Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਯੂ.ਟੀ ਮੁਲਾਜ਼ਮ ‘ਤੇ ਸਾਂਝਾ ਫਰੰਟ ਵੱਲੋਂ ਅਰਥੀ ਫੂਕ ਮੁਜਾਹਰਾ ਕੀਤਾ ਗਿਆ

ਮੁਲਾਜ਼ਮਾਂ 'ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ : ਆਗੂ

Protest, Agitation, Demonstration, Strike

Web Admin

Web Admin

5 Dariya News

ਫਿਰੋਜ਼ਪੁਰ , 20 Oct 2022

Last updated on: Oct 20, 2022, 00:00 IST

ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਅੱਜ ਵਿੱਤ ਮੰਤਰੀ ਦਾ ਪੁਤਲਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫ਼ਤਰ ਅੱਗੇ ਫੂਕਿਆ ਤੇ ਪੰਜਾਬ ਸਰਕਾਰ ਖਿਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ।  ਇਸ ਮੌਕੇ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਫਿਰੋਜ਼ਪੁਰ ਦੇ ਜ਼ਿਲ੍ਹਾ ਕਨਵੀਨਰ ਕ੍ਰਿਸ਼ਨ ਲਾਲ ਗਾਬਾ, ਰਾਮ ਪ੍ਰਸ਼ਾਦ, ਗੁਰਦੇਵ ਸਿੰਘ, ਮਨੋਹਰ ਲਾਲ, ਰਾਕੇਸ਼ ਕੁਮਾਰ, ਬਲਬੀਰ ਸਿੰਘ ਕੰਬੋਜ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਚੋਣਾਂ ਮੌਕੇ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ, ਸਗੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸੰਘਰਸ਼ਾਂ ਨਾਲ ਪ੍ਰਾਪਤ ਕੀਤੀਆਂ ਸਹਲੂਤਾਂ ਨੂੰ ਖੋਹਿਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਾਂਝੇ ਫਰੰਟ ਦੀ 20 ਸਤੰਬਰ ਵਿੱਤ ਮੰਤਰੀ ਦੇ ਨਾਲ ਹੋਈ ਮੀਟਿੰਗ ਮੌਕੇ ਡੂੰਘੀਆਂ ਵਿਚਾਰਾਂ ਤੋਂ ਬਾਅਦ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਨਿੱਜੀ ਰੂਪ ਦੈਂਤ ਨੇ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰੇ ਨਿਘਲ ਲਏ ਹਨ, ਵਿਭਾਗਾਂ ਦੀ ਆਕਾਰ ਘਟਾਈ, ਉੱਕਾ-ਪੁੱਕਾ ਠੇਕਾ, ਡੈਲੀਵੈਸ ਅਤੇ ਆਊਟ ਸੋਰਸਿੰਗ ਤੇ ਭਰਤੀਆਂ ਸ਼ੁਰੂ ਕਰ ਦਿੱਤੀਆਂ ਹਨ।

ਆਗੂਆਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਹਰੇਕ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਮੌਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਸਾਰੇ ਮੁਲਾਜ਼ਮਾਂ ਤੇ ਲਾਗੂ ਕੀਤੀ ਜਾਵੇ, ਪੈਨਸ਼ਨਰਾਂ ਨੂੰ 6ਵੇਂ ਤਨਖ਼ਾਹ ਕਮਿਸ਼ਨ ਦਾ ਗੁਣਕ 2.59 ਨਾਲ ਪੈਨਸ਼ਨ ਫਿਕਸ ਕੀਤੀ ਜਾਵੇਂ, 6ਵੇਂ ਤਨਖ਼ਾਹ ਕਮਿਸ਼ਨ ਦਾ ਬਕਾਇਆ, ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਆਦਿ ਬਕਾਇਆ ਤੁਰੰਤ ਦਿੱਤਾ ਜਾਵੇ ਅਤੇ ਮੁਲਾਜ਼ਮਾਂ ਤੇ ਲਗਾਇਆ 200 ਰੁਪਏ ਜੰਜ਼ਿਆ ਟੈਕਸ ਬੰਦ ਕੀਤਾ ਜਾਵੇ। ਮੈਡੀਕਲ ਭੱਤਾ 2000 ਰੁਪਏ ਕੀਤਾ ਜਾਵੇ, ਬੰਦ ਕੀਤੇ ਭੱਤੇ ਲਾਗੂ ਕੀਤੇ ਜਾਣ, ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਹੋਏ ਅਦਾਲਤੀ ਫੈਸਲ ਲਾਗੂ ਕਰਕੇ ਜਾਰੀ ਕੀਤੇ ਜਾਣ।ਉਨ੍ਹਾਂ ਕਿਹਾ ਕਿ ਸੰਘਰਸ਼ਾਂ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਉੱਪਰ ਦਰਜ਼ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ। 

ਇਸ ਮੌਕੇ ਗੁਰਦੇਵ ਸਿੰਘ ਸਿੰਧੂ ਜ਼ਿਲ੍ਹਾ ਪ੍ਰਧਾਨ ਪ.ਸ.ਸ.ਫ ਫਿਰੋਜ਼ਪੁਰ, ਬਲਵਿੰਦਰ ਸਿੰਘ ਭੁੱਟੋ ਜ਼ਿਲ੍ਹਾ ਪ੍ਰਧਾਨ ਜੀਟੀਯੂ, ਬਲਵੰਤ ਸਿੰਘ ਪ੍ਰਧਾਨ ਪੀਡਬਲਊਡੀ ਫੀਲਡ ਵਰਕਰ ਯੂਨੀਅਨ, ਬਲਵੀਰ ਸਿੰਘ ਗੋਖੀਵਾਲਾ ਜੰਗਲਾਤ ਵਰਕਰ ਯੂਨੀਅਨ, ਸ਼ੇਰ ਸਿੰਘ ਜੰਗਲਾਤ ਵਿਭਾਗ, ਜੋਗਿੰਦਰ ਸਿੰਘ ਕਮੱਗਰ ਜੰਗਲਾਤ ਵਿਭਾਗ, ਅਜੀਤ ਸਿੰਘ ਜੰਗਲਾਤ ਵਿਭਾਗ, ਨਰਿੰਦਰ ਸ਼ਰਮਾ ਪੈਰਾ ਮੈਡੀਕਲ,ਰਾਕੇਸ਼ ਸੈਣੀ, ਰਿਟਾ:ਡੀਐਸਪੀ ਜਸਪਾਲ ਸਿੰਘ, ਪਿੱਪਲ ਸਿੰਘ ਜਨਰਲ ਸਕੱਤਰ ਕਲੈਰੀਕਲ ਯੂਨੀਅਨ, ਵੀਰਪਾਲ ਕੌਰ, ਸ਼ੇਰ ਸਿੰਘ ਜਨਰਲ ਸਕੱਤਰ ਅਤੇ ਜੋਗਿੰਦਰ ਸਿੰਘ ਜਗਲਾਤ ਵਿਭਾਗ,ਸੁਬੇਗ ਸਿੰਘ, ਮਹਿੰਦਰ ਸਿੰਘ ਧਾਲੀਵਾਲ, ਸੁਰਜੀਤ ਸ਼ਰਮਾ ਕ੍ਰਾਤੀਕਾਰੀ ਯੂਨੀਅਨ, ਮਨਿੰਦਰਜੀਤ ਸਿਵਲ ਸਰਜਨ ਦਫਤਰ, ਨਰਿੰਦਰ ਸਿੰਘ, ਪਰਮਿੰਦਰ ਸਿੰਘ ਸੋਢੀ, ਮੁਖਤਿਆਰ ਸਿੰਘ ਡਵੀਜਨ ਸਕੱਤਰ ਬਿਜਲੀ ਬੋਰਡ, ਪੈਨਸ਼ਨਰ ਯੂਨੀਅਨ ਤੋਂ ਕੇਐਲ ਗਾਬਾ, ਅਜੀਤ ਸਿੰਘ ਸੋਢੀ,ਸੁਰਿੰਦਰ ਜੋਸ਼ਨ ਅਤੇ ਨਛੱਤਰ ਸਿੰਘ, ਬੂਟ ਸਿੰਘ ਡੀਸੀ ਦਫਤਰ, ਅਜੀਤ ਗਿੱਲ ਸਿਹਤ ਵਿਭਾਗ, ਜਿਲ੍ਹਾ ਲੋਕ ਸੰਪਰਕ ਵਿਭਾਗ ਕੋਨੀਕ ਚਾਵਲਾ, ਗੌਰਵ ਸ਼ਰਮਾ, ਹਰਪ੍ਰੀਤ ਸਿੰਘ, ਬਲਵਿੰਦਰ ਸਿੰੰਘ ਅਤੇ ਸ਼ਰਿੰਦਰ ਸ਼ਰਮ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਹਾਜਰ ਸਨ। ਇਸ ਤੋ ਬਾਅਦ ਯੂਨੀਅਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਤੇ ਏਡੀਸੀ ਨੂੰ ਮੁਲਾਜਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। 

 

Tags: Protest , Agitation , Demonstration , Strike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD