Monday, 20 May 2024

 

 

ਖ਼ਾਸ ਖਬਰਾਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ

 

ਸੂਬਾ ਪੱਧਰੀ ਖੇਡਾਂ 'ਚ ਚੌਥੇ ਦਿਨ ਹੋਏ ਫਸਵੇਂ ਮੁਕਾਬਲੇ

ਪਾਵਰ ਲਿਫ਼ਟਿੰਗ 'ਚ ਲੜਕੀਆਂ ਨੇ ਵੱਖ ਵੱਖ ਭਾਰ ਵਰਗ 'ਚ ਦਿਖਾਇਆ ਦਮ

Sports News, Punjab Khed Mela 2022 , Khedan Watan Punjab Diyan, Khedan Watan Punjab Deyan 2022

Web Admin

Web Admin

5 Dariya News

ਪਟਿਆਲਾ , 18 Oct 2022

ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜ਼ਦਾਨ ਨੇ ਪਟਿਆਲਾ ਵਿਖੇ ਚੱਲ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਸੂਬਾ ਪੱਧਰੀ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਖੋ-ਖੋ, ਪਾਵਰ ਲਿਫ਼ਟਿੰਗ ਤੇ ਕਬੱਡੀ ਦੇ ਮੁਕਾਬਲੇ ਕਰਵਾਏ ਗਏ।ਉਨ੍ਹਾਂ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੋ-ਖੋ ਅੰਡਰ 21 ਲੜਕੀਆਂ ਵਿੱਚ ਮੋਗਾ ਨੇ ਗੁਰਦਾਸਪੁਰ ਦੀ ਟੀਮ ਨੂੰ 3-2 ਦੇ ਫ਼ਰਕ ਨਾਲ, ਫ਼ਾਜ਼ਿਲਕਾ ਨੇ ਕਪੂਰਥਲਾ ਨੂੰ 5-0, ਅੰਮ੍ਰਿਤਸਰ ਨੇ ਫ਼ਤਿਹਗੜ੍ਹ ਸਾਹਿਬ ਨੂੰ 12-0 ਦੇ ਫ਼ਰਕ ਨਾਲ, ਮਾਨਸਾ ਦੀ ਟੀਮ ਨੇ ਹੁਸ਼ਿਆਰਪੁਰ ਨੂੰ 9-1 ਦੇ ਫ਼ਰਕ ਨਾਲ, ਬਠਿੰਡਾ ਨੇ ਪਠਾਨਕੋਟ ਨੂੰ 12-0 ਅਤੇ ਸੰਗਰੂਰ ਨੇ ਰੂਪਨਗਰ ਨੂੰ 6-2 ਦੇ ਪੁਆਇੰਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।

ਇਸੇ ਤਰ੍ਹਾਂ ਪਾਵਰ ਲਿਫ਼ਟਿੰਗ ਖੇਡ ਅੰਡਰ 17 ਲੜਕੀਆਂ ਵਿਚ 43 ਕਿਲੋ ਭਾਰ ਵਰਗ ਅੰਦਰ ਲੁਧਿਆਣਾ ਦੀ ਮੁਸਕਾਨ ਕੌਰ ਨੇ, 47 ਕਿਲੋ ਵਿੱਚ ਬਠਿੰਡਾ ਦੀ ਸੁਮਨਦੀਪ ਕੌਰ, 52 ਕਿਲੋ ਵਿੱਚ ਸੰਗਰੂਰ ਦੀ ਪ੍ਰੀਤ ਕੌਰ, 57 ਕਿਲੋ ਸ੍ਰੀ ਮੁਕਤਸਰ ਸਾਹਿਬ ਦੀ ਰਵੀਨਾ, 63 ਕਿਲੋ ਵਿੱਚ ਬਠਿੰਡਾ ਦੀ ਸੁਹਾਵੀ, 69 ਕਿਲੋ ਵਿੱਚ ਲੁਧਿਆਣਾ ਦੀ ਕਵਿਤਾ ਬੈਂਸ, 72 ਕਿਲੋ ਵਿੱਚ ਬਠਿੰਡਾ ਦੀ ਮਹਿਕ ਨੇ ਪਹਿਲਾ ਸਥਾਨ ਹਾਸਲ ਕੀਤਾ।

ਕਬੱਡੀ ਅੰਡਰ 21 ਲੜਕੀਆਂ ਵਿੱਚ ਮੋਗਾ ਨੇ ਐਸ.ਏ.ਐਸ ਨਗਰ ਨੂੰ, ਜਲੰਧਰ ਨੇ ਗੁਰਦਾਸਪੁਰ ਨੂੰ, ਫ਼ਿਰੋਜਪੁਰ ਨੇ ਕਪੂਰਥਲਾ ਨੂੰ, ਸ੍ਰੀ ਮੁਕਤਸਰ ਸਾਹਿਬ ਨੇ ਬਰਨਾਲਾ ਨੂੰ, ਲੁਧਿਆਣਾ ਨੇ ਮਾਨਸਾ ਨੂੰ, ਰੂਪਨਗਰ ਨੇ ਫ਼ਰੀਦਕੋਟ ਨੂੰ ਅਤੇ ਪਟਿਆਲਾ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਟੀਮ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਕਬੱਡੀ ਦੇ ਅੰਡਰ 21 ਲੜਕਿਆ ਦੇ ਮੁਕਾਬਲਿਆਂ ਵਿੱਚ ਮੋਗਾ ਨੇ ਕਪੂਰਥਲਾ ਨੂੰ ਅਤੇ ਬਰਨਾਲਾ ਨੇ ਮਲੇਰਕੋਟਲਾ ਨੂੰ ਹਰਾਇਆ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Deyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD