Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਖੇਡਾਂ ਵਤਨ ਪੰਜਾਬ ਦੀਆਂ 2022 -ਚੌਥੇ ਦਿਨ ਦੇ ਰਾਜ ਪੱਧਰੀ ਮੁਕਾਬਲਿਆਂ ਮੌਕੇ ਵਿਧਾਇਕਾਂ ਸਿੱਧੂ ਅਤੇ ਮੁੰਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਵਚਨਬੱਧ - ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਹਰਦੀਪ ਮੁੰਡੀਆਂ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022, Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 18 Oct 2022

Last updated on: Oct 18, 2022, 00:00 IST

ਖੇਡਾਂ ਵਤਨ ਪੰਜਾਬ ਦੀਆਂ 2022, ਅਧੀਨ ਚੌਥੇ ਦਿਨ ਦੇ ਰਾਜ ਪੱਧਰੀ ਮੁਕਾਬਲਿਆਂ ਮੌਕੇ ਵਿਧਾਇਕਾਂ ਕੁਲਵੰਤ ਸਿੰਘ ਸਿੱਧੂ ਅਤੇ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਅੰਡਰ-17 ਵਰਗ ਦੇ ਲੜਕੇ/ਲੜਕੀਆਂ ਨੇ ਹੈਂਡਬਾਲ, ਸਾਫਟਬਾਲ ਅਤੇ ਜੂਡੋ ਮੁਕਾਬਲਿਆਂ ਵਿੱਚ ਆਪਣੇ ਜੌਹਰ ਵਿਖਾਏ।ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਅਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਰੁਚਿਤ ਕਰਨ ਹਿੱਤ ਖੇਡ ਮੇਲੇ ਕਰਵਾਏ ਜਾ ਰਹੇ ਹਨ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੀ ਜਵਾਨੀ ਦੀ ਤਰੱਕੀ ਅਤੇ ਭਲਾਈ ਲਈ ਵਚਨਬੱਧ ਹੈ।ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜ਼ੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜ਼ੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ ਅਤੇ ਉਹਨਾਂ ਸੂਬੇ ਦੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ, ਕਿਉਂਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿਸ ਨੇ ਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ।

ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਅੱਜ ਦੇ ਮੁਕਾਬਲਿਆਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਹੈਂਡਬਾਲ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ 22-21 ਦੇ ਫਰਕ ਨਾਲ, ਅੰਮ੍ਰਿਤਸਰ ਸਾਹਿਬ ਨੇ ਸੰਗਰੂਰ ਨੂੰ 20-13 ਦੇ ਫਰਕ ਨਾਲ, ਫਰੀਦਕੋਟ ਨੇ ਬਠਿੰਡਾ ਨੂੰ 19-17 ਦੇ ਫਰਕ ਨਾਲ, ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਹੁਸਿਆਰਪੁਰ ਦੀ ਟੀਮ ਨੂੰ 25-15 ਦੇ ਫਰਕ ਨਾਲ, ਰੋਪੜ ਨੇ ਬਰਨਾਲਾ ਨੂੰ 30-28 ਦੇ ਫਰਕ ਨਾਲ, ਫਤਿਹਗੜ੍ਹ ਸਾਹਿਬ ਨੇ ਨੇ ਫਿਰੋਜਪੁਰ ਨੂੰ 24-23 ਦੇ ਫਰਕ ਨਾਲ, ਅੰਮ੍ਰਿਤਸਰ ਸਾਹਿਬ ਨੇ ਪਠਾਨਕੋਟ ਨੂੰ 18-10 ਦੇ ਫਰਕ ਨਾਲ, ਜਲੰਧਰ ਨੇ ਕਪੂਰਥਲਾ ਨੂੰ 17-6 ਦੇ ਫਰਕ ਨਾਲ, ਪਟਿਆਲਾ ਨੇ ਲੁਧਿਆਣਾ ਨੂੰ 28-25 ਦੇ ਫਰਕ ਨਾਲ ਅਤੇ ਫਾਜਿਲਕਾ ਨੇ ਨਵਾਂ ਸਹਿਰ ਨੂੰ 9-3 ਦੇ ਫਰਕ ਨਾਲ ਹਰਾਇਆ। 

ਕੁਆਰਟਰ ਫਾਈਨਲ (ਲੜਕਿਆਂ) ਦੇ ਮੁਕਾਬਲਿਆਂ ਵਿੱਚ ਜਲੰਧਰ ਨੇ ਰੋਪੜ ਨੂੰ 22-13 ਦੇ ਫਰਕ ਨਾਲ, ਫਤਿਹਗੜ੍ਹ ਸਾਹਿਬ ਨੇ ਫਰੀਦਕੋਟ ਨੂੰ 21-12 ਦੇ ਫਰਕ ਨਾਲ, ਅੰਮ੍ਰਿਤਸਰ ਸਾਹਿਬ ਨੇ ਸ੍ਰੀ ਮੁਕਤਸਰ ਸਾਹਿਬ ਨੂੰ 25-18 ਦੇ ਫਰਕ ਨਾਲ ਅਤੇ ਪਟਿਆਲਾ ਨੇ ਫਾਜਿਲਕਾ ਨੂੰ 23-13 ਦੇ ਫਰਕ ਨਾਲ ਹਰਾਇਆ। ਸੈਮੀ ਫਾਈਨਲ ਮੁਕਾਬਲਿਆਂ ਵਿੱਚ ਜਲੰਧਰ ਨੇ ਫਤਿਹਗੜ੍ਹ ਸਾਹਿਬ ਨੂੰ 29-25 ਦੇ ਫਰਕ ਨਾਲ ਅਤੇ ਪਟਿਆਲਾ ਨੇ ਅੰਮ੍ਰਿਤਸਰ ਨੂੰ 23-18 ਦੇ ਫਰਕ ਨਾਲ ਹਰਾਇਆ।

ਹੈਂਡਬਾਲ ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਵਿੱਚ ਮੁਹਾਲੀ ਨੇ ਲੁਧਿਆਣਾ ਨੂੰ 17-11 ਦੇ ਫਰਕ ਨਾਲ, ਹੁਸਿਆਰਪੁਰ ਨੇ ਫਾਜਿਲਕਾ ਨੂੰ 11-0 ਦੇ ਫਰਕ ਨਾਲ, ਬਠਿੰਡਾ ਨੇ ਨਵਾਂ ਸਹਿਰ ਨੂੰ 11-7 ਦੇ ਫਰਕ ਨਾਲ, ਫਰੀਦਕੋਟ ਨੇ ਮਾਨਸਾ ਨੂੰ 17-8 ਦੇ ਫਰਕ ਨਾਲ, ਮੁਹਾਲੀ ਨੇ ਕਪੂਰਥਲਾ ਨੂੰ 10-0 ਦੇ ਫਰਕ ਨਾਲ, ਫਿਰੋਜਪੁਰ ਨੇ ਜਲੰਧਰ ਨੂੰ 13-5 ਦੇ ਫਰਕ ਨਾਲ, ਫਤਿਹਗੜ੍ਹ ਸਾਹਿਬ ਨੇ ਅੰਮ੍ਰਿਤਸਰ ਨੂੰ 13-11 ਦੇ ਫਰਕ ਨਾਲ ਅਤੇ ਸੰਗਰੂਰ ਨੇ ਪਟਿਆਲਾ ਨੂੰ 15-14 ਦੇ ਫਰਕ ਨਾਲ ਹਰਾਇਆ। ਕੁਆਟਰ ਫਾਈਨਲ (ਲੜਕੀਆਂ) ਦੇ ਮੁਕਾਬਲਿਆਂ ਵਿੱਚ ਐਸ਼ਏ਼ਐਸ਼ਨਗਰ ਨੇ ਰੋਪੜ ਨੂੰ 25-15 ਦੇ ਫਰਕ ਨਾਲ, ਹੁਸਿਆਰਪੁਰ ਨੇ ਬਠਿੰਡਾ ਨੂੰ 11-1 ਦੇ ਫਰਕ ਨਾਲ, ਫਰੀਦਕੋਟ ਨੇ ਫਤਿਹਗੜ੍ਹ ਸਾਹਿਬ ਨੂੰ 10-8 ਦੇ ਫਰਕ ਨਾਲ ਅਤੇ ਫਿਰੋਜਪੁਰ ਨੇ ਸੰਗਰੂਰ ਨੂੰ 15-10 ਦੇ ਫਰਕ ਨਾਲ ਹਰਾਇਆ।

ਸਾਫਟਬਾਲ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਫਾਜਿਲਕਾ ਦੀ ਟੀਮ ਨੇ ਮਾਨਸਾ ਨੂੰ 10-0 ਦੇ ਫਰਕ ਨਾਲ, ਸੰਗਰੂਰ ਨੇ ਪਟਿਆਲਾ ਨੂੰ 16-3 ਦੇ ਫਰਕ ਨਾਲ ਅਤੇ ਜਲੰਧਰ ਨੇ ਬਠਿੰਡਾ ਨੂੰ 12-2 ਦੇ ਫਰਕ ਨਾਲ ਹਰਾਇਆ। ਕੁਆਟਰ ਫਾਈਨਲ ਮੈਚਾਂ ਵਿੱਚ  ਫਿਰੋਜਪੁਰ ਨੇ ਬਰਨਾਲਾ ਨੂੰ 10-0 ਦੇ ਫਰਕ ਨਾਲ, ਲੁਧਿਆਣਾ ਦੀ ਟੀਮ ਨੇ ਮੋਗਾ ਦੀ ਟੀਮ ਨੂੰ 14-0  ਦੇ ਫਰਕ ਨਾਲ, ਅੰਮ੍ਰਿਤਸਰ ਦੀ ਟੀਮ ਨੇ ਜਲੰਧਰ ਨੂੰ 8-6 ਦੇ ਫਰਕ ਨਾਲ ਅਤੇ ਫਾਜਿਲਕਾ ਨੇ ਸੰਗਰੂਰ ਨੂੰ 7-5 ਦੇ ਫਰਕ ਨਾਲ ਹਰਾਇਆ। 

ਸੈਮੀ ਫਾਈਨਲ ਮੈਚਾਂ ਵਿੱਚ  ਅੰਮ੍ਰਿਤਸਰ ਦੀ ਟੀਮ ਨੇ ਫਿਰੋਜਪੁਰ ਦੀ ਟੀਮ ਨੂੰ 3-1 ਦੇ ਫਰਕ ਨਾਲ ਅਤੇ ਲੁਧਿਆਣਾ ਦੀ ਟੀਮ ਨੇ ਫਾਜਿਲਕਾ ਦੀ ਟੀਮ ਨੂੰ 5-4 ਦੇ ਫਰਕ ਨਾਲ ਹਰਾਇਆ।ਸਾਫਟਬਾਲ ਅੰਡਰ-17 ਲੜਕੀਆਂ ਦੇ ਸੈਮੀ ਫਾਈਨਲ ਮੈਚਾਂ ਵਿੱਚ ਫਿਰੋਜਪੁਰ ਦੀ ਟੀਮ ਨੇ ਅੰਮ੍ਰਿਤਸਰ ਦੀ ਟੀਮ ਨੂੰ 12-3 ਦੇ ਫਰਕ ਨਾਲ ਅਤੇ ਲੁਧਿਆਣਾ ਦੀ ਟੀਮ ਨੇ ਫਾਜਿਲਕਾ ਦੀ ਟੀਮ ਨੂੰ 17-4 ਦੇ ਫਰਕ ਨਾਲ ਹਰਾਇਆ।

ਇਸ ਤੋਂ ਇਲਾਵਾ ਜੂਡੋ ਅੰਡਰ-17, 50 ਕਿਲੋਗ੍ਰਾਮ ਭਾਰ ਵਰਗ ਵਿੱਚ ਅਭੈ (ਲੁਧਿਆਣਾ) ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ 55 'ਚ ਉਮਰਤਨ (ਹੁਸ਼ਿਆਰਪੁਰ), 60 'ਚ ਅਰਸ਼ਦੀਪ (ਐਸ.ਏ.ਐਸ. ਨਗਰ) ਅਤੇ 66 ਕਿਲੋਗ੍ਰਾਮ 'ਚ ਧਰਮੇਸ਼ ਜ਼ਿਲ੍ਹਾ ਬਠਿੰਡਾ ਨੇ ਪਹਿਲਾ ਸਥਾਨ ਹਾਸਲ ਕੀਤਾ।ਵਿਧਾਇਕਾਂ ਸਿੱਧੂ ਅਤੇ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਦਾ ਸੁਪਨਾ ਹੈ ਕਿ ਪੰਜਾਬ ਇੱਕ ਨਸ਼ਾ ਮੁਕਤ ਸੂਬਾ ਬਣੇ ਜਿਸ ਤਹਿਤ ਪੰਜਾਬ ਸਰਕਾਰ ਨੌਜਵਾਨਾਂ ਦੇ ਸਹਿਯੋਗ ਲਈ ਤੱਤਪਰ ਹੈ ਅਤੇ ਉਨ੍ਹਾਂ ਦੇ ਚੰਗੇਰੇ ਅਤੇ ਉੱਜਵਲ ਭਵਿੱਖ ਲਈ ਦ੍ਰਿੜ ਸੰਕਲਪ ਹੈ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022 , Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD