Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡਾਂ ਵਤਨ ਪੰਜਾਬ ਦੀਆਂ 2022 : ਵੱਖ ਵੱਖ ਉਮਰ ਵਰਗ ਲੜਕੀਆਂ ਦੇ ਵਾਲੀਬਾਲ ਤੇ ਕੁਸ਼ਤੀ ਮੁਕਾਬਲੇ ਜਾਰੀ

ਖਿਡਾਰੀ ਖੇਡਾਂ ਨੂੰ ਖੇਡ ਭਾਵਨਾ ਨਾਲ ਹੀ ਖੇਡਣ-ਡਾ. ਰੂਹੀ ਦੁੱਗ

DC Faridkot, Dr. Ruhee Dugg, Deputy Commissioner Faridkot, Faridkot,Punjab Khed Mela 2022 , Khedan Watan Punjab Diyan, Khedan Watan Punjab Deyan 2022

Web Admin

Web Admin

5 Dariya News

ਫਰੀਦਕੋਟ , 18 Oct 2022

Last updated on: Oct 18, 2022, 00:00 IST

ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2022 ਤਹਿਤ ਜੇਤੂ ਖਿਡਾਰੀ/ਖਿਡਾਰਨਾਂ ਦੇ ਰਾਜ ਪੱਧਰੀ ਖੇਡ ਮੁਕਾਬਲੇ ਗੇਮ ਵਾਲੀਬਾਲ ਅਤੇ ਕੁਸ਼ਤੀ (ਲੜਕੇ-ਲੜਕੀਆਂ)  ਮਿਤੀ 16 ਅਕਤੂਬਰ 2022 ਤੋ 22 ਅਕਤੂਬਰ 2022 ਤੱਕ ਨਹਿਰੂ ਸਟੇਡੀਅਮ, ਫਰੀਦਕੋਟ ਵਿਖੇ ਕਰਵਾਏ ਜਾ ਰਹੇ ਹਨ। ਜਿਸ ਤਹਿਤ ਅੱਜ ਕਰਵਾਏ ਗਏ ਮੁਕਾਬਲਿਆਂ ਵਿੱਚ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ। 

ਇਸ ਮੌਕੇ ਜਿਲਾ ਖੇਡ ਅਫਸਰ ਸ. ਪਰਮਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਜਿੱਥੇ ਸਾਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਮਜ਼ਬੂਰ ਕਰਦੀਆਂ ਹਨ, ਉੱਥੇ ਸਾਨੂੰ ਅਨੁਸ਼ਾਸ਼ਨ ਵਿੱਚ ਵੀ ਰਹਿਣਾ ਸਿਖਾਉਂਦੀਆਂ ਹਨ। ਜਿੱਥੇ ਖੇਡਾਂ ਨਾਲ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ, ਉੱਥੇ ਹੀ ਇਸ ਨਾਲ ਖਿਡਾਰੀਆਂ ਵਿੱਚ ਆਪਸੀ ਤੇ ਭਾਈਚਾਰਕ ਸਾਂਝ ਵੀ ਵੱਧਦੀ ਹੈ। ਉਨ੍ਹਾਂ ਖਿਡਾਰੀਆਂ ਨੂੰ ਕਿਹਾ ਕਿ ਉਹ ਖੇਡਾਂ ਨੂੰ ਖੇਡ ਭਾਵਨਾ ਨਾਲ ਹੀ ਖੇਡਣ।

ਵਾਲੀਬਾਲ ਅੰਡਰ-14 ਮੈਚ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜਿਲਾ ਖੇਡ ਅਫਸਰ ਸ. ਪਰਮਿੰਦਰ ਸਿੰਘ  ਨੇ ਦੱਸਿਆ ਕਿ ਵਾਲੀਬਾਲ ਅੰ-14 ਲੜਕੀਆਂ ਦੇ ਮੁਕਾਬਲਿਆਂ ਵਿੱਚ ਫਰੀਦਕੋਟ ਨੇ ਪਹਿਲਾ ਸਥਾਨ, ਹੁਸ਼ਿਆਰਪੁਰ ਨੇ ਦੂਜਾ ਸਥਾਨ, ਅਤੇ ਨੇ ਸੰਗਰੂਰ ਤੀਜਾ ਸਥਾਨ ਹਾਸਿਲ ਕੀਤਾ। ਵਾਲੀਬਾਲ ਅੰ-17 ਲੜਕੀਆ ਦੇ ਮੁਕਾਬਲਿਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਪਹਿਲਾ ਸਥਾਨ, ਫਰੀਦਕੋਟ ਨੇ ਦੂਜਾ ਸਥਾਨ ਅਤੇ ਸੰਗਰੂਰ ਨੇ ਤੀਜਾ ਸਥਾਨ ਹਾਸਿਲ ਕੀਤਾ।

ਵਾਲੀਬਾਲ ਅੰ-21 ਲੜਕੀਆਂ ਦੇ ਮੁਕਾਬਲਿਆਂ ਵਿੱਚ ਫਰੀਦਕੋਟ ਨੇ ਪਹਿਲਾ ਸਥਾਨ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਸਥਾਨ, ਬਠਿੰਡਾ ਤੀਜਾ ਸਥਾਨ ਹਾਸਿਲ ਕੀਤਾ।ਵਾਲੀਬਾਲ ਉਮਰ ਵਰਗ 21 ਤੋ 40 ਸਾਲ ਲੜਕੀਆਂ ਦੇ ਮੁਕਾਬਲੇ ਵਿੱਚ ਪਟਿਆਲਾ ਨੇ ਪਹਿਲਾ ਸਥਾਨ, ਰੂਪਨਗਰ ਨੇ ਦੂਜਾ ਸਥਾਨ, ਅਤੇ  ਲੁਧਿਆਣਾ ਨੇ ਤੀਜਾ ਸਥਾਨ ਹਾਸਿਲ ਕੀਤਾ, ਵਾਲੀਬਾਲ ਉਮਰ ਵਰਗ 41 ਤੋ 50 ਸਾਲ ਮਹਿਲਾ ਮੁਕਾਬਲਿਆਂ  ਵਿੱਚ ਜਲੰਧਰ ਨੇ ਪਹਿਲਾ ਸਥਾਨ, ਸ੍ਰੀ ਮੁਕਤਸਰ ਸਾਹਿਬ ਨੇ  ਦੂਜਾ ਸਥਾਨ , ਅਤੇ  ਬਠਿੰਡਾ ਨੇ ਤੀਜਾ ਸਥਾਨ ਹਾਸਿਲ ਕੀਤਾ।ਕੁਸ਼ਤੀ 21 ਤੋ 40 ਉਮਰ ਵਰਗ ਲੜਕੀਆਂ ਦੇ 50 ਕਿਲੋ ਭਾਰ ਵਰਗ ਵਿੱਚ ਮਨਪ੍ਰੀਤ ਕੌਰ ਜਿਲ੍ਹਾ ਬਠਿੰਡਾ ਨੇ ਪਹਿਲਾ, ਹਰਵੀਰ ਕੌਰ ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਸਥਾਨ ਹਾਸਿਲ ਕੀਤਾ। 

53 ਕਿਲੋ ਭਾਰ ਵਰਗ ਵਿੱਚ ਮਨਪ੍ਰੀਤ ਕੌਰ ਜਿਲ੍ਹਾ ਫਿਰੋਜਪੁਰ ਨੇ ਪਹਿਲਾ ਸਥਾਨ ਹਾਸਿਲ ਕੀਤਾ । 55 ਕਿਲੋ ਭਾਰ ਵਰਗ ਵਿੱਚ ਅਰਪਨਪ੍ਰੀਤ ਕੌਰ ਤਰਨਤਾਰਨ ਨੇ ਪਹਿਲਾ ਸਥਾਨ , 57 ਕਿਲੋ ਵਿੱਚ ਪ੍ਰਦੀਪ ਕੌਰ ਮੌਗਾ ਨੇ ਪਹਿਲਾ ਸਥਾਨ, 59 ਕਿਲੋ ਵਿੱਚ ਸੀਮਾਂ ਜਲੰਧਰ ਨੇ ਪਹਿਲਾ ਸਥਾਨ, 62 ਕਿਲੋ ਵਿੱਚ ਲਵਲੀਨ ਕੌਰ ਤਰਨਤਾਰਨ ਨੇ ਪਹਿਲਾ ਸਥਾਨ, 65 ਕਿਲੋ ਵਿੱਚ ਆਂਚਲ ਨੇ ਪਹਿਲਾ ਸਥਾਨ, 68 ਕਿਲੋ ਵਿੱਚ ਜ਼ਸਪ੍ਰੀਤ ਫਤਿਹਗੜ੍ਹ ਸਾਹਿਬ ਨੇ ਪਹਿਲਾ ਸਥਾਨ, 72 ਕਿਲੋ ਵਿੱਚ ਜ਼ਸਨਬੀਰ ਕੌਰ ਅੰਮ੍ਰਿਤਸਰ ਨੇ ਪਹਿਲਾ ਸਥਾਨ, 76 ਕਿਲੋ ਵਿੱਚ ਨਵਜੌਤ ਕੌਰ ਮੋਗਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਇਸ ਦੇ ਨਾਲ ਹੀ ਲੜਕੀਆਂ ਦੇ ਖੇਡ ਮੁਕਾਬਲੇ ਸਮਾਪਤ ਹੋ ਗਏ ਹਨ। ਜੇਤੂ ਟੀਮਾਂ ਅਤੇ ਖਿਡਾਰਨਾਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਤੋ ਇਲਾਵਾ ਮਿਤੀ 19 ਅਕਤੂਬਰ 2022 ਨੂੰ ਕੁਸ਼ਤੀ ਅੰ-14 ਲੜਕਿਆਂ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਜਾਣਗੇ ਅਤੇ ਵਾਲੀਬਾਲ ਅੰ-14,17,21 ਅਤੇ 21-40 ਲੜਕਿਆਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ।

 

Tags: DC Faridkot , Dr. Ruhee Dugg , Deputy Commissioner Faridkot , Faridkot , Punjab Khed Mela 2022 , Khedan Watan Punjab Diyan , Khedan Watan Punjab Deyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD