Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਆਦਮਪੁਰ (ਜਲੰਧਰ), ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਮੰਗ

ਪ੍ਰਮੁੱਖ ਸਕੱਤਰ ਸ਼ਹਿਰੀ ਹਵਾਬਾਜ਼ੀ ਨੇ ਭਾਰਤ ਸਰਕਾਰ ਵੱਲੋਂ ਕਰਵਾਈ ਮੀਟਿੰਗ ਦੌਰਾਨ ਮੁੱਦੇ ਚੁੱਕੇ

Punjab Admin, Rahul Bhandari, Pathankot, Sahnewal and Bathinda

Web Admin

Web Admin

5 Dariya News

ਚੰਡੀਗੜ੍ਹ , 17 Oct 2022

Last updated on: Oct 17, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਭਾਰਤ ਸਰਕਾਰ ਨੂੰ ਆਦਮਪੁਰ (ਜਲੰਧਰ), ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ।ਪ੍ਰਮੁੱਖ ਸਕੱਤਰ, ਸ਼ਹਿਰੀ ਹਵਾਬਾਜ਼ੀ ਸ੍ਰੀ ਰਾਹੁਲ ਭੰਡਾਰੀ ਨੇ ਅੱਜ ਇੱਥੇ ਉਡਾਨ, ਕ੍ਰਿਸ਼ੀਉਡਾਨ, ਹਵਾਬਾਜ਼ੀ ਸੁਰੱਖਿਆ, ਹਵਾਈ ਅੱਡਿਆਂ, ਗ੍ਰੀਨਫੀਲਡ ਏਅਰਪੋਰਟਸ, ਹੈਲੀਪੋਰਟ ਅਤੇ ਵਾਟਰ ਐਰੋਡ੍ਰੋਮਜ਼ ਦੇ ਵਿਕਾਸ ਬਾਰੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਆਯੋਜਿਤ ਇੱਕ ਇੰਟਰਐਕਟਿਵ ਸੈਸ਼ਨ ਵਿੱਚ ਹਿੱਸਾ ਲਿਆ। 

ਉਹਨਾਂ ਨੇ ਇਸ ਮਾਮਲੇ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਦਿਆਂ ਕਿਹਾ ਕਿ ਇਹ ਹਵਾਈ ਅੱਡੇ ਭਾਰਤ ਸਰਕਾਰ ਦੀ ਖੇਤਰੀ ਸੰਪਰਕ ਸੇਵਾ ਦਾ ਹਿੱਸਾ ਸਨ। ਉਹਨਾਂ ਕਿਹਾ ਕਿ ਕੋਰੋਨਾ ਸੰਕਟ ਦੌਰਾਨ ਇਨ੍ਹਾਂ ਹਵਾਈ ਅੱਡਿਆਂ ਤੋਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਉਹਨਾਂ ਅੱਗੇ ਕਿਹਾ ਕਿ ਇਸ ਨਾਲ ਖੇਤਰ ਵਿੱਚ ਹਵਾਈ ਸੰਪਰਕ ਨੂੰ ਵੱਡਾ ਝਟਕਾ ਲੱਗਾ ਹੈ, ਜਿਸ ਨਾਲ ਯਾਤਰੀਆਂ ਨੂੰ ਬਹੁਤ ਅਸੁਵਿਧਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਪ੍ਰਮੁੱਖ ਸਕੱਤਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਨ੍ਹਾਂ ਹਵਾਈ ਅੱਡਿਆਂ ਤੋਂ ਤੁਰੰਤ ਉਡਾਣਾਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਉਡਾਣਾਂ ਮੁੜ ਸ਼ੁਰੂ ਹੋਣ ਨਾਲ ਦੇਸ਼ ਭਰ ਵਿੱਚ ਸਿੱਧਾ ਹਵਾਈ ਸੰਪਰਕ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ। ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਇਸ ਨਾਲ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੀ ਵੱਡਾ ਹੁਲਾਰਾ ਮਿਲੇਗਾ।

ਇਕ ਹੋਰ ਮੁੱਦਾ ਉਭਾਰਦਿਆਂ, ਪ੍ਰਮੁੱਖ ਸਕੱਤਰ ਨੇ ਭਾਰਤ ਸਰਕਾਰ ਨੂੰ ਹਲਵਾਰਾ ਹਵਾਈ ਅੱਡੇ ‘ਤੇ ਸਿਵਲ ਟਰਮੀਨਲ ਦੀ ਉਸਾਰੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਲਈ ਜ਼ਮੀਨ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਅਤੇ 46 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਇਸ ਪ੍ਰਾਜੈਕਟ ‘ਤੇ ਕੰਮ ਸ਼ੁਰੂ ਹੋ ਚੁੱਕਾ ਹੈ। ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਇਸ ਨੂੰ ਜਲਦ ਮੁਕੰਮਲ ਕਰਨ ਲਈ ਕੰਮ ਵਿੱਚ ਤੇਜ਼ੀ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ।

ਇਕ ਹੋਰ ਮੁੱਦੇ ਬਾਰੇ ਗੱਲ ਕਰਦਿਆਂ ਪ੍ਰਮੁੱਖ ਸਕੱਤਰ ਨੇ ਅਫਸੋਸ ਜ਼ਾਹਿਰ ਕੀਤਾ ਕਿ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ਦਾ ਟਰਮੀਨਲ ਜ਼ਿਲ੍ਹਾ ਐਸ.ਏ.ਐਸ.ਨਗਰ, ਮੋਹਾਲੀ ਵਿਚ ਪੈਂਦੀ ਜਮੀਨ ‘ਤੇ ਬਣਾਇਆ ਗਿਆ ਹੈ, ਪਰ ਬਦਕਿਸਮਤੀ ਨਾਲ ਹਵਾਈ ਅੱਡੇ ਦੇ ਨਾਂ ਤੋਂ ਮੋਹਾਲੀ ਦਾ ਨਾਂ ਗਾਇਬ ਹੈ। ਉਹਨਾਂ ਨੇ ਭਾਰਤ ਸਰਕਾਰ ਨੂੰ ਜਾਣੂ ਕਰਵਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਇਸ ਹਵਾਈ ਅੱਡੇ ਦੇ ਨਾਮ ਵਿੱਚ ਮੋਹਾਲੀ ਸ਼ਹਿਰ ਦਾ ਨਾਮ ਸ਼ਾਮਲ ਨਾ ਕਰਨ ਲਈ ਰੋਸ ਪ੍ਰਗਟਾ ਚੁੱਕੇ ਹਨ। 

ਉਹਨਾਂ ਕਿਹਾ ਕਿ ਇਸ ਜਾਇਜ਼ ਮੰਗ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ, ਜਿਸ ਨਾਲ ਪੰਜਾਬੀਆਂ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ।ਪ੍ਰਮੁੱਖ ਸਕੱਤਰ ਨੇ ਇਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਵੀ ਮੰਗ ਕੀਤੀ। ਉਹਨਾਂ ਕਿਹਾ ਕਿ ਇਸ ਵਿਸ਼ਵ ਪੱਧਰੀ ਹਵਾਈ ਅੱਡੇ ਦੀ ਨੁਹਾਰ ਸਵਾਰਨ ਲਈ ਪਹਿਲਾਂ ਹੀ 450 ਕਰੋੜ ਰੁਪਏ ਤੋਂ ਵੱਧ ਦਾ ਖਰਚ ਕੀਤਾ ਜਾ ਚੁੱਕਾ ਹੈ। 

ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਨਾਲ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਹੋਰ ਮਦਦ ਮਿਲੇਗੀ ਅਤੇ ਪੰਜਾਬ ਦੇ ਨਾਲ-ਨਾਲ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਅਤੇ ਹੋਰ ਸੂਬਿਆਂ ਦੇ ਲੋਕਾਂ ਨੂੰ ਵੀ ਇਸ ਦਾ ਲਾਭ ਮਿਲੇਗਾ।

 

Tags: Punjab Admin , Rahul Bhandari , Pathankot , Sahnewal and Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD