Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਇਮਾਰਤਾਂ ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਜਾਗਰੂਕਤਾ ਨਾਲ ਹੀ ਭੂਚਾਲ ਵਰਗੀਆਂ ਕੁਦਰਤੀ ਆਫ਼ਤਾਂ ਦਾ ਕੀਤਾ ਜਾ ਸਕਦੈ ਡੱਟ ਕੇ ਸਾਹਮਣਾ : ਗੁਰਪ੍ਰੀਤ ਕੌਰ ਸਪਰਾ

ਉੱਤਰੀ ਭਾਰਤ ਵਿਚ ਭੂਚਾਲ ਪ੍ਰਤੀ ਵੱਧ ਰਹੀ ਲਚਕਤਾ ਸਬੰਧੀ ਇਕ ਰੋਜ਼ਾ ਵਿਸ਼ੇਸ਼ ਵਰਕਸ਼ਾਪ

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 18 Oct 2022

Last updated on: Oct 18, 2022, 00:00 IST

ਡਵੀਜ਼ਨਲ ਕਮਿਸ਼ਨਰ ਜਲੰਧਰ ਡਵੀਜ਼ਨ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਭੂਚਾਲ ਵਰਗੀਆਂ ਕੁਦਰਤੀ ਆਫ਼ਤਾਂ ਕਾਰਨ ਨਹੀਂ, ਬਲਕਿ ਕਮਜ਼ੋਰ ਇਮਾਰਤਾਂ ਕਾਰਨ ਵੱਧ ਮੌਤਾਂ ਹੁੰਦੀਆਂ ਹਨ। ਇਸ ਲਈ ਆਪਣੀਆਂ ਇਮਾਰਤਾਂ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ ਅਤੇ ਜਾਗਰੂਕ ਹੋ ਕੇ ਹੀ ਅਸੀਂ ਭੂਚਾਲ ਵਰਗੀਆਂ ਕੁਦਰਤੀ ਆਫ਼ਤਾਂ ਦਾ ਡੱਟ ਕੇ ਸਾਹਮਣੇ ਕਰ ਸਕਦੇ ਹਨ। 

ਉਹ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ‘ਉੱਤਰੀ ਭਾਰਤ ਵਿਚ ਭੂਚਾਲ ਪ੍ਰਤੀ ਵੱਧ ਰਹੀ ਲਚਕਤਾ’ ਸਬੰਧੀ ਕਰਵਾਈ ਇਕ ਰੋਜ਼ਾ ਵਿਸ਼ੇਸ਼ ਵਰਕਸ਼ਾਪ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀ ਸੰਦੀਪ ਹੰਸ, ਵਧੀਕ ਸਕੱਤਰ ਸਥਾਨਕ ਸਰਕਾਰਾਂ ਪੰਜਾਬ ਸ਼੍ਰੀ ਅਭਿਜੀਤ ਕਪਲਿਸ਼ ਅਤੇ ਐਸ.ਐਸ.ਪੀ. ਸ਼੍ਰੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।

ਵਰਕਸ਼ਾਪ ਦੌਰਾਨ ਕੈਂਬ੍ਰਿਜ ਯੂਨੀਵਰਸਿਟੀ ਦੇ ਪ੍ਰੋ: ਜੇਮਜ਼ ਜੈਕਸਨ, ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈ.ਆਈ.ਐਸ.ਈ.ਆਰ) ਕੋਲਕਾਤਾ ਦੇ ਪ੍ਰੋ: ਸੁਪਰੀਓ ਮਿਤਰਾ, ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ ਜੰਮੂ ਦੇ ਡਾ. ਸੁਨੀਲ ਕੇ. ਵਾਨਚੂ ਵਰਗੇ ਮਾਹਿਰ ਵਿਗਿਆਨੀਆਂ ਅਤੇ ਵਧੀਕ ਸਕੱਤਰ ਸਥਾਨਕ ਸਰਕਾਰਾਂ ਪੰਜਾਬ ਸ਼੍ਰੀ ਅਭਿਜੀਤ ਕਪਲਿਸ਼ ਨੇ ਭੂਚਾਲ ਆਉਣ ਦੇ ਕਾਰਨਾਂ, ਬਚਾਅ, ਚੌਕਸੀ ਅਤੇ ਤਿਆਰੀ ਸਬੰਧੀ ਵਿਸ਼ੇ ’ਤੇ ਸੂਬੇ ਦੇ ਕੰਢੀ ਜ਼ਿਲਿ੍ਹਆਂ ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਰੂਪਨਗਰ , ਗੁਰਦਾਸਪੁਰ, ਪਠਾਨਕੋਟ ਨਾਲ ਸਬੰਧਤ ਵੱਡੀ ਗਿਣਤੀ ਵਿਚ ਹਾਜ਼ਰ ਅਧਿਕਾਰੀਆਂ ਨੂੰ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮਾਹਿਰਾਂ ਨੇ ਦੱਸਿਆ ਕਿ ਇਸ ਖਿੱਤੇ ਵਿਚ ਭੂਚਾਲ ਆਉਣ ਦੀ ਵੱਧ ਸੰਭਾਵਨਾ ਹੈ। 

ਇਸ ਲਈ ਜਾਗਰੂਕਤਾ ਅਤੇ ਅਗਾਊਂ ਤਿਆਰੀਆਂ ਨਾਲ ਅਸੀਂ ਇਸ ਕੁਦਰਤੀ ਆਫ਼ਤ ਨਾਲ ਨਿਪਟ ਸਕਦੇ ਹਾਂ।  ਉਨ੍ਹਾਂ ਕਿਹਾ ਕਿ ਭੂਚਾਲ ਇਕ ਕੁਦਰਤੀ ਵਰਤਾਰਾ ਹੈ ਅਤੇ ਇਹ ਕਦੇ ਵੀ ਆ ਸਕਦਾ ਹੈ, ਇਸ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਆਫ਼ਤ ਪ੍ਰਬੰਧਨ ਸਬੰਧੀ ਪੂਰੀ ਜਾਣਕਾਰੀ ਹੋਣੀ ਜ਼ਰੂਰੀ ਹੈ, ਤਾਂ ਜੋ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਮੌਕੇ ਮਾਹਿਰਾਂ ਵਲੋਂ ਭੂਚਾਲ ਸਬੰਧੀ ਅਧਿਕਾਰੀਆਂ ਦੇ ਸ਼ੰਕਿਆਂ ਦਾ ਨਿਵਾਰਣ ਵੀ ਕੀਤਾ ਗਿਆ।

ਵਰਕਸ਼ਾਪ ਦੇ ਅੰਤ ਵਿਚ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਮੁੱਖ ਮਹਿਮਾਨ, ਮਾਹਿਰਾਂ ਅਤੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜ਼ਿਲਿ੍ਹਆਂ ਵਿਚ ਬਿਲਡਿੰਗ ਪਲਾਨ ਨੈਸ਼ਨਲ ਬਿਲਡਿੰਗ ਕੋਡ ਤਹਿਤ ਹੀ ਤਿਆਰ ਕੀਤੇ ਜਾਣੇ ਚਾਹੀਦੇ ਹਨ, ਕਿਉਂਕਿ ਪਹਿਲਾਂ ਕੀਤੀ ਤਿਆਰੀ ਨਾਲ ਹੀ ਕੁਦਰਤੀ ਆਫ਼ਤਾਂ ਦਾ ਸਾਹਮਣਾ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾਇਰੈਕਟਰ ਲੈਂਡ ਰਿਕਾਰਡ ਪੰਜਾਬ ਸ਼੍ਰੀ ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹੁਸ਼ਿਆਰਪੁਰ ਸ਼੍ਰੀ ਦਰਬਾਰਾ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ ਅੰਕੁਰਜੀਤ ਸਿੰਘ, ਐਸ.ਡੀ.ਐਮ. ਦਸੂਹਾ ਓਜਸਵੀ ਅਲੰਕਾਰ ਤੋਂ ਇਲਾਵਾ ਵੱਖ-ਵੱਖ ਜ਼ਿਲਿ੍ਹਆਂ ਦੇ ਐਸ.ਡੀ.ਐਮਜ਼, ਡੀ.ਆਰ.ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD