇ ਉਤੇ ਵੀ 18 ਫੀਸਦੀ ਜੀ.ਐਸ.ਟੀ. ਲਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਸਰਕਾਰ ਏਸੇ ਰਫ਼ਤਾਰ ਨਾਲ ਟੈਕਸ ਲਾਉਂਦੀ ਰਹੀ ਤਾਂ ਉਹ ਦਿਨ ਦੂਰ ਨਹੀਂ ਜਦੋਂ ਸਾਹ ਲੈਣ ਉਤੇ ਵੀ ਟੈਕਸ ਲੱਗ ਜਾਵੇਗਾ।

ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਮਿਸਾਲੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਜੁਲਾਈ ਤੋਂ ਪੰਜਾਬ ਸਰਕਾਰ ਹਰੇਕ ਬਿੱਲ ਉਤੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਕੁੱਲ 72.66 ਲੱਖ ਵਿੱਚੋਂ ਲਗਭਗ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ, ਜੋ ਕੁੱਲ ਗਿਣਤੀ ਦਾ 68.81 ਫੀਸਦੀ ਬਣਦਾ ਹੈ। 

ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਪਿਛਲੇ ਛੇ ਮਹੀਨਿਆਂ ਵਿੱਚ ਹੁਣ ਤੱਕ ਲਗਭਗ 20 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕੀਤੀਆਂ ਗਈਆਂ ਹਨ ਅਤੇ ਕਈ ਵਿਭਾਗਾਂ ਵਿਚ ਭਰਤੀ ਜਾਰੀ ਹੈ। ਉਨ੍ਹਾਂ ਕਿਹਾ ਕਿ ਇਕ ਵਿਧਾਇਕ-ਇਕ ਪੈਨਸ਼ਨ ਦਾ ਕਾਨੂੰਨ ਪੰਜਾਬ ਵਿਚ ਲਾਗੂ ਕੀਤਾ ਚੁੱਕਾ ਹੈ ਜਿਸ ਨਾਲ ਹੁਣ ਇਕ ਤੋਂ ਵੱਧ ਵਾਰ ਵਿਧਾਇਕ ਚੁਣੇ ਜਾਣ ਉਤੇ ਵੀ ਇਕ ਪੈਨਸ਼ਨ ਹੀ ਮਿਲਦੀ ਹੈ।

ਸ਼ਹੀਦ ਸੈਨਿਕਾਂ ਦੀ ਲਾਮਿਸਾਲ ਕੁਰਬਾਨੀ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸ਼ਹੀਦ ਸੈਨਿਕ ਦੇ ਦੇਸ਼ ਪ੍ਰਤੀ ਮਹਾਨ ਯੋਗਦਾਨ ਦੇ ਸਤਿਕਾਰ ਵਿਚ ਪਰਿਵਾਰ ਨੂੰ ਇਕ ਕਰੋੜ ਦੀ ਰਾਸ਼ੀ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਂਦੀ ਹੈ ਜਦਕਿ ਇਸ ਤੋਂ ਪਹਿਲਾਂ ਸਿਲਾਈ ਮਸ਼ੀਨਾਂ ਹੀ ਦਿੱਤੀਆਂ ਜਾਂਦੀਆਂ ਸਨ।    

 

Tags: Bhagwant Singh , Himachal Pradesh , Himachal , AAP , Aam Aadmi Party , Aam Aadmi Party Himachal , AAP HP , AAP Himachal , Kullu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD