Friday, 17 May 2024

 

 

ਖ਼ਾਸ ਖਬਰਾਂ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ

 

ਮੁੱਖ ਮੰਤਰੀ ਭਗਵੰਤ ਮਾਨ ਤੇ ਹਰਦੀਪ ਪੁਰੀ ਵੱਲੋਂ ਦੇਸ਼ ਦਾ ਸਭ ਤੋਂ ਵੱਡਾ ਬਾਇਓ ਐਨਰਜੀ ਪਲਾਂਟ ਲੋਕਾਂ ਨੂੰ ਸਮਰਪਿਤ

20 ਏਕੜ ਵਿਚ ਸਥਾਪਤ ਕੀਤੇ ਪ੍ਰਾਜੈਕਟ ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕਮੀ ਆਵੇਗੀ

Hardeep Singh Puri, BJP, Bharatiya Janata Party, Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਭੁਟਾਲ ਕਲਾਂ (ਸੰਗਰੂਰ) , 18 Oct 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨਾਲ ਅੱਜ ਇੱਥੇ 20 ਏਕੜ ਰਕਬੇ ਵਿਚ 230 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਦੇਸ਼ ਦੇ ਸਭ ਤੋਂ ਵੱਡੇ ਬਾਇਓ ਐਨਰਜੀ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ।ਅੱਜ ਦੇ ਇਸ ਮੌਕੇ ਨੂੰ ਸੂਬੇ ਲਈ ਇਤਿਹਾਸਕ ਦਿਨ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚੋਂ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਖਤਮ ਕਰਨ ਲਈ ਰਾਹ ਪੱਧਰਾ ਕਰੇਗਾ।

ਉਨਾਂ ਕਿਹਾ ਕਿ ਵਰਬੀਓ ਗਰੁੱਪ ਦਾ ਸੂਬੇ ਨਾਲ ਮਜਬੂਤ ਰਿਸ਼ਤਾ ਹੈ ਕਿਉਂਕਿ ਇਸ ਦੀ ਭਾਰਤੀ ਸਹਾਇਕ ਕੰਪਨੀ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ ਨੇ ਭਾਰਤ ਦਾ ਸਭ ਤੋਂ ਵੱਡਾ ਬਾਇਓਫਿਊਲ (ਬਾਇਓਮੀਥੇਨ/ਬਾਇਓ-ਸੀਐਨਜੀ) ਉਤਪਾਦਨ ਯੂਨਿਟ ਸਥਾਪਤ ਕੀਤਾ ਹੈ ਜੋ ਬਾਇਓ-ਸੀ.ਐਨ.ਜੀ. ਦੀ 33 ਟੀ.ਪੀ.ਡੀ. (ਟਨ ਪ੍ਰਤੀ ਦਿਨ) ਅਤੇ 550 ਟੀ.ਪੀ.ਡੀ. (ਪ੍ਰਤੀ ਸਾਲ) ਦੀ ਸਮਰਥਾ ਵਾਲਾ ਪ੍ਰਾਜੈਕਟ ਹੈ।

ਉਨਾਂ ਕਿਹਾ ਕਿ 80,000 ਕਿਊਬਕ ਮੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਪ੍ਰੋਜੈਕਟ ਬਾਇਓਗੈਸ ਪੈਦਾ ਕਰੇਗਾ ਜੋ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਦਾ ਵਧੀਆ ਤਰੀਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਯੂਨਿਟ ਵਿਚ ਸਾਲਾਨਾ 1.30 ਲੱਖ ਟਨ ਪਰਾਲੀ ਦੀ ਖਪਤ ਹੋਵੇਗੀ ਜਿਸ ਨਾਲ ਪਰਾਲੀ ਦੀ ਗੰਭੀਰ ਸਮੱਸਿਆ ਤੋਂ ਨਿਜਾਤ ਪਾਉਣ ਵਿਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ 20 ਏਕੜ ਰਕਬੇ ਵਿੱਚ ਸਥਾਪਿਤ ਇਸ ਯੂਨਿਟ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਪੈਦਾ ਹੋਣ ਵਾਲੇ 1.50 ਲੱਖ ਮੀਟਿ੍ਰਕ ਟਨ ਦੂਸ਼ਿਤ ਤੱਤ ਅਤੇ 20,000 ਮੀਟਰਿਕ ਟਨ ਫਲਾਈ ਐਸ ਦੀ ਸਾਲਾਨਾ ਕਮੀ ਲਿਆਉਣ ਵਿੱਚ ਮਦਦ ਮਿਲੇਗੀ। ਉਨਾਂ ਅੱਗੇ ਕਿਹਾ ਕਿ ਇਹ ਯੂਨਿਟ 1000 ਨੌਜਵਾਨਾਂ ਨੂੰ ਰੁਜਗਾਰ ਵੀ ਦੇਵੇਗਾ ਅਤੇ 5000 ਤੋਂ ਵੱਧ ਪਰਿਵਾਰਾਂ ਨੂੰ ਲਾਭ ਪਹੁੰਚੇਗਾ।ਭਗਵੰਤ ਮਾਨ ਨੇ ਦੱਸਿਆ ਕਿ ਬਾਇਓ ਮੈਨਿਊਰ ਨਾਲ ਭਰਪੂਰ ਮਿੱਟੀ ਦਾ 2150 ਏਕੜ ਰਕਬਾ ਹੋਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵਰਬੀਓ ਗਰੁੱਪ ਨੇ ਸੂਬੇ ਵਿਚ ਅਜਿਹੇ ਹੋਰ ਪਲਾਂਟ ਸਥਾਪਤ ਕਰਨ ਵਿਚ ਵੀ ਗਹਿਰੀ ਦਿਲਚਸਪੀ ਦਿਖਾਈ ਹੈ। ਉਨਾਂ ਕਿਹਾ ਕਿ ਜੇਕਰ ਇਹ ਪ੍ਰਾਜੈਕਟ ਸਫਲ ਹੋ ਜਾਂਦਾ ਹੈ ਤਾਂ ਵਰਬੀਓ ਗਰੁੱਪ ਵੱਲੋਂ ਸੂਬੇ ਵਿਚ ਅਜਿਹੇ 10 ਹੋਰ ਪਲਾਂਟ ਸਥਾਪਤ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਦਾ ਉਦੇਸ ਪੰਜਾਬ ਨੂੰ ਪਰਾਲੀ ਸਾੜਨ ਦੀ ਸਮੱਸਿਆ ਤੋਂ ਮੁਕਤ ਸੂਬਾ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਨਾਲ ਪੰਜਾਬ ਨੂੰ ਫਸਲਾਂ ਦੀ ਰਹਿੰਦ-ਖੂੰਹਦ ਖਾਸ ਕਰਕੇ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂਹੰਦ ਦੇ ਨਿਪਟਾਰੇ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੀ ਕਿਸੇ ਹੋਰ ਕੰਮ ਲਈ ਵਰਤੋਂ ਨਹੀਂ ਕੀਤੀ ਜਾ ਸਕਦੀ। ਉਨਾਂ ਕਿਹਾ ਕਿ ਹਰ ਸਾਲ ਲਗਭਗ 18 ਮਿਲੀਅਨ ਟਨ ਪਰਾਲੀ/ਰਹਿੰਦ-ਖੂਹੰਦ ਪੈਦਾ ਹੁੰਦੀ ਹੈ ਪਰ ਬਾਇਓਮਾਸ ਪਾਵਰ ਪਲਾਂਟਾਂ, ਉਦਯੋਗਿਕ ਬਾਇਲਰਾਂ ਅਤੇ ਪਲਾਈਵੁੱਡ ਉਦਯੋਗ ਵਿੱਚ ਸਿਰਫ 5 ਮਿਲੀਅਨ ਟਨ ਦੀ ਵਰਤੋਂ ਕੀਤੀ ਜਾ ਰਹੀ ਹੈ। 

ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਿਪਟਾਰੇ ਲਈ ਕੋਈ ਹੋਰ ਸੁਰੱਖਿਅਤ ਤਕਨੀਕ ਉਪਲਬਧ ਨਾ ਹੋਣ ਕਾਰਨ ਬਾਕੀ 13 ਮਿਲੀਅਨ ਟਨ ਪਰਾਲੀ/ਰਹਿੰਦ-ਖੂਹੰਦ ਨੂੰ ਕਿਸਾਨਾਂ ਵੱਲੋਂ ਖੇਤਾਂ ਵਿੱਚ ਹੀ ਸਾੜਿਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 75 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਖੇਤੀ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ ਇਸ ਵਿੱਚੋਂ 37 ਲੱਖ ਏਕੜ ਵਾਲੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ। 

ਭਗਵੰਤ ਮਾਨ ਨੇ ਕਿਹਾ ਕਿ ਬਾਕੀ ਬਚੀ 38 ਲੱਖ ਏਕੜ ਜਮੀਨ ਤੋਂ ਪੈਦਾ ਹੋਣ ਵਾਲੀ ਪਰਾਲੀ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਕੁਝ ਵੱਡੇ ਕਦਮ ਚੁੱਕਣ ਦੀ ਲੋੜ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਪੰਜਾਬ ਨੂੰ ਸਾਫ-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸਣ ਰਹਿਤ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨਾਂ ਨੇ ਪਾਵਨ ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। 

ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸਾਨ ਨੂੰ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਕਈ ਕਦਮ ਚੁੱਕੇ ਹਨ। 

ਇਸ ਤੋਂ ਇਲਾਵਾ ਕੁੱਲ 14.25 ਟਨ ਸੀ.ਬੀ.ਜੀ. ਪ੍ਰਤੀ ਦਿਨ ਸਮਰੱਥਾ ਵਾਲੇ ਦੋ ਹੋਰ ਪ੍ਰੋਜੈਕਟ ਸਾਲ 2022-23 ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਪ੍ਰਤੀ ਦਿਨ 492.58 ਟਨ ਕੰਪਰੈੱਸਡ ਬਾਇਓਗੈਸ ਦੇ ਉਤਪਾਦਨ ਲਈ ਪ੍ਰਤੀ ਸਾਲ ਲਗਭਗ 16.5 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਖੇਤੀ ਰਹਿੰਦ-ਖੂੰਹਦ ‘ਤੇ ਅਧਾਰਿਤ ਸੀ.ਬੀ.ਜੀ. ਪ੍ਰੋਜੈਕਟਾਂ ਦੀ ਵੱਡੀ ਸੰਭਾਵਨਾ ਹੈ।

ਉਨਾਂ ਕਿਹਾ ਕਿ ਪੰਜਾਬ ਵਿੱਚ 10 ਟੀ.ਪੀ.ਡੀ. ਦੀ ਸਮਰਥਾ ਵਾਲੇ ਲਗਭਗ 200 ਹੋਰ ਪ੍ਰੋਜੈਕਟ ਸਥਾਪਤ ਕੀਤੇ ਜਾ ਸਕਦੇ ਹਨ ਜਿਨਾਂ ਲਈ ਸੂਬਾ ਸਰਕਾਰ ਰਾਜ ਐਨ.ਆਰ.ਐਸ.ਈ. ਨੀਤੀ-2012 ਦੇ ਤਹਿਤ ਵੱਖ-ਵੱਖ ਰਿਆਇਤਾਂ ਪ੍ਰਦਾਨ ਕਰ ਰਹੀ ਹੈ। ਇਸੇ ਤਰਾਂ ਭਗਵੰਤ ਮਾਨ ਨੇ ਕਿਹਾ ਕਿ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ, ਭਾਰਤ ਸਰਕਾਰ ਨੇ ਜੂਨ, 2018 ਵਿੱਚ ਜੈਵਿਕ ਈਂਧਣ ‘ਤੇ ਕੌਮੀ ਨੀਤੀ ਨੂੰ ਵੀ ਨੋਟੀਫਾਈ ਕੀਤਾ ਹੈ ਜੋ ਬਾਇਓਫਿਊਲ ਦੇ ਉਤਪਾਦਨ ਲਈ ਪ੍ਰੋਜੈਕਟਾਂ ਨੂੰ ਉਤਸਾਹਿਤ ਕਰਨ ਅਤੇ ਵਿਕਾਸ ਕਰਨ ਦੀ ਲੋੜ ‘ਤੇ ਜੋਰ ਦਿੰਦੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਪੇਡਾ ਦੇ ਚੇਅਰਮੈਨ ਐਚ.ਐਸ.ਹੰਸਪਾਲ, ਹਲਕਾ ਲਹਿਰਾ ਦੇ ਵਿਧਾਇਕ ਵਰਿੰਦਰ ਗੋਇਲ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ, ਸੀ.ਈ.ਓ. ਪੇਡਾ ਸੁਮਿਤ ਜਾਰੰਗਲ ਅਤੇ ਹੋਰ ਸਖਸੀਅਤਾਂ ਵੀ ਹਾਜਰ ਸਨ।

 

Tags: Hardeep Singh Puri , BJP , Bharatiya Janata Party , Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD