Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੜਤਾਲ ਦੇ 11ਵੇਂ ਦਿਨ ਮਨਿਸਟੀਰੀਅਲ ਮੁਲਾਜਮਾਂ ਨੇ ਸਰਕਾਰ ਦੇ ਵਿਰੁਧ ਰੋਸ ਪ੍ਰਦਰਸ਼ਨ ਕਰਕੇ ਕੰਮ-ਕਾਜ ਰੱਖਿਆ ਪੂਰੀ ਤਰ੍ਹਾਂ ਠੱਪ

Protest, Agitation, Demonstration, Strike

Web Admin

Web Admin

5 Dariya News

ਫਾਜ਼ਿਲਕਾ , 20 Oct 2022

Last updated on: Oct 20, 2022, 00:00 IST

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ ਯੂਨੀਅਨ ਫਾਜ਼ਿਲਕਾ ਵੱਲੋਂ ਕਲਮਛੋੜ ਹੜਤਾਲ ਦੇ 11ਵੇਂ ਦਿਨ ਵੱਖ ਵੱਖ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਵਿਰੁੱਧ ਨਾਅਰੇ ਵੀ ਲਗਾਏ ਗਏ।ਇਸ ਮੌਕੇ ਪੀ.ਐਸ.ਐਮ.ਐਸ.ਯੂ. ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼, ਪ੍ਰਧਾਨ ਡੀ.ਸੀ. ਦਫਤਰ ਯੁਨੀਅਨ ਸ੍ਰੀ ਅਸ਼ੋਕ ਕੁਮਾਰ, ਮਨਤਿੰਦਰ ਸਿੰਘ, ਕਰਮਦੀਪ ਕੌਰ ਸਮੇਤ ਯੁਨੀਅਨ ਦੇ ਹੋਰਨਾ ਆਗੂਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਵਿੱਚ ਸਮੂਹ ਮੁਲਾਜਮਾਂ ਨੇ ਮੌਜੂਦਾ ਆਮ ਆਦਮੀ ਦੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਵੋਟਾਂ ਪਾਕੇ ਸੱਤਾ ਸੌਂਪੀ ਸੀ, ਕਿਉਂਕਿ ਆਮ ਆਦਮੀ ਪਾਰਟੀ ਵੱਲੋਂ ਮੁਲਾਜਮਾਂ ਦੇ ਧਰਨਿਆਂ ਵਿੱਚ ਸ਼ਮੂਲੀਅਤ ਕਰਕੇ ਭਰੋਸਾ ਦਿੱਤਾ ਗਿਆ ਸੀ ਕਿ ਸਾਡੀ ਸਰਕਾਰ ਬਣਨ ਉਪਰੰਤ ਇੱਕ ਮਹੀਨੇ ਦੇ ਅੰਦਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, 15 ਜਨਵਰੀ 2015 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇਗਾ, ਤਨਖਾਹ ਕਮਿਸ਼ਨ ਦੀ ਰਿਪੋਰਟ ਸੋਧਕੇ ਬਕਾਇਆ ਜਾਰੀ ਕੀਤਾ ਜਾਵੇਗਾ, ਕਚੇ ਕਾਮਿਆਂ ਨੂੰ ਪਕਾ ਕੀਤਾ ਜਾਵੇਗਾ ਆਦਿ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ, ਪ੍ਰੰਤੂ ਅੱਜ ਕਰੀਬ ਸੱਤ ਮਹੀਨੇ ਬੀਤਣ ਬਾਅਦ ਵੀ ਸਰਕਾਰ ਵੱਲੋਂ ਮੰਗਾਂ ਨੂੰ ਸਮਾਂ ਬੱਧ ਤਰੀਕੇ ਨਾਲ ਪੂਰਾ ਕਰਨ ਲਈ ਕੋਈ ਅਧਿਕਾਰਤ ਐਲਾਨ ਜਾ ਪੱਤਰ ਜਾਰੀ ਨਹੀਂ ਕੀਤਾ ਗਿਆ ਅਤੇ ਨਾ ਹੀ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੇ ਆਗੂਆਂ ਨਾਲ ਰਾਬਤਾ ਕਰਕੇ ਮੰਗਾਂ ਪੂਰੀਆਂ ਕੀਤੀਆਂ ਹਨ, ਜਿਸ ਦੇ ਰੋਸ ਵੱਜੋਂ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ।

ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਗਏ ਸਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ `ਤੇ ਮੁਲਾਜਮਾਂ ਨੂੰ ਧਰਨੇ ਨਹੀਂ ਲਾਉਣੇ ਪੈਣਗੇ, ਮੁਲਾਜਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ `ਤੇ ਹਲ ਕੀਤਾ ਜਾਵੇਗਾ। ਪਰ ਇਹ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਝੂਠੀ ਨਿਕਲੀ ਤੇ ਮੰਗਾਂ ਮੰਨਣ ਤੋਂ ਭੱਜ ਰਹੀ ਹੈ। ਸਰਕਾਰ ਵੱਲੋਂ ਮੁਲਾਜਮਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ।ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਾਜਨ ਕੰਬੋਜ਼, ਮੀਤ ਜਨਰਲ ਸਕੱਤਰ ਅਜੈ ਕੰਬੋਜ਼, ਮੀਤ ਕੈਸ਼ੀਅਰ ਸਮੀਰ ਕੰਬੋਜ਼, ਵਾਟਰ ਸਪਲਾਈ ਵਿਭਾਗ ਤੋਂ ਸੁਪਰਡੈਂਟ ਵਿਜੈ, ਪਾਇਲ, ਸ਼ਰੂਤੀ, ਸੋਨੀਕਾ, ਅਦਿਤੀ, ਅਜੈ ਕੁਮਾਰ, ਰਾਕੇਸ਼, ਸਾਹਿਲ, ਫੂਡ ਸਪਲਾਈ ਵਿਭਾਗ, ਡੀ.ਸੀ. ਦਫਤਰ, ਇਰੀਗੇਸ਼ਨ, ਰੋਜਗਾਰ ਦਫਤਰ, ਭਲਾਈ ਦਫਤਰ, ਸਿਖਿਆ ਵਿਭਾਗ, ਪੰਚਾਇਤੀ ਰਾਜ ਤੋਂ ਇਲਾਵਾ ਜਿਲ੍ਹੇ ਦੇ ਹੋਰ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਰਮਚਾਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

 

Tags: Protest , Agitation , Demonstration , Strike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD