Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੜਤਾਲ ਤੇ ਚੱਲ ਰਹੇ ਮੁਲਾਜ਼ਮਾਂ ਦੀ, ਵਿਧਾਇਕ ਗੋਗੀ ਨੇ ਫੜੀ ਬਾਂਹ

ਕਿਹਾ! ਮੁਲਾਜ਼ਮਾਂ ਦੀਆਂ ਮੰਗਾ ਬਿਲਕੁਲ ਵਾਜਿਬ; ਜਲਦ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਕੀਤਾ ਜਾਵੇਗਾ ਨਿਬੇੜਾ

Gurpreet Bassi Gogi, Gurpreet Gogi, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 20 Oct 2022

Last updated on: Oct 20, 2022, 00:00 IST

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਵੱਲੋਂ ਜਾਰੀ ਹੜਤਾਲ ਅੱਜ 11ਵੇਂ ਦਿਨ ਵਿੱਚ ਸ਼ਾਮਲ ਹੋ ਗਈ ਹੈ ਜਿਸ ਤਹਿਤ ਅੱਜ ਪੀ.ਡਬਲਯੂ.ਡੀ. ਕੰਪਲੈਕਸ ਵਿਖੇ ਧਰਨਾ ਅਤੇ ਰੋਸ ਮੁਜਾਹਰਾ ਕੀਤਾ ਗਿਆ । ਇਸ ਧਰਨੇ ਦੌਰਾਨ ਜਿਲ੍ਹਾ ਲੁਧਿਆਣਾ ਦੇ 34 ਤੋਂ ਵੱਧ ਵਿਭਾਗਾਂ ਵੱਲੋਂ ਆਪਣੀ ਹਾਜ਼ਰੀ ਲਗਾਈ ਗਈ ।

ਇਸ ਧਰਨੇ ਵਿੱਚ ਸ਼੍ਰੀ ਅਮਿਤ ਅਰੋੜਾ (ਸੂਬਾ ਪ੍ਰਧਾਨ PWD ਮਨਿਸਟੀਰੀਅਲ ਸਰਵਿਸਿਜ਼ ਐਸੋਈਸ਼ਨ ਅਤੇ ਵਧੀਕ ਜਨਰਲ ਸਕੱਤਰ ਪੀ.ਐਸ.ਐਮ.ਐਸ.ਯੂ.) ਦੀ ਅਗਵਾਈ ਵਿੱਚ PWD ਜੁਆਇੰਟ ਐਕਸ਼ਨ ਕਮੇਟੀ (ਕਲੈਰੀਕਲ, ਇੰਜੀਨੀਅਰ, ਡਰਾਇੰਗ ਕੇਡਰ) ਦੇ ਅਹੁਦੇਦਾਰਾਂ ਨੇ ਵੱਧ-ਚੜ ਕੇ ਹਿੱਸਾ ਲਿਆ। ਇਸ ਕਮੇਟੀ ਵਿੱਚ ਡਿਪਲੋਮਾਂ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਲੋਹਟ, ਮੋਹਣ ਸਿੰਘ ਸਹੋਤਾ ਅਤੇ ਡਰਾਇੰਗ ਕੇਡਰ ਪੰਜਾਬ ਤੋਂ ਹਰਜਿੰਦਰ ਪਾਲ ਅਤੇ ਜੰਗ ਜਸਬੀਰ ਸਿੰਘ ਗਿੱਲ ਨੇ ਸੰਬੋਧਤ ਕੀਤਾ।

ਇਸ ਧਰਨੇ ਵਿੱਚ ਵਿਸ਼ੇਸ਼ ਤੌਰ ਤੇ ਲੁਧਿਆਣਾ ਪੱਛਮੀ ਤੋਂ ਆਪ ਵਿਧਾਇਕ ਸ਼੍ਰੀ ਗੁਰਪ੍ਰੀਤ ਸਿੰਘ ਗੋਗੀ ਬੱਸੀ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਅਤੇ ਉਹਨਾਂ ਵੱਲੋਂ ਮੰਨਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ, ਜਿਸ ਸਬੰਧੀ ਉਹਨਾਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਜਲਦ ਹੀ ਜੱਥੇਬੰਦੀ ਦੇ ਪੰਜ ਨੁਮਾਇੰਦਿਆਂ ਦੇ ਵਫਦ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਜੀ ਨਾਲ ਕਰਵਾਈ ਜਾਵੇਗੀ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਵਾਇਆ ਜਾਵੇਗਾ । ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਇਸ ਚੱਲ ਰਹੀ ਹੜਤਾਲ ਦੌਰਾਨ ਆਮ ਜਨਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ ਅਤੇ ਜਨਤਾ ਦਾ ਕੰਮ ਰੁਕਿਆ ਹੋਇਆ ਹੈ । ਇਸ ਲਈ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਹੋਣਾ ਚਾਹੀਦਾ ਹੈ । 

ਧਰਨੇ ਦੌਰਾਨ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਵੱਲੋਂ ਕਿਹਾ ਗਿਆ ਕਿ ਇਹ ਹੜਤਾਲ 11ਵੇਂ ਦਿਨ ਵਿੱਚ ਜਾਣ ਦਾ ਮੁੱਖ ਕਾਰਨ ਆਈ.ਏ.ਐੱਸ.ਅਧਿਕਾਰੀ ਹਨ ।ਇਸ ਦੌਰਾਨ ਪੀ.ਐੱਸ.ਐੱਮ.ਐੱਸ.ਯੂ. ਲੁਧਿਆਣਾ ਦੀ ਜੱਥੇਬੰਦੀ ਵੱਲੋਂ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਗਵ ਦੀ ਅਗਵਾਈ ਵਿੱਚ ਲਖਵੀਰ ਸਿੰਘ ਗਰੇਵਾਲ ਜਨਰਲ ਸਕੱਤਰ, ਸੁਨੀਲ ਕੁਮਾਰ ਵਿੱਤ ਸਕੱਤਰ, ਸੰਦੀਪ ਭੁੰਬਕ ਸੀਨੀਅਰ ਮੀਤ ਪ੍ਰਧਾਨ, ਵਿਜੈ ਮਰਜਾਰਾ ਵੱਲੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੂੰ ਮੰਗ ਪੱਤਰ ਸੋਂਪਿਆ ਗਿਆ ।

ਇਸ ਦੌਰਾਨ ਮੁੱਖ ਬੁਲਾਰੇ ਅਮਨਦੀਪ ਕੌਰ ਪਰਾਸ਼ਰ, ਬਿਮਲਜੀਤ ਕੌਰ, ਧਰਮ ਸਿੰਘ, ਗੁਰਚਰਨ ਸਿੰਘ, ਰਕੇਸ਼ ਕੁਮਾਰ, ਜਗਤਾਰ ਸਿੰਘ ਰਾਜੋਆਣਾ, ਸਤਿੰਦਰ ਸਿੰਘ, ਮੋਹਣ ਸਿੰਘ ਸਹੋਤਾ, ਜੰਗ ਜਸਬੀਰ ਸਿੰਘ ਗਿੱਲ, ਰੁਪਿੰਦਰ ਸਿੰਘ ਜੇ.ਈ., ਰਾਜ ਕੁਮਾਰ ਜੇ.ਈ. ਅਤੇ ਹੋਰ ਬਹੁਤ ਸਾਰੇ ਵਿਭਾਗਾਂ ਦੇ ਆਗੂਆਂ ਨੇ ਵੀ ਇਕੱਠ ਨੂੰ ਸੰਬੋਧਤ ਕੀਤਾ ।

 

Tags: Gurpreet Bassi Gogi , Gurpreet Gogi , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD