Monday, 20 May 2024

 

 

ਖ਼ਾਸ ਖਬਰਾਂ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

 

'ਖੇਡਾਂ ਵਤਨ ਪੰਜਾਬ ਦੀਆਂ' ਨੇ ਹਰੇਕ ਉਮਰ ਵਰਗ ਦੇ ਖਿਡਾਰੀ ਨੂੰ ਦਿੱਤਾ ਪ੍ਰਤਿਭਾ ਦਿਖਾਉਣ ਦਾ ਮੌਕਾ : ਗੁਰਲਾਲ ਘਨੌਰ

ਖੇਡਾਂ ਜ਼ਿੰਦਗੀ 'ਚ ਅਨੁਸ਼ਾਸਨ ਤੇ ਸਹਿਣਸ਼ੀਲਤਾ ਜਿਹੇ ਗੁਣ ਪੈਦਾ ਕਰਦੀਆਂ ਨੇ : ਡਿਪਟੀ ਕਮਿਸ਼ਨਰ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 18 Oct 2022

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੇ ਨੌਜਵਾਨਾਂ ਨੂੰ ਖੇਡ ਸਭਿਆਚਾਰ ਨਾਲ ਜੋੜਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਪਟਿਆਲਾ ਵਿਖੇ ਚੱਲ ਰਹੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਅੱਜ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੇ ਕਬੱਡੀ ਤੇ ਆਰਚਰੀ ਦੇ ਮੁਕਾਬਲਿਆਂ ਵਿਚ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।

ਇਸ ਮੌਕੇ ਸੂਬਾ ਪੱਧਰੀ ਖੇਡਾਂ ਵਿੱਚ ਹਿੱਸਾ ਲੈ ਰਹੇ ਖਿਡਾਰੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ ਐਮ.ਐਲ.ਏ. ਗੁਰਲਾਲ ਘਨੌਰ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਨੇ ਹਰੇਕ ਉਮਰ ਵਰਗ ਦੇ ਖਿਡਾਰੀ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਖੇਡ ਤੇ ਖਿਡਾਰੀ ਨੂੰ ਮੌਕਾ ਮਿਲਣਾ ਬਹੁਤ ਜ਼ਰੂਰੀ ਹੈ ਤੇ ਪੰਜਾਬ ਸਰਕਾਰ ਵੱਲੋਂ ਖੇਡਾਂ ਵਿਚ ਹਰੇਕ ਉਮਰ ਦੇ ਖਿਡਾਰੀ ਨੂੰ ਮੌਕਾ ਦਿੱਤਾ ਹੈ, ਇਸ ਨਾਲ ਖਿਡਾਰੀਆਂ ਵਿਚ ਆਤਮ ਵਿਸ਼ਵਾਸ ਵਧੇਗਾ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਨਾਲ ਸਨਮਾਨਿਤ ਕਰਦਿਆਂ ਕਿਹਾ ਕਿ ਖੇਡਾਂ ਜ਼ਿੰਦਗੀ ਵਿੱਚ ਅਨੁਸ਼ਾਸਨ ਤੇ ਸਹਿਣਸ਼ੀਲਤਾ ਜਿਹੇ ਗੁਣ ਪੈਦਾ ਕਰਦੀਆਂ ਹਨ ਜੋ ਇਨਸਾਨ ਦੀ ਕਾਮਯਾਬੀ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਜਿੱਤ-ਹਾਰ ਤੋਂ ਉਪਰ ਉੱਠ ਕੇ ਖੇਡ ਭਾਵਨਾ ਨਾਲ ਖੇਡਦਿਆਂ ਹਰ ਮੈਚ ਖਿਡਾਰੀ ਨੂੰ ਬਹੁਤ ਕੁਝ ਨਵਾਂ ਸਿਖਾਉਂਦਾ ਹੈ। ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਇਨ੍ਹਾਂ ਖੇਡਾਂ ਵਿਚੋਂ ਨਿਕਲੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਸੂਬੇ ਦਾ ਨਾਮ ਜ਼ਰੂਰ ਚਮਕਾਉਣਗੇ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD