Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਮਾਮਲਾ 'ਫੇਕ ਐਨ.ਓ.ਸੀ' ਦਾ : ਕੈਬਨਿਟ ਮੰਤਰੀ ਜਿੰਪਾ ਵੱਲੋਂ ਡਿਪਟੀ ਕਮਿਸ਼ਨਰ ਨੂੰ ਪਹਿਲ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰਨ ਅਤੇ ਰਿਪੋਰਟ ਸੌਂਪਣ ਦੇ ਨਿਰਦੇਸ਼

ਪ੍ਰਾਪਰਟੀ ਡੀਲਰਾਂ, ਕਲੋਨਾਈਜ਼ਰਾਂ ਅਤੇ ਜਨਤਾ ਦੀਆਂ ਸੁਣੀਆਂ ਸ਼ਿਕਾਇਤਾਂ, ਮਾਲ ਮੰਤਰੀ ਵੱਲੋਂ ਸਬ-ਰਜਿਸਟਰਾਰ ਦਫ਼ਤਰਾਂ ਦਾ ਵੀ ਨਿਰੀਖਣ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ludhiana

Web Admin

Web Admin

5 Dariya News

ਲੁਧਿਆਣਾ , 18 Oct 2022

Last updated on: Oct 18, 2022, 00:00 IST

ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ 'ਫੇਕ ਐਨ.ਓ.ਸੀ' ਦੀ ਵਰਤੋਂ ਕੀਤੇ ਜਾਣ ਦੀਆਂ ਕੁਝ ਸ਼ਿਕਾਇਤਾਂ ਨੂੰ ਦੇਖਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਇਸ ਸਬੰਧੀ ਜਲਦ ਤੋਂ ਜਲਦ ਜਾਂਚ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।ਕੈਬਨਿਟ ਮੰਤਰੀ ਸ੍ਰੀ ਜਿੰਪਾ ਵੱਲੋਂ ਲੁਧਿਆਣਾ ਪੱਛਮੀ ਅਤੇ ਲੁਧਿਆਣਾ ਕੇਂਦਰੀ ਦੇ ਸਬ ਰਜਿਸਟਰਾਰ ਦਫਤਰਾਂ ਦਾ ਨਿਰੀਖਣ ਕੀਤਾ ਗਿਆ। 

ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਰਜਿੰਦਰਪਾਲ ਕੌਰ ਛੀਨਾ ਅਤੇ ਜੀਵਨ ਸਿੰਘ ਸੰਗੋਵਾਲ, ਵਧੀਕ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਸ੍ਰੀ ਜਿੰਪਾ ਨੇ ਦੁਹਰਾਇਆ ਕਿ ਸਰਕਾਰੀ ਦਫਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਖਿਲਾਫ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜ਼ਮੀਨ ਦੀ ਰਜਿਸਟਰੀ ਲਈ 'ਫੇਕ ਐਨ.ਓ.ਸੀ' ਦੀ ਵਰਤੋਂ ਸਬੰਧੀ ਕੁਝ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨਿੱਜੀ ਤੌਰ 'ਤੇ ਮਾਮਲੇ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਭ੍ਰਿਸ਼ਟਾਚਾਰੀਆਂ 'ਤੇ ਨਕੇਲ ਕੱਸੀ ਜਾਵੇਗੀ।

ਕੈਬਨਿਟ ਮੰਤਰੀ ਵੱਲੋਂ ਕਲੋਨਾਈਜ਼ਰਾਂ ਅਤੇ ਪ੍ਰਾਪਰਟੀ ਡੀਲਰਾਂ ਨਾਲ ਵੀ ਵਿਸਤ੍ਰਿਤ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਵੀ ਜਲਦ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD