Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਅਧਿਆਤਮਿਕਤਾ ਅਤੇ ਮਾਨਵਤਾ ਦੇ ਇਲਾਹੀ ਸੰਗਮ : 75ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਦੀਆਂ ਤਿਆਰੀਆਂ ਉਤਸ਼ਾਹ ਪੂਰਵਕ ਸ਼ੁਰੂ

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission

Web Admin

Web Admin

5 Dariya News

ਸਮਾਲਖਾ ( ਪਾਣੀਪਤ) , 17 Oct 2022

ਸਾਲਾਨਾ ਨਿਰੰਕਾਰੀ ਸੰਤ ਸਮਾਗਮ ਵਿਸ਼ਵ ਭਰ ਦੇ ਸ਼ਰਧਾਲੂਆਂ ਲਈ ਭਗਤੀ, ਪਿਆਰ ਅਤੇ ਮਿਲਵਰਤਨ ਦਾ ਅਜਿਹਾ ਵਿਲੱਖਣ ਸਵਰੂਪ ਹੈ, ਜਿਸ ਵਿੱਚ ਸਾਰੇ ਸ਼ਰਧਾਲੂ ਸ਼ਾਮਲ ਸ਼ਾਮਿਲ ਹੋਕੇ ਅਲੌਕਿਕ ਅਨੰਦ ਦਾ ਅਨੁਭਵ ਪ੍ਰਾਪਤ ਕਰਦੇ ਹਨ।  ਇਸ ਅਨੰਦਮਈ ਸਵਰੂਪ ਨੂੰ ਜਾਰੀ ਰੱਖਦੇ ਹੋਏ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਪਾਵਨ ਹਜ਼ੂਰੀ ਵਿੱਚ 75ਵਾਂ ਸਲਾਨਾ ਨਿਰੰਕਾਰੀ ਸੰਤ ਸਮਾਗਮ 16 ਤੋਂ 20 ਨਵੰਬਰ 2022 ਨੂੰ ਸੰਤ ਨਿਰੰਕਾਰੀ ਅਧਿਆਤਮਿਕ ਸਥਾਨ ਸਮਾਲਖਾ, ਹਰਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਭਗਤ ਸ਼ਾਮਲ ਹੋ ਕੇ ਸਤਿਗੁਰ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਪਾਵਨ ਤੇ ਪਵਿੱਤਰ ਪ੍ਰਵਚਨਾਂ ਨੂੰ ਸ਼ਰਵਨ ਕਰਨਗੇ।  

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 75ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਮੌਕੇ ਵੱਖ-ਵੱਖ ਸੱਭਿਆਚਾਰਾਂ ਅਤੇ ਸੱਭਿਆਤਾਵਾਂ ਦਾ ਅਨੋਖਾ ਸੰਗਮ ਦੇਖਣ ਨੂੰ ਮਿਲੇਗਾ।ਹਰ ਨਿਰੰਕਾਰੀ ਸ਼ਰਧਾਲੂ ਹਮੇਸ਼ਾ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਦੀ ਉਡੀਕ ਵਿੱਚ ਰਹਿੰਦਾ ਹੈ।  ਹਰ ਸਾਲ ਸੰਗਤਾਂ ਇਨ੍ਹਾਂ ਇਲਾਹੀ ਸੰਤ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਉਤਾਵਲੀਆਂ ਰਹਿੰਦੀਆਂ ਹਨ ਤਾਂ ਜੋ ਉਹ ਇਨ੍ਹਾਂ ਸੇਵਾਵਾਂ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾ ਕੇ ਭਰਪੂਰ ਆਨੰਦ ਪ੍ਰਾਪਤ ਕਰ ਸਕਣ। ਇਸ ਸਮਾਗਮ ਮੇਂ ਚੰਡੀਗੜ੍ਹ ,ਪੰਚਕੂਲਾ , ਮੋਹਾਲੀ ਸੇ ਹਾਜਰੋਂ  ਸ਼ਰਧਾਲੂ ਭਗਤ ਸ਼ਾਮਿਲ ਹੋਣਗੇ ।

ਇਸ ਸਾਲ ਦਾ ਸੰਤ ਸਮਾਗਮ ਆਪਣੇ ਆਪ ਵਿੱਚ ਵਿਸ਼ੇਸ਼ ਹੈ ਕਿਉਂਕਿ ਪਿਛਲੇ ਦੋ ਸਾਲਾਂ ਵਿੱਚ ਕੇਵਲ ਆਨਲਾਈਨ ਮਾਧਿਅਮ ਰਾਹੀਂ ਹੀ ਸਮੂਹ ਸੰਗਤਾਂ ਨੇ ਸੰਤ ਸਮਾਗਮਾਂ ਦਾ ਆਨੰਦ ਪ੍ਰਾਪਤ ਕੀਤਾ ਹੈ।  ਇਸ ਸਾਲ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਪਵਿੱਤਰ ਹਜ਼ੂਰੀ ਵਿੱਚ ਹੋ ਰਹੇ ਇਲਾਹੀ ਸੰਤ ਸਮਾਗਮ ਵਿੱਚ ਸੰਗਤਾਂ ਨੂੰ ਸਿੱਧੇ ਤੌਰ ’ਤੇ ਸ਼ਾਮਲ ਹੋਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ।  

ਬਿਨਾਂ ਸ਼ੱਕ ਇਹ ਸਮਾਗਮ ਮਿਸ਼ਨ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ ਕਿਉਂਕਿ ਇਹ 75ਵਾਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਹੈ, ਜਿਸ ਦਾ ਆਯੋਜਨ ਸ਼ਾਨਦਾਰ ਅਤੇ ਵਿਸ਼ਾਲ ਰੂਪ ਵਿੱਚ ਕੀਤਾ ਜਾ ਰਿਹਾ ਹੈ। ਇੱਥੇ ਇਹ ਵੀ ਜਿਕਰਯੋਗ ਹੈ ਕਿ ਸਮਾਗਮ ਕੰਪਲੈਕਸ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਸੇਵਾਵਾਂ ਸ਼ੁਰੂ ਹੋ ਚੁੱਕੀਆਂ ਹਨ।

 ਜਿਸ ਵਿਚ ਚੰਡੀਗੜ੍ਹ ,ਪੰਚਕੂਲਾ , ਮੋਹਾਲੀ  ਅਤੇ  ਦਿੱਲੀ ਐੱਨ. ਸੀ.ਆਰ. ਤੋਂ ਇਲਾਵਾ ਹੋਰ ਰਾਜਾਂ ਤੋਂ ਵੀ ਸੰਤ ਮਹਾਂਪੁਰਸ਼ ਪਹੁੰਚ ਕੇ ਇਨ੍ਹਾਂ ਸਾਰੀਆਂ ਸੇਵਾਵਾਂ ਵਿੱਚ ਯੋਗਦਾਨ ਪਾ ਰਹੇ ਹਨ।  ਭਾਵੇਂ ਉਹ ਮੈਦਾਨਾਂ ਦੀ ਸਫ਼ਾਈ ਹੋਵੇ, ਟਰੈਕਟਰ ਦੀ ਸੇਵਾ ਹੋਵੇ, ਮਿਸਤਰੀ ਦੀ ਸੇਵਾ ਹੋਵੇ, ਲੰਗਰ ਦੀ ਸੇਵਾ ਹੋਵੇ ਜਾਂ ਕੋਈ ਹੋਰ ਸੇਵਾ ਹੋਵੇ। ਸਮੂਹ ਸਾਧ ਸੰਗਤ ਇਹਨਾਂ ਸੇਵਾਵਾਂ ਵਿੱਚ ਭਾਗ ਲੈ ਕੇ ਸਤਿਗੁਰੂ ਦਾ ਸ਼ੁਕਰਾਨਾ ਕਰ ਰਹੇ ਹਨ। 

ਇਸ ਮੌਕੇ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਵਿੱਚ ਇੱਕ ਨਵੀਂ ਊਰਜਾ ਅਤੇ ਉਤਸ਼ਾਹ ਦੇਖਿਆ ਜਾ ਸਕਦਾ ਹੈ।  ਅੱਜ ਦਾ ਨੌਜਵਾਨ ਇਸ ਭੱਜ-ਦੌੜ ਭਰੀ ਜ਼ਿੰਦਗੀ ਵਿੱਚ ਰੁੱਝਿਆ ਹੋਇਆ ਹੈ, ਅਜਿਹੇ ਸਮੇਂ ਵਿੱਚ ਨਿਰੰਕਾਰੀ ਮਿਸ਼ਨ ਬ੍ਰਹਮਗਿਆਨ ਦੀ ਇਲਾਹੀ ਜੋਤਿ ਰਾਹੀਂ ਨੌਜਵਾਨਾਂ ਨੂੰ ਅਧਿਆਤਮਿਕਤਾ ਨਾਲ ਜੋੜ ਰਿਹਾ ਹੈ, ਜਿਸ ਦੀ ਜਿਉਂਦੀ ਜਾਗਦੀ ਮਿਸਾਲ ਇਹ ਇਲਾਹੀ ਸੰਤ ਸਮਾਗਮ ਹੈ। ਜਿਸ ਵਿੱਚ ਸਾਰੇ ਵਰਗਾਂ ਦੇ ਸ਼ਰਧਾਲੂ ਨਿਰਸਵਾਰਥ ਰੂਪ ਵਿਚ ਆਪਣੀਆਂ ਸੇਵਾਵਾਂ ਨੂੰ ਨਿਭਾਂਦੇ ਹੋਏ ਆਪਣੇ ਜੀਵਨ ਨੂੰ ਸਫਲ ਬਣਾਉਣ ਦਾ ਪਰਿਆਸ ਕਰ ਰਹੇ ਹਨ।

ਇਹ 75ਵਾਂ ਸਲਾਨਾ ਨਿਰੰਕਾਰੀ ਸੰਤ ਸਮਾਗਮ ' ਰੂਹਾਨੀਅਤ ਅਤੇ ਇਨਸਾਨੀਅਤ ਨਾਲ ਨਾਲ' ਵਿਸ਼ੇ 'ਤੇ ਆਧਾਰਿਤ ਹੈ। ਜਿਸ ਵਿੱਚ ਦੁਨੀਆ ਭਰ ਦੇ ਬੁਲਾਰੇ, ਗੀਤਕਾਰ ਅਤੇ ਕਵੀ ਆਪਣੇ ਪ੍ਰੇਰਨਾਦਾਇਕ ਸ਼ਰਧਾ ਭਾਵਾਂ ਦਾ ਪ੍ਰਗਟਾਵਾ ਕਰਨਗੇ।  ਮਾਨਵਤਾ ਦੀ ਭਾਵਨਾ ਅਧਿਆਤਮਿਕਤਾ ਦੀ ਭਾਵਨਾ ਉਤੇ ਹੀ ਅਧਾਰਿਤ ਹੈ।  

ਅਸਲ ਵਿੱਚ ਜਦੋਂ ਅਸੀਂ ਨਿਰੰਕਾਰ ਪ੍ਰਮਾਤਮਾ ਨਾਲ ਸਮਰਪਿਤ ਰੂਪ ਵਿੱਚ ਜੁੜ ਜਾਂਦੇ ਹਾਂ ਤਾਂ ਆਪਣੇ ਆਪ ਹੀ ਮਾਨਵਤਾ ਦੇ ਦੈਵੀ ਗੁਣ ਸਾਡੇ ਅੰਦਰ ਪ੍ਰਗਟ ਹੋਣੇ ਸ਼ੁਰੂ ਹੋ ਜਾਂਦੇ ਹਨ ਤਾਂ ਹੀ ਸਾਰਿਆਂ ਲਈ ਪਰਉਪਕਾਰ ਅਤੇ ਪਿਆਰ ਦੀ ਭਾਵਨਾ ਪੈਦਾ ਹੁੰਦੀ ਹੈ।  ਸਤਿਗੁਰੂ ਮਾਤਾ ਜੀ ਦਾ ਇਹ ਇਲਾਹੀ ਸੰਦੇਸ਼ ਵੀ ਹੈ ਕਿ ਮਨੁੱਖਾ ਜੀਵਨ ਵਿੱਚ ਅਧਿਆਤਮਿਕਤਾ ਅਤੇ ਮਾਨਵਤਾ ਦਾ ਇਕੱਠੇ ਹੋਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਨ੍ਹਾਂ ਦੇ ਆਉਣ ਨਾਲ ਹੀ ਜੀਵਨ ਸਾਰਥਕ ਹੁੰਦਾ ਹੈ। ਇਸ ਇਲਾਹੀ ਸੰਤ ਸਮਾਗਮ ਦਾ ਉਦੇਸ਼ ਵੀ ਇਹੀ ਹੈ।

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD