Monday, 20 May 2024

 

 

ਖ਼ਾਸ ਖਬਰਾਂ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

 

ਖੇਡਾਂ ਵਤਨ ਪੰਜਾਬ ਦੀਆਂ ਦੇ ਰੂਪ ਵਿਚ ਸੂਬਾ ਸਰਕਾਰ ਨੇ ਇਤਿਹਾਸ ਸਿਰਜਿਆ : ਗੁਰਮੀਤ ਸਿੰਘ ਮੀਤ ਹੇਅਰ

ਖੇਡ ਤੇ ਯੁਵਕ ਸੇਵਾਵਾਂ ਮੰਤਰੀ, ਪੰਜਾਬ, ਗੁਰਮੀਤ ਸਿੰਘ ਮੀਤ ਹੇਅਰ ਨੇ ਕਟਲੀ ਵੈਟਲੈਂਡ 'ਤੇ ਕਰਵਾਈਆਂ ਜਾ ਰਹੀਆਂ ਸੂਬਾ ਪੱਧਰੀ ਖੇਡਾਂ ਮੌਕੇ ਦੌਰਾ ਕੀਤਾ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Dinesh Chadha, Sports News, Punjab Khed Mela 2022, Khedan Watan Punjab Diyan, Khedan Watan Punjab Diyan 2022

Web Admin

Web Admin

5 Dariya News

ਰੂਪਨਗਰ , 19 Oct 2022

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ 2022 ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਮੰਚ ਦੇ ਕੇ ਸੁਨਿਹਰੀ ਇਤਿਹਾਸ ਸਿਰਜਿਆ ਹੈ, ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਦਾ ਬਹੁਤ ਵਧੀਆ ਮੌਕਾ ਮਿਲਿਆ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੇਡ ਤੇ ਯੁਵਕ ਸੇਵਾਵਾਂ ਮੰਤਰੀ, ਪੰਜਾਬ, ਗੁਰਮੀਤ ਸਿੰਘ ਮੀਤ ਹੇਅਰ ਨੇ 22 ਅਕਤੂਬਰ ਤੱਕ ਰੋਇੰਗ ਅਤੇ ਕੈਕਿੰਗ ਕੈਨੋਇੰਗ ਦੀਆਂ ਸਤਲੁਜ ਦਰਿਆ ਦੇ ਕੰਢੇ 'ਤੇ ਕਟਲੀ ਵੈਟਲੈਂਡ 'ਤੇ ਕਰਵਾਈਆਂ ਜਾ ਰਹੀਆਂ ਸੂਬਾ ਪੱਧਰੀ ਖੇਡਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ 09.5 ਕਰੋੜ ਰੁਪਏ ਕਾਮਨਵੈਲਥ ਖੇਡਾਂ ਦੇ ਜੇਤੂਆਂ ਨੂੰ ਇਕ ਮਹੀਨੇ ਦੇ ਵਿੱਚ ਵਿਚ ਦਿੱਤੇ ਗਏ ਹਨ। 

ਇਸੇ ਤਰ੍ਹਾਂ ਨੈਸ਼ਨਲ ਖੇਡਾਂ ਵਾਲਿਆਂ ਦਾ ਬਹੁਤ ਜਲਦ ਉਹਨਾਂ ਦੀ ਵਾਪਸੀ ਦੇ ਨਾਲ ਹੀ ਸਨਮਾਨ ਕੀਤਾ ਜਾਣਾ ਹੈ। ਮੁੱਖ ਮੰਤਰੀ ਦਾ ਇਕੋ ਸੁਫ਼ਨਾ ਹੈ ਕਿ ਪੰਜਾਬ ਨੂੰ ਖੇਡਾਂ ਵਿਚ ਪਹਿਲੇ ਨੰਬਰ ਉੱਤੇ ਲੈਕੇ ਆਉਣਾ ਹੈ।ਖੇਡ ਮੰਤਰੀ ਨੇ ਦੱਸਿਆ ਕਿ ਜਦੋਂ ਉਹਨਾਂ ਨੇ ਇਸ ਥਾਂ ਦਾ ਦੌਰਾ ਕੀਤਾ ਤਾਂ ਰੋਇੰਗ ਅਕੈਡਮੀ ਸਬੰਧੀ ਮੁਢਲੀਆਂ ਸਹੂਲਤਾਂ ਨਹੀਂ ਸਨ। 

ਇੱਥੇ ਨਾ ਹੀ ਪਖਾਨੇ ਸਨ ਤੇ ਨਾ ਹੀ ਚੇਂਜਿੰਗ ਰੂਮ ਸਨ ਤੇ ਇਹ ਸਹੂਲਤਾਂ ਪਹਿਲ ਦੇ ਅਧਾਰ ਉੱਤੇ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਖੇਡਾਂ ਦਾ ਸਮਾਨ ਖਰੀਦਣ ਲਈ ਵੱਖਰਾ ਬਜਟ ਰੱਖਿਆ ਹੈ ਤੇ 50 ਲੱਖ ਰੁਪਏ ਦੇ ਕਰੀਬ ਦੀਆਂ ਕਿਸ਼ਤੀਆਂ ਵੀ ਜਲਦ ਰੂਪਨਗਰ ਨੂੰ ਦਿੱਤੀਆਂ ਜਾਣੀਆਂ ਹਨ। ਕਟਲੀ ਵੈਟਲੈਂਡ ਨੂੰ ਵਿਸ਼ਵ ਪੱਧਰੀ ਵਾਟਰ ਸਪੋਰਟਸ ਹਬ ਵਜੋਂ ਵਿਕਸਤ ਕੀਤਾ ਜਾਵੇਗਾ। 

ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਵੱਲੋਂ ਰੋਇੰਗ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਵੈਟਲੈਂਡ ਵਿਖੇ ਨੈਸ਼ਨਲ ਸਟੈਂਡਰਡ ਕੋਰਸ ਸੈੱਟਅੱਪ ਉੱਤੇ ਇਹ ਖੇਡਾਂ ਹੋ ਰਹੀਆਂ ਹਨ। ਪਹਿਲਾਂ ਇਥੋਂ ਦੀ ਰੋਇੰਗ ਅਕੈਡਮੀ ਨੂੰ ਇਥੋਂ ਤਬਦੀਲ ਕਰ ਦਿੱਤਾ ਗਿਆ ਸੀ ਪਰ ਇਸ ਦੇ ਬਿਹਤਰ ਪ੍ਰਦਰਸ਼ਨ ਅਤੇ ਇਸ ਤਰਕਸੰਗਤ ਬਣਾਉਣ ਲਈ ਇਹ ਅਕੈਡਮੀ ਮੁੜ ਇਥੇ ਤਬਦੀਲ ਕੀਤੀ ਗਈ ਹੈ ਤੇ ਬਿਹਤਰ ਨਤੀਜੇ ਸਾਹਮਣੇ ਆ ਰਹੇ ਹਨ।

 ਇੱਥੇ ਹੋਰ ਜ਼ਿਆਦਾ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਏਥੇ ਕੌਮੀ ਤੇ ਕੌਮਾਂਤਰੀ ਮੁਕਾਬਲੇ ਵੀ ਕਰਵਾਏ ਜਾ ਸਕਣ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸਬੰਧੀ ਆਨਲਾਈਨ ਰਜਿਟ੍ਰੇਸ਼ਨ ਨਾਲ ਇਹ ਪਤਾ ਲੱਗ ਗਿਆ ਹੈ ਕਿ ਕਿਸ ਜ਼ਿਲ੍ਹੇ ਵਿਚ ਕਿਹੜੀ ਖੇਡ ਦਾ ਰੁਝਾਨ ਵੱਧ ਹੈ। ਉਸ ਹਿਸਾਬ ਨਾਲ ਖੇਡਾਂ ਨੂੰ ਪ੍ਰਫੁੱਲਿਤ ਕੀਤਾ ਜਾਵੇਗਾ। 

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਕੌਮੀ ਪੱਧਰ ਉਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ 08 ਹਜਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ। ਰੋਇੰਗ ਅਕੈਡਮੀ ਵਿਖੇ ਮੈੱਸਾਂ ਦੀ ਸਹੂਲਤ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਖੇਡ ਸੰਸਥਾਵਾਂ ਸਬੰਧੀ ਮੁਢਲੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਲਗਾਤਾਰ ਦਿੱਤੀਆਂ ਜਾ ਰਹੀਆਂ ਹਨ। 

ਪਿਛਲੇ ਸਮੇਂ ਦੌਰਾਨ ਮੈੱਸਾਂ ਸਬੰਧੀ ਕਾਫ਼ੀ ਗੜਬੜ ਹੋਈ। ਇਸ ਲਈ ਮੈੱਸਾਂ ਸਬੰਧੀ ਸੁਧਾਰ ਕੀਤਾ ਜਾ ਰਿਹਾ ਹੈ ਤੇ ਇਸ ਮੈੱਸ ਸਬੰਧੀ ਦਿੱਕਤਾਂ ਵੀ ਦੂਰ ਕਰ ਦਿੱਤੀਆਂ ਜਾਣਗੀਆਂ। ਖੇਡ ਮੰਤਰੀ ਨੇ ਖੁਦ ਇਹ ਖੇਡ ਮੁਕਾਬਲੇ ਦੇਖੇ ਅਤੇ ਜੇਤੂ ਖਿਡਾਰੀਆਂ ਦਾ ਸਨਮਾਨ ਵੀ ਕੀਤਾ।ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰੂਪਨਗਰ ਦੇ 10 ਹਜ਼ਾਰ ਖਿਡਾਰੀਆਂ ਨੇ ਹਿੱਸਾ ਲਿਆ ਜਿਸ ਨਾਲ ਇਨ੍ਹਾਂ ਖੇਡਾਂ ਵਿੱਚ 03 ਲੱਖ ਦੇ ਕਰੀਬ ਪਾਰਟੀਸਿਪੇਸ਼ਨ ਪੂਰੇ ਸੂਬੇ ਵਿਚ ਹੋਈ ਹੈ। 60 ਹਜ਼ਾਰ ਬੱਚੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਹਨ ਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ ਕਈ ਕਰੋੜ ਦੇ ਇਨਾਮ ਦਿੱਤੇ ਜਾਣੇ ਹਨ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਖੇਡ ਕਿ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕਰਵਾਈ ਤੇ ਕਰੀਬ ਹਰ ਪਿੰਡ ਵਿਚੋਂ ਨੌਜਵਾਨਾਂ ਨੇ ਹਿੱਸਾ ਲਿਆ ਹੈ। ਨੌਜਵਾਨਾਂ ਨੇ ਮੁੜ ਖੇਡ ਸਭਿਆਚਾਰ ਨੂੰ ਆਪਣਾ ਲਿਆ ਹੈ। ਖੇਡ ਸਭਿਆਚਾਰ ਖਤਮ ਹੋਣ ਨਾਲ ਨਸ਼ੇ ਵੱਧ ਗਏ ਸਨ ਤੇ ਪੰਜਾਬ ਖੇਡਾਂ ਵਿਚ ਹੇਠਾਂ ਖਿਸਕ ਗਿਆ, ਜਿਹੜਾ ਕਦੇ ਪਹਿਲੇ ਨੰਬਰ ਉੱਤੇ ਹੁੰਦਾ ਸੀ। ਇਹਨਾਂ ਖੇਡਾਂ ਸਬੰਧੀ ਜਿਹੜੀਆਂ ਕਮੀਆਂ ਰਹੀਆਂ ਉਹ ਅਗਲੀ ਵਾਰ ਦੂਰ ਹੋ ਜਾਣਗੀਆਂ ਤੇ ਹਰ ਸਾਲ ਇਹ ਖੇਡਾਂ ਹੁੰਦੀਆਂ ਰਹਿਣਗੀਆਂ। 

ਉਹਨਾਂ ਕਿਹਾ ਕਿ ਸਰਕਾਰ ਦੀ ਆਮਦਨੀ ਵਧਾਉਣ ਦੀ ਕੋਸ਼ਿਸ਼ ਹੋ ਰਹੀ ਹੈ ਤੇ 25 ਫ਼ੀਸਦ ਜੀ.ਐਸ.ਟੀ. ਕੁਲੈਕਸ਼ਨ ਵਿਚ ਵਾਧਾ ਹੋਇਆ ਹੈ ਤੇ ਇਹ ਸਾਰਾ ਪੈਸਾ ਪੰਜਾਬ ਦੇ ਵਿਕਾਸ ਲਈ ਵਰਤਿਆ ਜਾਣਾ ਹੈ। ਪੰਜਾਬ ਦੇ ਨੌਜਵਾਨਾਂ ਵਿਚ ਹੁਨਰ ਬਹੁਤ ਹੈ। ਉਹਨਾਂ ਨੂੰ ਸਹੀ ਮੰਚ ਦੇਣ ਦੀ ਲੋੜ ਹੈ ਤੇ ਹੁਨਰ ਨਿਖਾਰਨ ਦੀ ਲੋੜ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਦਕਾ ਪਹਿਲੀ ਵਾਰ ਸਰਕਾਰ ਵੱਲੋਂ ਇੱਥੇ ਰੋਇੰਗ ਦੇ ਰਾਜ ਪੱਧਰੀ ਮੁਕਾਬਲੇ ਹੋ ਰਹੇ ਹਨ। ਰੂਪਨਗਰ ਨਹਿਰਾਂ ਤੇ ਦਰਿਆਵਾਂ ਦੀ ਧਰਤੀ ਹੈ ਪਰ ਪਿਛਲੇ ਸਾਲਾਂ ਵਿਚ ਇੱਥੇ ਵਾਟਰ ਸਪੋਰਟਸ ਵਿਕਸਤ ਨਹੀਂ ਕੀਤੀਆਂ ਗਈਆਂ। 

ਵਿਧਾਇਕ ਨੇ ਕਿਹਾ ਕਿ ਖੇਡ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਉਹ ਰੋਇੰਗ ਨੂੰ ਰੂਪਨਗਰ ਵਿਖੇ ਵਿਕਸਤ ਕਰਨਗੇ ਤੇ ਰੋਇੰਗ ਅਕੈਡਮੀ ਜਿਹੜੀ ਮੋਹਾਲੀ ਭੇਜ ਦਿੱਤੀ ਗਈ ਸੀ, ਉਹ ਰੂਪਨਗਰ ਲਿਆਂਦੀ ਗਈ ਤੇ ਅਕੈਡਮੀ ਲਈ 15 ਲੱਖ ਦੇ ਕੇ ਬੁਨਿਆਦੀ ਢਾਂਚਾ ਵਿਕਸਤ ਕੀਤਾ ਗਿਆ ਹੈ। ਖੇਡਾਂ ਵਤਨ ਪੰਜਾਬ ਦੀਆਂ ਵਿਚ ਰੂਪਨਗਰ ਨੇ ਬਹੁਤ ਵਧੀਆ ਸ਼ਮੂਲੀਅਤ ਰਹੀ ਹੈ ਤੇ ਸਰਕਾਰ ਲੋਕਾਂ ਨੂੰ ਮੁੜ ਖੇਡ ਮੈਦਾਨਾਂ ਨਾਲ ਜੋੜਨ ਵਿਚ ਕਾਮਯਾਬ ਹੋਈ ਹੈ। 

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਜ਼ਿਲ੍ਹਾ ਪੁਲੀਸ ਮੁਖੀ ਡਾ. ਸੰਦੀਪ ਗਰਗ, ਐਸ ਡੀ ਐਮ ਰੂਪਨਗਰ ਹਰਬੰਸ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ ਰੁਪੇਸ਼ ਕੁਮਾਰ,  ਪ੍ਰਭਜੀਵ ਸਿੰਘ ਸਕੱਤਰ ਜਨਰਲ ਕੈਕਿੰਗ ਕੈਨੋਇੰਗ ਐਸੋਸੀਏਸ਼ਨ,  ਜਸਵੀਰ ਸਿੰਘ ਸਕੱਤਰ ਰੋਇੰਗ ਐਸੋਸੀਏਸ਼ਨ, ਪੰਜਾਬ ਇੰਸਟਚਿਊਟ ਆਫ਼ ਸਪੋਰਟਸ ਦੇ ਕੋਚ ਗੁਰਜਿੰਦਰ ਸਿੰਘ ਚੀਮਾ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਵੱਡੀ ਗਿਣਤੀ ਖਿਡਾਰੀ ਤੇ ਦਰਸ਼ਕ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Dinesh Chadha , Sports News , Punjab Khed Mela 2022 , Khedan Watan Punjab Diyan , Khedan Watan Punjab Diyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD