Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਦਿਆਰਥੀ ਕੌਂਸਲ ਚੋਣਾਂ ਵਿੱਚ ਛਾਤਰ ਯੁਵਾ ਸੰਘਰਸ਼ ਸਮਿਤੀ ਦੀ ਜਿੱਤ, ਮੇਕ ਇੰਡੀਆ ਨੰਬਰ-1 ਮੁਹਿੰਮ ਦੇ ਹੱਕ ਵਿੱਚ ਫਤਵਾ ਕਰਾਰ

ਨਤੀਜੇ ਨੂੰ ਦੇਸ਼ ਵਿੱਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਫੁੱਟ ਪਾਊ ਤਾਕਤਾਂ ਦੇ ਮੂੰਹ `ਤੇ ਚਪੇੜ ਦੱਸਿਆ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Chatarr Yuva Sangarsh Samiti, CYSS, Ayush Khatkar

Web Admin

Web Admin

5 Dariya News

ਚੰਡੀਗੜ੍ਹ , 19 Oct 2022

Last updated on: Oct 19, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਛਾਤਰ ਯੁਵਾ ਸੰਘਰਸ਼ ਸਮਿਤੀ (ਸੀ.ਵਾਈ.ਐਸ.ਐਸ.) ਦੀ ਜਿੱਤ, ਦੇਸ਼ ਭਰ ਵਿੱਚ ਮੇਕ ਇੰਡੀਆ ਨੰਬਰ 1 ਮੁਹਿੰਮ ਦੇ ਹੱਕ ਵਿੱਚ ਫਤਵਾ ਹੈ।ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਨਿਵਾਸ ਸਥਾਨ `ਤੇ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਕੌਂਸਲ ਦੀ ਨਵੀਂ ਚੁਣੀ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਹੋਰ ਹਿੱਸਿਆਂ ਤੋਂ ਆਏ ਵਿਦਿਆਰਥੀਆਂ ਲਈ ਕੇਂਦਰ ਬਿੰਦੂ ਹੈ। 

ਉਨ੍ਹਾਂ ਕਿਹਾ ਕਿ ਚੋਣਾਂ ਦੇ ਫਤਵੇ ਨੇ ਸਾਬਤ ਕਰ ਦਿੱਤਾ ਹੈ ਕਿ ਸ੍ਰੀ ਅਰਵਿੰਦ ਕੇਜਰੀਵਾਲ ਦੀਆਂ ਦੂਰਅੰਦੇਸ਼ ਅਤੇ ਫੈਸਲਾਕੁਨ ਨੀਤੀਆਂ ਦੇ ਹੱਕ ਵਿੱਚ ਲੋਕ ਭੁਗਤਣ ਲਈ ਅੰਦਰਖਾਤੇ ਤਿਆਰ ਬੈਠੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਨਤੀਜਾ ਦੇਸ਼ ਦੀ ਰਾਜਨੀਤੀ ਵਿੱਚ ਲੋੜੀਂਦੀ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਨਤੀਜਾ ਉਨ੍ਹਾਂ ਫੁੱਟ ਪਾਊ ਤਾਕਤਾਂ ਦੇ ਮੂੰਹ `ਤੇ ਚਪੇੜ ਹੈ, ਜੋ ਦੇਸ਼ ਵਿੱਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਆਯੂਸ਼ ਖਟਕੜ ਦੀ ਅਗਵਾਈ ਵਾਲੀ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਵਿਦਿਆਰਥੀਆਂ ਦੀ ਭਲਾਈ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰਨ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਟੀਮ ਨੂੰ ਯੂਨੀਵਰਸਿਟੀ ਕੈਂਪਸ ਵਿੱਚ ਲੋੜੀਂਦੀਆਂ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਸਮਰਪਿਤ ਹੋਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੀ ਜਿੱਤ ਨੇ ਵਿਦਿਆਰਥੀਆਂ ਦੀ ਸੇਵਾ ਕਰਨ ਲਈ ਸਾਡੇ ਉਤੇ ਇਕ ਹੋਰ ਜ਼ਿੰਮੇਵਾਰੀ ਪਾ ਦਿੱਤੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਨਵੀਂ ਚੁਣੀ ਟੀਮ ਯੂਨੀਵਰਸਿਟੀ ਕੈਂਪਸ ਦੇ ਵਿਆਪਕ ਵਿਕਾਸ ਅਤੇ ਵਿਦਿਆਰਥੀਆਂ ਦੀ ਭਲਾਈ ਯਕੀਨੀ ਬਣਾਉਣ ਲਈ ਦਿਨ-ਰਾਤ ਇਕਜੁੱਟ ਹੋ ਕੇ ਕੰਮ ਕਰੇ। ਉਨ੍ਹਾਂ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੰਦਿਆਂ ਕਿਹਾ ਕਿ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Chatarr Yuva Sangarsh Samiti , CYSS , Ayush Khatkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD