Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਐਨ.ਐਚ.ਐਮ ਤਹਿਤ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਸਬੰਧੀ ਮਾਮਲੇ ‘ਤੇ ਕੈਬਨਿਟ ਕਮੇਟੀ ਚਰਚਾ ਕਰੇਗੀ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਵੱਲੋਂ ਐਨ.ਐਚ.ਐਮ ਯੂਨੀਅਨ ਪੰਜਾਬ ਨਾਲ ਮੀਟਿੰਗ, ਯੂਨੀਅਨ ਦੇ ਮੁੱਦਿਆਂ ਤੇ ਵਿਸਥਾਰ ਵਿੱਚ ਕੀਤੀ ਚਰਚਾ, ਜਾਇਜ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 18 Oct 2022

Last updated on: Oct 18, 2022, 00:00 IST

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਨ.ਐਚ.ਐਮ ਯੂਨੀਅਨ ਪੰਜਾਬ ਨੂੰ ਵਿਸ਼ਵਾਸ ਦਿਵਾਇਆ ਕਿ ਨੇਸ਼ਨਲ ਹੈਲਥ ਮਿਸ਼ਨ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਅਤੇ ਇਸ ਸਬੰਧੀ ਵਿੱਤੀ ਤੇ ਕਾਨੂੰਨੀ ਨੁਕਤਿਆਂ ਨੂੰ ਸਰਕਾਰੀ ਵਿਭਾਗਾਂ ਵਿੱਚ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਗਠਿਤ ਤਿੰਨ ਮੈਂਬਰੀ ਕੈਬਨਿਟ ਕਮੇਟੀ ਵੱਲੋਂ ਚਰਚਾ ਕੀਤੀ ਜਾਵੇਗੀ।

ਅੱਜ ਇਥੇ ਆਪਣੇ ਦਫਤਰ ਵਿਖੇ ਐਨ.ਐਚ.ਐਮ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੌਮੀ ਸਿਹਤ ਮਿਸ਼ਨ ਕੇਂਦਰ ਸਰਕਾਰ ਦੀ ਯੋਜਨਾ ਹੈ ਜਿਸ ਵਿੱਚ ਪੰਜਾਬ ਵੱਲੋਂ 40 ਫੀਸਦੀ ਹਿੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਪਹੁੰਚ ਕਰਨ ਤੋਂ ਪਹਿਲਾ ਹੀ ਸਰਕਾਰ ਵੱਲੋਂ ਐਨ.ਐਚ.ਐਮ. ਦੇ ਮੁਲਾਜ਼ਮਾਂ ਦੇ ਮਾਮਲੇ ਨਾਲ ਸਬੰਧਤ ਵਿੱਤੀ ਅਤੇ ਕਾਨੂੰਨੀ ਨੁਕਤਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ। 

ਸ. ਚੀਮਾ ਨੇ ਕਿਹਾ ਕਿ ਕੈਬਨਿਟ ਕਮੇਟੀ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਮਾਮਲੇ ਦਾ ਅਜਿਹਾ ਹੱਲ ਕੱਢਿਆ ਜਾਵੇ ਜਿਸ ਨੂੰ ਲਾਗੂ ਕਰਨ ਵਿੱਚ ਕੋਈ ਕਾਨੂੰਨੀ ਰੁਕਾਵਟ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਵੀ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਕਿ ਕਿਸੇ ਸਰਕਾਰ ਨੇ ਕਾਰਜਭਾਰ ਸੰਭਾਲਦਿਆਂ ਪਹਿਲੇ ਦਿਨ ਤੋਂ ਹੀ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਕਾਰਵਾਈ ਆਰੰਭ ਕਰ ਦਿੱਤੀ ਹੋਵੇ।

ਯੂਨੀਅਨ ਆਗੂਆਂ ਨਾਲ ਖੁਸ਼ਗਵਾਰ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਉਨ੍ਹਾਂ ਦੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਸ. ਚੀਮਾ ਨੇ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।ਇਸ ਮੀਟਿੰਗ ਵਿੱਚ ਯੂਨੀਅਨ ਆਗੂਆਂ ਤੋਂ ਇਲਾਵਾ ਐਨ.ਐਚ.ਐਮ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਭਿਨਵ ਤ੍ਰਿਖਾ ਅਤੇ ਵਿਸ਼ੇਸ਼ ਸਕੱਤਰ ਵਿੱਤ ਸ੍ਰੀ ਮੋਹਿਤ ਤਿਵਾੜੀ ਵੀ ਹਾਜਿਰ ਸਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD