Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਖੇਡਾਂ ਵਤਨ ਪੰਜਾਬ ਦੀਆਂ 2022 : ਵੱਖ ਵੱਖ ਉਮਰ ਵਰਗ ਲੜਕਿਆਂ ਦੇ ਵਾਲੀਬਾਲ ਤੇ ਕੁਸ਼ਤੀ ਮੁਕਾਬਲੇ ਜਾਰੀ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022, Ludhiana

Web Admin

Web Admin

5 Dariya News

ਫਰੀਦਕੋਟ , 20 Oct 2022

Last updated on: Oct 20, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਉਭਾਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ 2022 ਤਹਿਤ ਵੱਖ ਵੱਖ ਉਮਰ ਵਰਗਾਂ ਦੇ ਰਾਜ ਪੱਧਰੀ ਖੇਡ ਮੁਕਾਬਲੇ ਗੇਮ ਵਾਲੀਬਾਲ ਅਤੇ ਕੁਸਤੀ (ਲੜਕੇ-ਲੜਕੀਆਂ)  ਮਿਤੀ  22-10-2022 ਤੱਕ ਨਹਿਰੂ ਸਟੇਡੀਅਮ, ਫਰੀਦਕੋਟ ਵਿਖੇ ਸਫਲਤਾਪੂਰਵਕ ਚੱਲ ਰਹੇ ਹਨ। ਇਹ ਜਾਣਕਾਰੀ ਸ. ਪਰਮਿੰਦਰ ਸਿੰਘ ਸਿੱਧੂ, ਜਿਲ੍ਹਾ ਖੇਡ ਅਫਸਰ ਫਰੀਦਕੋਟ ਨੇ ਦਿੱਤੀ।

ਅੱਜ ਹੋਏ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ 35 ਕਿਲੋ ਭਾਰ ਵਰਗ ਵਿੱਚ ਮਲਹਾਰ ਨਾਹਰ ਅੰਮ੍ਰਿਤਸਰ ਨੇ ਪਹਿਲਾ, ਰੂਪਨਗਰ ਦੇ ਮੋਹਿਤ ਨੇ ਦੂਜਾ, ਜਪਜੋਤ ਸਿੰਘ ਮਾਨਸਾ ਨੇ ਤੀਜਾ ਅਤੇ ਗੁਰਨੂਰ ਸਿੰਘ ਫਿਰੋਜਪੁਰ ਦੇ ਖਿਡਾਰੀਆ ਨੇ ਚੋਥਾ ਸਥਾਨ ਹਾਸਿਲ ਕੀਤਾ। 38 ਕਿਲੋ ਭਾਰ ਵਰਗ ਵਿੱਚ ਜਸ਼ਮਨਦੀਪ ਸਿੰਘ ਮੋਹਾਲੀ ਨੇ ਪਹਿਲਾ ਸਥਾਨ, ਲਵਪ੍ਰੀਤ ਸਿੰਘ ਸੰਗਰੂਰ ਨੇ ਦੂਜਾ ਸਥਾਨ, ਰਣਬੀਰ ਸਭਰਵਾਲ ਅੰਮ੍ਰਿਤਸਰ ਨੇ ਤੀਜਾ ਅਤੇ ਅਫਤਾਬ ਸਿੰਘ ਰੂਪਨਗਰ ਨੇ ਚੋਥਾ ਸਥਾਨ ਹਾਸਿਲ ਕੀਤਾ। 

41 ਕਿਲੋ ਭਾਰ ਵਰਗ ਵਿੱਚ ਸਲੀਮ ਅੰਮ੍ਰਿਤਸਰ ਨੇ ਪਹਿਲਾ ਅਤੇ ਯੁਵਰਾਜ ਸਿੰਘ ਪਟਿਆਲਾ ਨੇ ਦੂਜਾ ਸਥਾਨ ਹਾਸਿਲ ਕੀਤਾ। 44 ਕਿਲੋ ਭਾਰ ਵਰਗ ਵਿੱਚ ਅਮਨਜੋਤ ਸਿੰਘ ਰੋਪੜ ਨੇ ਪਹਿਲਾ, ਜ਼ਸਕਰਨਪ੍ਰੀਤ ਸਿੰਘ ਮੋਹਾਲੀ ਨੇ ਦੂਜਾ ਸਥਾਨ ਹਾਸਿਲ ਕੀਤਾ।48 ਕਿਲੋ ਭਾਰ ਵਰਗ ਵਿੱਚ ਹਰਜਸ਼ਨ ਸਿੰਘ ਫਰੀਦਕੋਟ ਨੇ ਪਹਿਲਾ ਸਥਾਨ, ਪਰਦੀਪ ਸਿੰਘ ਮਾਨਸਾ ਨੇ ਦੂਜਾ ਸਥਾਨ ਹਾਸਿਲ ਕੀਤਾ। 

52 ਕਿਲੋ ਭਾਰ ਵਰਗ ਵਿੱਚ ਅਕਾਸ਼ਦੀਪ ਸਿੰਘ ਰੋਪੜ ਨੇ ਪਹਿਲਾ ਸਥਾਨ, ਜਗਜੀਤ ਸਿੰਘ ਲੁਧਿਆਣਾ ਨੇ ਦੂਜਾ ਸਥਾਨ ਹਾਸਿਲ ਕੀਤਾ। 57 ਕਿਲੋ ਵਿੱਚ ਸ਼ਿਵਪ੍ਰਤਾਪ ਸਿੰਘ ਮੋਹਾਲੀ ਨੇ ਪਹਿਲਾ ਸਥਾਨ ਅਤੇ ਪ੍ਰਭਜੋਤ ਸਿੰਘ ਪਠਾਨਕੋਟ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸ ਤੋ ਇਲਾਵਾ ਕੁਸ਼ਤੀ ਅੰ-17, 21 ਅਤੇ 21-40 ਉਮਰ ਵਰਗ ਦੇ ਖਿਡਾਰੀਆਂ ਦੇ ਖੇਡ ਮੁਕਾਬਲੇ ਚੱਲ ਰਹੇ ਹਨ ।

ਵਾਲੀਬਾਲ ਲੜਕੇ 21 ਤੋ 40 ਉਮਰ ਵਰਗ ਵਿੱਚ ਪਹਿਲੇ ਰਾਉਂਡ ਵਿੱਚ ਸੰਗਰੂਰ ਅਤੇ ਹੁਸ਼ਿਆਰਪੁਰ ਵਿੱਚ ਮੁਕਾਬਲਾ ਹੋਇਆ,ਜਿਸ ਵਿੱਚ ਹੁਸ਼ਿਆਰਪੁਰ 2-0 ਨਾਲ ਜੇਤੂ ਰਿਹਾ।ਦੂਜਾ ਮੈਚ ਫਰੀਦਕੋਟ ਅਤੇ ਪਠਾਨਕੋਟ ਵਿੱਚਕਾਰ ਹੋਇਆ,ਜਿਸ ਵਿੱਚ ਫਰੀਦਕੋਟ ਜਿਲ੍ਹਾ 2-0 ਨਾਲ ਜੇਤੂ ਰਿਹਾ।ਤੀਜਾ ਮੈਚ ਗੁਰਦਾਸਪੁਰ ਅਤੇ ਨਵਾਂ ਸ਼ਹਿਰ ਦੀ ਟੀਮ ਵਿੱਚ ਹੋਇਆ।ਜਿਸ ਵਿੱਚ ਗੁਰਦਾਸਪੁਰ ਦੀ ਟੀਮ ਜੇਤੂ ਰਹੀ। ਤਰਨਤਾਰਨ ਅਤੇ ਫਾਜ਼ਿਲਕਾ ਦੇ ਮੈਚ ਵਿੱਚ ਤਰਨਤਾਰਨ 2-0 ਨਾਲ ਜੇਤੂ ਰਿਹਾ। ਫਿਰੋਜਪੁਰ ਅਤੇ ਮਾਨਸਾ ਦੇ ਮੈਚ ਵਿੱਚ ਫਿਰੋਜਪੁਰ ਦੀ ਟੀਮ ਜੇਤੂ ਰਹੀ। ਰੂਪਨਗਰ ਅਤੇ ਅੰਮ੍ਰਿਤਸਰ ਦੇ ਮੈਚ ਵਿੱਚ ਅੰਮ੍ਰਿਤਸਰ 2-0 ਨਾਲ ਜੇਤੂ ਰਿਹਾ।  

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022 , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD