Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ

ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੀਤੀ ਕਾਰਵਾਈ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Government Rajindra Hospital Patiala

Web Admin

Web Admin

5 Dariya News

ਪਟਿਆਲਾ , 19 Oct 2022

Last updated on: Oct 19, 2022, 00:00 IST

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ।ਮੁੱਖ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਹਸਪਤਾਲ ਦੀ ਸਥਿਤੀ ਬਾਰੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਭਗਵੰਤ ਮਾਨ ਨੇ ਹਸਪਤਾਲ ਵਿੱਚ ਸਹੂਲਤਾਂ ਬਾਰੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨਾਲ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖ਼ਿੱਤੇ ਦੇ ਇਸ ਪ੍ਰਮੁੱਖ ਹਸਪਤਾਲ ਨੂੰ ਨਵਾਂ ਰੂਪ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਨੂੰ ਅਤਿ-ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਹ ਹਸਪਤਾਲ ਖਾਸ ਕਰਕੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕੇਂਦਰ ਬਿੰਦੂ ਵਜੋਂ ਕੰਮ ਕਰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਮਿਆਰੀ ਇਲਾਜ ਸਹੂਲਤਾਂ ਲਈ ਇਸ ਹਸਪਤਾਲ ਵਿੱਚ ਆਉਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦਾ ਇੱਥੇ ਇਲਾਜ ਨਹੀਂ ਹੁੰਦਾ ਤਾਂ ਉਹ ਅੱਗੇ ਚੰਡੀਗੜ੍ਹ ਵਿਖੇ ਪੀ.ਜੀ.ਆਈ. ਵਿੱਚ ਚਲੇ ਜਾਂਦੇ ਹਨ, ਜਿਸ ਕਾਰਨ ਉੱਥੇ ਭਾਰੀ ਭੀੜ ਰਹਿੰਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਹਸਪਤਾਲ ਨੂੰ ਦੇਸ਼ ਦੇ ਸਭ ਤੋਂ ਵਧੀਆ ਹਸਪਤਾਲਾਂ ਵਿੱਚ ਤਬਦੀਲ ਕਰਨ ਲਈ ਮਨੁੱਖੀ ਸ਼ਕਤੀ ਅਤੇ ਬੁਨਿਆਦੀ ਢਾਂਚੇ ਵਿੱਚ ਕ੍ਰਮਵਾਰ ਲੋੜੀਂਦਾ ਵਾਧਾ ਤੇ ਸੁਧਾਰ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਲੱਖਾਂ ਲੋਕਾਂ ਲਈ ਆਸ ਦੀ ਕਿਰਨ ਹੈ ਅਤੇ ਇਸ ਨੂੰ ਵਿਸ਼ਵ ਪੱਧਰੀ ਹਸਪਤਾਲ ਵਜੋਂ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਮਰੀਜ਼ਾਂ ਨੂੰ ਭਰੋਸਾ ਦਿਵਾਇਆ ਕਿ ਇਸ ਮਿਆਰੀ ਸੰਸਥਾ ਦੀ ਪੁਰਾਣੀ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਹਸਪਤਾਲ ਦੇ ਸਰਵਪੱਖੀ ਵਿਕਾਸ 'ਤੇ ਜ਼ੋਰ ਦੇਵੇਗੀ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Government Rajindra Hospital Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD