Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵੱਖ ਵੱਖ ਉਮਰ ਵਰਗ ਲੜਕਿਆਂ ਦੇ ਰਾਜ ਪੱਧਰੀ ਕੁਸ਼ਤੀ ਅਤੇ ਵਾਲੀਬਾਲ ਮੁਕਾਬਲੇ ਸ਼ੁਰੂ

Punjab Khed Mela 2022 , Khedan Watan Punjab Diyan, Khedan Watan Punjab Deyan 2022

Web Admin

Web Admin

5 Dariya News

ਫਰੀਦਕੋਟ , 19 Oct 2022

Last updated on: Oct 19, 2022, 00:00 IST

ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2022 ਤਹਿਤ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕਰਵਾਏ ਜਾ ਰਹੇ ਵਾਲੀਬਾਲ ਅਤੇ ਕੁਸ਼ਤੀ (ਲੜਕੇ- ਲੜਕੀਆਂ) ਦੇ ਰਾਜ ਪੱਧਰੀ ਖੇਡ ਮੁਕਾਬਲਿਆ ਵਿੱਚ ਪੰਜਾਬ ਦੇ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਇਹ ਜਾਣਕਾਰੀ  ਜਿਲਾ ਖੇਡ ਅਫਸਰ ਸ. ਪਰਮਿੰਦਰ ਸਿੰਘ ਨੇ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ ਫਰੀਦਕੋਟ ਨੇ ਦੱਸਿਆ ਕਿ ਇਨ੍ਹਾ ਖੇਡ ਮੁਕਾਬਲਿਆਂ ਵਿੱਚ ਲੜਕੀਆਂ ਅੰ-14,ਅੰ-17, ਅੰ-21 , 21 ਤੋ 40 ਅਤੇ 41 ਤੋ 50 ਅਤੇ 51 ਤੋ ਵੱਧ ਉਮਰ ਵਰਗ ਦੇ ਖੇਡ ਮੁਕਾਬਲੇ ਮਿਤੀ 18-10-2022 ਨੂੰ ਸਮਾਪਤ ਹੋ ਗਏ ਹਨ ਅਤੇ ਮਿਤੀ 19-10-2022 ਤੋ 22-10-2022 ਤੱਕ ਵਾਲੀਬਾਲ ਅਤੇ ਕੁਸ਼ਤੀ ਲੜਕਿਆਂ ਦੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। 

ਲੜਕਿਆਂ ਦੇ ਵਾਲੀਬਾਲ ਅਤੇ ਕੁਸ਼ਤੀ ਮੁਕਾਬਲਿਆ ਵਿੱਚ ਅੰ-14,  ਅੰ-17, ਅੰ-21 , 21 ਤੋ 40 ਅਤੇ 41 ਤੋ 50 ਅਤੇ 51 ਤੋ ਵੱਧ ਉਮਰ ਵਰਗ ਦੇ ਲੜਕੇ ਭਾਗ ਲੈਣਗੇ।ਮਿਤੀ 19-10-2022 ਨੂੰ ਕੇਵਲ ਕੁਸ਼ਤੀ ਅੰ-14 ਲੜਕੇ ਅਤੇ ਵਾਲੀਬਾਲ ਅੰ-14,17,21 ਅਤੇ 21-40 ਦੀਆਂ ਟੀਮਾਂ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ ਹਨ।ਖੇਡ ਨਤੀਜਿਆ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਗੇਮ ਵਾਲੀਬਾਲ ਦੇ ਅੰ-14 ਲੜਕੇ ਦੇ ਪਹਿਲੇ ਰਾਉਂਡ ਵਿੱਚ ਜਲੰਧਰ ਅਤੇ ਫਾਜਿਲਕਾ ਵਿੱਚ ਮੈਚ ਹੋਇਆ ਅਤੇ ਜਲੰਧਰ ਦੀ ਟੀਮ ਜੇਤੂ ਰਹੀ। ਕਪੂਰਥਲਾ ਅਤੇ ਮਲੇਰਕੋਟਲਾ ਦੇ ਮੁਕਾਬਲੇ ਵਿੱਚ ਮਲੇਰਕੋਟਲਾ ਜੇਤੂ ਰਿਹਾ। 

ਗੁਰਦਾਸਪੁਰ ਅਤੇ ਸ਼੍ਰੀ ਮੁਕਤਸਰ ਸਾਹਿਬ ਵਿੱਚੋ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਜਿੱਤ ਹਾਸਿਲ ਕੀਤੀ। ਬਠਿੰਡਾ ਅਤੇ ਪਠਾਨਕੋਟ ਦੇ ਮੁਕਾਬਲੇ ਵਿੱਚ ਪਠਾਨਕੋਟ ਦੀ ਟੀਮ ਜੇਤੂ ਰਹੀ। ਅੰ-21 ਲੜਕਿਆਂ ਵਿੱਚ ਫਤਿਹਗੜ੍ਹ ਸਾਹਿਬ ਅਤੇ ਤਰਨਤਾਰਨ ਦੇ ਮੁਕਾਬਲਿਆਂ ਵਿੱਚ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਤਰਨਤਾਰਨ ਨੂੰ 2-0 ਨਾਲ ਹਰਾਇਆ।ਗੁਰਦਾਸਪੁਰ ਅਤੇ ਫਾਜਿਲਕਾ ਦੇ ਮੁਕਾਬਲਿਆਂ ਵਿੱਚ ਗੁਰਦਾਸਪੁਰ ਨੇ ਫਾਜਿਲਕਾ ਨੂੰ 2-0 ਨਾਲ ਹਰਾਇਆ।ਵਾਲੀਬਾਲ ਦੇ ਸੈਮੀਫਾਈਨਲ ਮੈਚ ਚੱਲ ਰਹੇ ਹਨ।

ਗੇਮ ਕੁਸ਼ਤੀ ਅੰ-14 ਦੇ ਖੇਡ ਮੁਕਾਬਲਿਆਂ ਵਿੱਚ 52 ਕਿਲੋ ਵਿੱਚ ਅਨਮੋਲ ਸਿੰਘ ਅੰਮ੍ਰਿਤਸਰ ਨੇ ਤੀਜਾ ਸਥਾਨ ਅਤੇ ਪਰਮਵੀਰ ਰਾਏ ਜਲੰਧਰ ਜਿਲ੍ਹੇ ਨੇ ਚੌਥਾ ਸਥਾਨ ਹਾਸਿਲ ਕੀਤਾ। 57 ਕਿਲੋ ਭਾਰ ਵਰਗ ਵਿੱਚ ਜਗਦੀਪ ਸਿੰਘ ਗੁਰਦਾਸਪੁਰ ਨੇ ਤੀਜਾ ਅਤੇ ਰਮਨਦੀਪ ਸਿੰਘ ਅੰਮ੍ਰਿਤਸਰ ਨੇ ਚੌਥਾ ਸਥਾਨ ਹਾਸਿਲ ਕੀਤਾ। ਇਸ ਤੋ ਇਲਾਵਾ ਕੁਸ਼ਤੀ ਗੇਮ ਦੇ ਫਾਈਨਲ ਮੁਕਾਬਲੇ ਚੱਲ ਰਹੇ ਹਨ। 

 

Tags: Punjab Khed Mela 2022 , Khedan Watan Punjab Diyan , Khedan Watan Punjab Deyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD