Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫਾਇਦਾ ਪਹੁੰਚਾਉਣ ਲਈ ਵੇਰਕਾ ਦਾ ਦਿੱਲੀ ਤੱਕ ਵਿਸਤਾਰ ਕਰਨ ਦਾ ਐਲਾਨ

ਕੌਮੀ ਰਾਜਧਾਨੀ ਨੂੰ ਦੁੱਧ ਦੀ ਸਪਲਾਈ ਮੌਜੂਦਾ 30 ਹਜ਼ਾਰ ਲੀਟਰ ਤੋਂ ਵਧਾ ਕੇ ਦੋ ਲੱਖ ਲੀਟਰ ਕੀਤੀ ਜਾਵੇਗੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Ludhiana, Sarvjit Kaur Manuke, Gurpreet Bassi Gogi, Kulwant Singh Sidhu, Madan Lal Bagga

Web Admin

Web Admin

5 Dariya News

ਲੁਧਿਆਣਾ , 19 Oct 2022

Last updated on: Oct 19, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਰਾਜ ਦੀ ਮੋਹਰੀ ਸਹਿਕਾਰੀ ਸੰਸਥਾ ਮਿਲਕਫੈੱਡ ਦੀ ਦਿੱਲੀ ਨੂੰ ਹੁੰਦੀ ਦੁੱਧ ਦੀ ਸਪਲਾਈ ਨੂੰ ਮੌਜੂਦਾ 30 ਹਜ਼ਾਰ ਲੀਟਰ ਤੋਂ ਵਧਾ ਕੇ ਦੋ ਲੱਖ ਲੀਟਰ ਕਰਨ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਕਿ ਪੰਜਾਬ ਦੇ ਕਿਸਾਨਾਂ/ਦੁੱਧ ਉਤਪਾਦਕਾਂ ਨੂੰ ਵੱਡਾ ਲਾਭ ਮਿਲੇ।

ਇੱਥੇ ਵੇਰਕਾ ਪਲਾਂਟ ਵਿੱਚ ਨਵੇਂ ਬਣੇ ਮਿਲਕ ਪ੍ਰਾਸੈਸਿੰਗ ਅਤੇ ਬਟਰ ਪਲਾਂਟ ਦਾ ਉਦਘਾਟਨ ਕਰਨ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜਿਸ ਦਾ ਉਦੇਸ਼ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧ ਵਿੱਚ ਦਿੱਲੀ ਸਰਕਾਰ ਨਾਲ ਸਮਝੌਤਾ ਕੀਤਾ ਹੈ। 

ਉਨ੍ਹਾਂ ਕਿਹਾ ਕਿ ਇਸ ਸਮਝੌਤੇ ਤਹਿਤ ਵੇਰਕਾ ਦੁੱਧ ਅਤੇ ਦੁੱਧ ਉਤਪਾਦਾਂ ਦੀ ਸਪਲਾਈ ਲਈ ਦਿੱਲੀ ਦੇ ਹਰ ਕੋਨੇ ਵਿੱਚ ਨਵੇਂ ਬੂਥ ਖੋਲ੍ਹੇਗਾ। ਭਗਵੰਤ ਮਾਨ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇੱਕੋ ਇੱਕ ਮੰਤਵ ਸਹਿਕਾਰਤਾ ਦੀ ਅਸਲ ਭਾਵਨਾ ਉਤੇ ਚੱਲਦਿਆਂ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਿਯੋਗ ਅਤੇ ਵਧੀਆ ਭਾਅ ਦੇਣਾ ਹੈ।

ਮੁੱਖ ਮੰਤਰੀ ਨੇ ਆਖਿਆ ਕਿ ਨੌਜਵਾਨਾਂ ਵਿੱਚ ਡੇਅਰੀ ਧੰਦੇ ਨੂੰ ਹੁਲਾਰਾ ਦੇਣ ਲਈ ਕਿਸਾਨ ਪੱਖੀ ਸਕੀਮਾਂ ਲਾਗੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ `ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਮਿਲਕਫੈੱਡ ਨੂੰ ਨਾ ਸਿਰਫ਼ ਸੂਬੇ ਵਿੱਚ, ਸਗੋਂ ਦੇਸ਼ ਤੇ ਵਿਦੇਸ਼ਾਂ ਵਿੱਚ ਖਪਤ ਮੰਡੀ ਦੇ ਵੱਡੇ ਹਿੱਸੇ ਨੂੰ ਆਪਣੀਆਂ ਸੇਵਾਵਾਂ ਮੁਹੱਈਆ ਕਰਨ ਲਈ ਵਧੀਆ ਮਾਰਕੀਟਿੰਗ ਮੁਹਿੰਮ ਸ਼ੁਰੂ ਕਰਨ ਲਈ ਕਿਹਾ। 

ਉਨ੍ਹਾਂ ਕਿਹਾ ਕਿ ਇਸ ਮੋਹਰੀ ਸਹਿਕਾਰੀ ਸੰਸਥਾ ਦੀ ਘਰੇਲੂ ਬਾਜ਼ਾਰ ਵਿੱਚ ਪ੍ਰਤੱਖ ਮੌਜੂਦਗੀ ਹੈ ਕਿਉਂਕਿ ਵੇਰਕਾ ਇਸ ਖਿੱਤੇ ਵਿੱਚ ਘਰ-ਘਰ ਜਾਣਿਆ-ਪਛਾਣਿਆ ਨਾਮ ਹੈ।ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਉਤਪਾਦਾਂ ਜਿਵੇਂ ਘਿਓ, ਦੁੱਧ, ਮੱਖਣ, ਲੱਸੀ, ਖੀਰ, ਦਹੀਂ, ਆਈਸ ਕਰੀਮ, ਮਠਿਆਈਆਂ ਅਤੇ ਹੋਰ ਉਤਪਾਦਾਂ ਨੇ ਪਹਿਲਾਂ ਹੀ ਦੇਸ਼ ਵਿਆਪੀ ਬਾਜ਼ਾਰ ਵਿੱਚ ਆਪਣਾ ਵੱਖਰਾ ਸਥਾਨ ਬਣਾਇਆ ਹੈ, ਜਿਸ ਨੂੰ ਠੋਸ ਯਤਨਾਂ ਨਾਲ ਹੋਰ ਵਿਸ਼ਾਲ ਕੀਤਾ ਜਾ ਸਕਦਾ ਹੈ। 

ਲੁਧਿਆਣਾ ਸ਼ਹਿਰ ਨਾਲ ਭਾਵੁਕਤਾ ਭਰੀ ਸਾਂਝ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇ ਪਿੰਡ ਸਤੌਜ ਉਨ੍ਹਾਂ ਦੀ ਜਨਮ ਭੂਮੀ ਹੈ ਤਾਂ ਲੁਧਿਆਣਾ ਉਨ੍ਹਾਂ ਦੀ ਕਰਮ ਭੂਮੀ ਹੈ। ਉਨ੍ਹਾਂ ਕਿਹਾ ਕਿ ਅੱਜ ਜਿਸ ਪਲਾਂਟ ਦਾ ਉਨ੍ਹਾਂ ਉਦਘਾਟਨ ਕੀਤਾ, ਇਹ ਅਤਿ ਆਧੁਨਿਕ ਪ੍ਰਾਜੈਕਟ ਕਿਸਾਨਾਂ ਲਈ ਦੀਵਾਲੀ ਦਾ ਤੋਹਫ਼ਾ ਹੈ ਕਿਉਂਕਿ 105 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਇਸ ਪਲਾਂਟ ਦੀ ਦੁੱਧ ਦੀ ਪ੍ਰੋਸੈਸਿੰਗ ਸਮਰੱਥਾ ਰੋਜ਼ਾਨਾ ਨੌਂ ਲੱਖ ਲੀਟਰ ਅਤੇ ਮੱਖਣ ਦੀ ਸਮਰੱਥਾ 10 ਮੀਟਰਿਕ ਟਨ ਦੀ ਹੈ।

ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬੀਆਂ ਨੂੰ ਉੱਦਮ ਅਤੇ ਅਗਵਾਈ ਦੇ ਗੁਣ ਵਿਰਸੇ ਵਿੱਚ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗੁਣਾਂ ਸਦਕਾ ਪੰਜਾਬੀਆਂ ਨੇ ਵਿਸ਼ਵ ਭਰ ਵਿੱਚ ਆਪਣਾ ਵੱਖਰਾ ਸਥਾਨ ਬਣਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਲਈ ਯਤਨਸ਼ੀਲ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਤੋਂ ਹੀ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਭ੍ਰਿਸ਼ਟ ਆਗੂ ਕਿਸੇ ਵੀ ਧਨਾਢ ਸਿਆਸੀ ਪਾਰਟੀ ਵਿੱਚ ਵੀ ਸ਼ਾਮਲ ਹੋ ਗਏ ਹੋਣ ਪਰ ਉਨ੍ਹਾਂ ਦੀ ਸਰਕਾਰ ਹਰੇਕ ਭ੍ਰਿਸ਼ਟਾਚਾਰੀ ਨੂੰ ਸਲਾਖਾਂ ਪਿੱਛੇ ਡੱਕਣਾ ਯਕੀਨੀ ਬਣਾ ਰਹੀ ਹੈ। 

ਭਗਵੰਤ ਮਾਨ ਨੇ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਮਿਸਾਲ ਦਿੰਦਿਆਂ ਕਿਹਾ ਕਿ ਜਿਸ ਨੇ ਵੀ ਸੂਬੇ ਦੀ ਦੌਲਤ ਲੁੱਟੀ ਹੈ, ਉਸ ਨੂੰ ਆਪਣੇ ਗੁਨਾਹਾਂ ਦਾ ਖਮਿਆਜ਼ਾ ਭੁਗਤਣਾ ਪਵੇਗਾ।ਪੰਜਾਬ ਵਿੱਚ ਸੂਬਾ ਸਰਕਾਰ ਦੀਆਂ ਕਈ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਤਿਹਾਸਕ ‘ਇਕ ਵਿਧਾਇਕ, ਇੱਕ ਪੈਨਸ਼ਨ’ ਬਿੱਲ ਪਾਸ ਕੀਤਾ ਹੈ, ਜਿਸ ਵਿੱਚ ਹਰੇਕ ਵਿਧਾਇਕ ਨੂੰ ਜਿੰਨੀ ਵਾਰ ਵਿਧਾਇਕ ਬਣੇ, ਉਨੀ ਵਾਰ ਪੈਨਸ਼ਨ ਦੀ ਥਾਂ ਸਿਰਫ਼ ਇਕ ਹੀ ਪੈਨਸ਼ਨ ਮਿਲੇਗੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 20 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ 36 ਹਜ਼ਾਰ ਠੇਕੇ `ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਚੁੱਕੀ ਹੈ ਅਤੇ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਨੌਂ ਹਜ਼ਾਰ ਦੇ ਕਰੀਬ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਦਾ ਸੱਦਾ ਦਿੱਤਾ ਕਿਉਂਕਿ ਇਸ ਨਾਲ ਵਾਤਾਵਰਨ ਪ੍ਰਦੂਸ਼ਣ ਹੋਣ ਕਰ ਕੇ ਮਨੁੱਖੀ ਜੀਵਨ ਲਈ ਗੰਭੀਰ ਖ਼ਤਰਾ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੇ ਖ਼ਤਰੇ ਨਾਲ ਨਜਿੱਠਣ ਲਈ ਸੰਗਰੂਰ ਵਿੱਚ 20 ਏਕੜ ਰਕਬੇ ਵਿੱਚ 230 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦਾ ਸਭ ਤੋਂ ਵੱਡਾ ਬਾਇਓ ਐਨਰਜੀ ਪਲਾਂਟ ਲਾਇਆ ਗਿਆ ਹੈ। 

ਭਗਵੰਤ ਮਾਨ ਨੇ ਕਿਹਾ ਕਿ ਇਹ 33 ਟੀ.ਪੀ.ਡੀ. (ਟਨ ਪ੍ਰਤੀ ਦਿਨ) ਦੀ ਸਮਰੱਥਾ ਨਾਲ ਭਾਰਤ ਵਿੱਚ ਸਭ ਤੋਂ ਵੱਡਾ ਬਾਇਓ ਫਿਊਲ (ਬਾਇਓ ਮਿਥੇਨ/ਬਾਇਓ-ਸੀ.ਐਨ.ਜੀ.) ਉਤਪਾਦਨ ਯੂਨਿਟ ਹੈ ਅਤੇ ਇਸ ਯੂਨਿਟ ਵਿੱਚ ਸਾਲਾਨਾ 1.30 ਲੱਖ ਟਨ ਪਰਾਲੀ ਦੀ ਖਪਤ ਹੋਵੇਗੀ ਅਤੇ ਇਸ ਨਾਲ ਪਰਾਲੀ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵੱਡੇ ਪੱਧਰ ਉਤੇ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੰਪੀ ਸਕਿੱਨ ਬਿਮਾਰੀ ਦਾ ਸ਼ਿਕਾਰ ਹੋਏ ਪਸ਼ੂ ਧੰਨ ਦੀ ਵਿਸਤ੍ਰਿਤ ਸੂਚੀ ਭਾਰਤ ਸਰਕਾਰ ਨੂੰ ਭੇਜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਬਿਮਾਰੀ ਕਾਰਨ ਆਪਣੇ ਪਸ਼ੂ ਧੰਨ ਦਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਬਿਮਾਰੀ ਨੂੰ ਮਹਾਂਮਾਰੀ ਐਲਾਨਣ ਲਈ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਚੇਅਰਮੈਨ ਮਿਲਕਫੈੱਡ ਨਰਿੰਦਰ ਸਿੰਘ ਸ਼ੇਰਗਿੱਲ, ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਗੁਰਪ੍ਰੀਤ ਬੱਸੀ ਗੋਗੀ, ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ, ਜੀਵਨ ਸਿੰਘ ਸੰਗੋਵਾਲ, ਹਾਕਮ ਸਿੰਘ ਠੇਕੇਦਾਰ, ਮਨਵਿੰਦਰ ਸਿੰਘ ਗਿਆਸਪੁਰਾ, ਹਰਦੀਪ ਸਿੰਘ ਮੁੰਡੀਆਂ, ਜਗਤਾਰ ਸਿੰਘ ਦਿਆਲਪੁਰਾ, ਰਜਿੰਦਰਪਾਲ ਕੌਰ ਛੀਨਾ, ਡਾ. ਅਮਨਦੀਪ ਅਰੋੜਾ ਅਤੇ ਰੁਪਿੰਦਰ ਸਿੰਘ ਹੈਪੀ, ਚੇਅਰਮੈਨ ਮਾਰਕਫੈੱਡ ਅਮਨਦੀਪ ਸਿੰਘ ਮੋਹੀ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ, ਵਣ ਵਿਕਾਸ ਨਿਗਮ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਆਮ ਆਦਮੀ ਪਾਰਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ, ਆਮ ਆਦਮੀ ਪਾਰਟੀ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ, ਵਿਸ਼ੇਸ਼ ਮੁੱਖ ਸਕੱਤਰ ਰਵਨੀਤ ਕੌਰ, ਮਿਲਕਫੈੱਡ ਦੇ ਐਮ.ਡੀ. ਅਮਿਤ ਢਾਕਾ, ਮੁੱਖ ਮੰਤਰੀ ਦੇ ਸਪੈਸ਼ਨ ਪ੍ਰਿੰਸੀਪਲ ਸਕੱਤਰ ਰਵੀ ਭਗਤ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਤੇ ਹੋਰ ਮੌਜੂਦ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Ludhiana , Sarvjit Kaur Manuke , Gurpreet Bassi Gogi , Kulwant Singh Sidhu , Madan Lal Bagga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD