Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਪਰਿਵਾਰ-ਆਧਾਰਿਤ ਵੈੱਲਫੇਅਰ ਡਿਲੀਵਰੀ ਸਿਸਟਮ ਲਈ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਵਾਸਤੇ ਸਾਂਝਾ ਪਲੇਟਫਾਰਮ ਤਿਆਰ ਕਰਨ ਹਿੱਤ ਵਰਕਸ਼ਾਪ ਲਗਾਈ

ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਨੇ ਮੈਗਸੀਪਾ ਵਿਖੇ ਵਰਕਸ਼ਾਪ ਕਰਵਾਈ

Punjab Admin, Government of Punjab, Punjab Government, Mahatma Gandhi State Institute of Public Administration, MGSIPA, Tejveer Singh, Abhinav Trikha, UIDAI, Bhavna Garg, Rajat Agarwal, Girish Dayalan, Anirudh Tewari

Web Admin

Web Admin

5 Dariya News

ਚੰਡੀਗੜ੍ਹ , 18 Oct 2022

ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਅਤੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ, ਪੰਜਾਬ ਨੇ ਪ੍ਰਾਈਮਸ ਪਾਰਟਨਰਜ਼ ਦੇ ਸਹਿਯੋਗ ਨਾਲ ਅੱਜ 'ਮੇਨਸਟ੍ਰੀਮਿੰਗ ਫੈਮਿਲੀਜ਼: ਕ੍ਰਿਏਟਿੰਗ ਐਫੀਸ਼ੀਐਂਟ ਫੈਮਿਲੀ ਬੇਸਡ ਬੈਨੀਫਿਟਸ ਡਿਲੀਵਰੀ ਇਨ ਇੰਡੀਆ' ਵਿਸ਼ੇ 'ਤੇ ਵਰਕਸ਼ਾਪ ਕਰਵਾਈ।ਵਰਕਸ਼ਾਪ ਨਾਗਰਿਕਾਂ ਨੂੰ ਲਾਭ ਪਹੁੰਚਾਉਣ ਦੇ ਭਵਿੱਖ ਅਤੇ ਇਸ ਨਾਲ ਸਬੰਧਤ ਪ੍ਰਕਿਰਿਆਵਾਂ ਅਤੇ ਪ੍ਰਣਾਲੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਲਗਾਈ ਗਈ ਸੀ ਜਿਸ ਵਿੱਚ ਪੰਜਾਬ, ਉੱਤਰਾਖੰਡ, ਬਿਹਾਰ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ ਅਤੇ ਲੱਦਾਖ ਸਮੇਤ ਵੱਖ-ਵੱਖ ਸੂਬਿਆਂ ਦੇ ਅਧਿਕਾਰੀਆਂ ਨੇ ਭਾਗ ਲਿਆ।

ਇਹ ਵਰਕਸ਼ਾਪ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ 100 ਫ਼ੀਸਦੀ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਅਤੇ ਸੂਬੇ ਦੇ ਨਾਗਰਿਕਾਂ ਨੂੰ ਪ੍ਰਸ਼ਾਸਨ ਵਿੱਚ ਸੌਖ ਦੀ ਸਹੂਲਤ ਪ੍ਰਦਾਨ ਕਰਨ ਸਬੰਧੀ ਸੂਬੇ ਦੀ ਵਚਨਬੱਧਤਾ ਦੇ ਮੱਦੇਨਜ਼ਰ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਰਵਾਈ ਗਈ ਸੀ।ਇਸ ਦਾ ਉਦੇਸ਼ ਅਜਿਹੇ ਸੰਗ੍ਰਹਿ ਦੇ ਨਿਰਮਾਣ ਵਿੱਚ ਆਧਾਰ ਦੀ ਭੂਮਿਕਾ ਨੂੰ ਸਮਝਣ ਦੇ ਨਾਲ-ਨਾਲ ਪਰਿਵਾਰ-ਆਧਾਰਿਤ ਵੈੱਲਫੇਅਰ ਡਿਲੀਵਰੀ ਸਿਸਟਮ ਬਣਾਉਣ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਲਈ ਸਾਰੇ ਸੂਬਿਆਂ ਲਈ ਇੱਕ ਸਾਂਝਾ ਪਲੇਟਫਾਰਮ ਤਿਆਰ ਕਰਨਾ ਸੀ।

ਮੈਗਸੀਪਾ ਦੇ ਡਾਇਰੈਕਟਰ ਜਨਰਲ ਅਨਿਰੁਧ ਤਿਵਾੜੀ ਨੇ ਦੇਸ਼ ਭਰ ਦੇ ਸੂਬਿਆਂ ਲਈ ਪਰਿਵਾਰ ਅਧਾਰਤ ਵੈਨੀਫਿਟਸ ਡਿਲੀਵਰੀ ਸਿਸਟਮ ਦੀ ਸਾਰਥਕਤਾ ਨੂੰ ਉਜਾਗਰ ਕੀਤਾ।ਵਰਕਸ਼ਾਪ ਦੌਰਾਨ ਸੀਈਓ ਯੂਆਈਡੀਏਆਈ ਸੌਰਭ ਗਰਗ, ਹਰਿਆਣਾ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵੀ ਉਮਾ ਸ਼ੰਕਰ, ਕੇਂਦਰ ਸਰਕਾਰ ਦੇ ਰਣਨੀਤਕ ਸਲਾਹਕਾਰ ਅਤੇ ਚੀਫ਼ ਨਾਲੇਜ ਅਫ਼ਸਰ ਰਾਜੀਵ ਚਾਵਲਾ, ਐਸਆਈਓ ਐਨਆਈਸੀ ਪੰਜਾਬ ਵਿਵੇਕ ਵਰਮਾ, ਸਹਿ-ਸੰਸਥਾਪਕ ਅਤੇ ਚੇਅਰਮੈਨ, ਪ੍ਰਾਈਮਸ ਪਾਰਟਨਰਜ਼ ਦਵਿੰਦਰ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਪ੍ਰਾਈਮਸ ਪਾਰਟਨਰ ਸਮੀਰ ਜੈਨ ਸਮੇਤ ਮੁੱਖ ਬੁਲਾਰਿਆਂ ਵੱਲੋਂ ਪਰਿਵਾਰ ਅਧਾਰਤ ਵੈੱਲਫੇਅਰ ਡਿਲੀਵਰੀ ਸਿਸਟਮ ਦੇ ਨਿਰਮਾਣ ਬਾਰੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਨੇ ਭਾਰਤ ਵਿੱਚ ਵੈਨੀਫਿਟਸ ਡਿਲੀਵਰੀ ਦੀ ਸਥਿਤੀ ਅਤੇ ਵਿਸ਼ਵ ਭਰ ਵਿੱਚ ਸਭ ਤੋਂ ਵਧੀਆ ਅਭਿਆਸਾਂ ਸਬੰਧੀ ਮੁੱਖ ਉਪਾਵਾਂ ਬਾਰੇ ਵੀ ਚਾਨਣਾ ਪਾਇਆ।

ਸਮਾਪਤੀ ਮੌਕੇ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਤੇਜਵੀਰ ਸਿੰਘ ਨੇ ਦੱਸਿਆ ਕਿ ਹਰਿਆਣਾ ਅਤੇ ਕਰਨਾਟਕ ਨੇ ਪਹਿਲਾਂ ਹੀ ਅਜਿਹੀਆਂ ਪ੍ਰਣਾਲੀਆਂ ਨੂੰ ਵਿਕਸਤ ਕਰਨ ਵਿੱਚ ਮੱਲ੍ਹਾਂ ਮਾਰੀਆਂ ਹਨ ਅਤੇ ਦੂਜੇ ਸੂਬਿਆਂ ਲਈ ਸਮਾਂ ਆ ਗਿਆ ਹੈ ਕਿ ਉਹ ਦੂਜੇ ਸੂਬਿਆਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਚੁਣੌਤੀਆਂ ਅਤੇ ਚੰਗੇ ਅਭਿਆਸ ਬਾਰੇ ਵਿਚਾਰ ਕਰਨ ਲਈ ਅਜਿਹੀਆਂ ਪਹਿਲਕਦਮੀਆਂ ਤੋਂ ਨਾ ਸਿਰਫ਼ ਸੇਧ ਲੈਣ ਸਗੋਂ ਇਸ ਤਰ੍ਹਾਂ ਦੇ ਫਰਮ ਵੀ ਤਿਆਰ ਕਰਨ।ਵਰਕਸ਼ਾਪ ਦੌਰਾਨ ਮਿਸ਼ਨ ਡਾਇਰੈਕਟਰ, ਸਿਹਤ ਅਤੇ ਪਰਿਵਾਰ ਭਲਾਈ ਅਭਿਨਵ ਤ੍ਰਿਖਾ, ਡਿਪਟੀ ਡਾਇਰੈਕਟਰ ਜਨਰਲ ਯੂਆਈਡੀਏਆਈ ਭਾਵਨਾ ਗਰਗ, ਸਕੱਤਰ ਪ੍ਰਸੋਨਲ ਰਜਤ ਅਗਰਵਾਲ ਅਤੇ ਡਾਇਰੈਕਟਰ ਮੈਗਸੀਪਾ ਗਿਰਿਸ਼ ਦਿਆਲਨ ਹਾਜ਼ਰ ਸਨ।

 

Tags: Punjab Admin , Government of Punjab , Punjab Government , Mahatma Gandhi State Institute of Public Administration , MGSIPA , Tejveer Singh , Abhinav Trikha , UIDAI , Bhavna Garg , Rajat Agarwal , Girish Dayalan , Anirudh Tewari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD