Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡਾਂ ਵਤਨ ਪੰਜਾਬ ਦੀਆਂ 2022 : ਬਾਸਕਟਬਾਲ ਦੇ ਅੰਡਰ-21 ਲੜਕੇ/ਲੜਕੀਆਂ ਦੇ ਮੁਕਾਬਲਿਆਂ 'ਚ ਲੁਧਿਆਣਾ ਦੀ ਰਹੀ ਝੰਡੀ

ਲੜਕੀਆਂ ਦੇ ਅੱਜ ਦੇ ਮੁਕਾਬਲੇ 'ਚ ਲੁਧਿਆਣਾ ਨੇ ਸੰਗਰੂਰ ਨੂੰ ਦਿੱਤੀ ਕਰਾਰੀ ਮਾਤ, ਲੜਕਿਆਂ 'ਚ ਜਲੰਧਰ ਨੂੰ ਕਰਨਾ ਪਿਆ ਹਾਰ ਦਾ ਸਾਹਮਣਾ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022, Ludhiana

Web Admin

Web Admin

5 Dariya News

ਲੁਧਿਆਣਾ , 20 Oct 2022

Last updated on: Oct 20, 2022, 00:00 IST

ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ-2022' ਦੇ ਰਾਜ ਪੱਧਰੀ ਬਾਸਕਟਬਾਲ ਦੇ ਅੰਡਰ-21 ਲੜਕੇ/ਲੜਕੀਆਂ ਦੇ ਮੁਕਾਬਲਿਆਂ ਵਿੱਚ ਜ਼ਿਲ੍ਹਾ ਲੁਧਿਆਣਾ ਦੀ ਝੰਡੀ ਰਹੀ। ਲੜਕੀਆਂ ਦੇ ਅੱਜ ਦੇ ਮੁਕਾਬਲੇ ਵਿੱਚ ਲੁਧਿਆਣਾ ਨੇ ਸੰਗਰੂਰ ਨੂੰ ਕਰਾਰੀ ਮਾਤ ਦਿੱਤੀ ਜਦਕਿ ਲੜਕਿਆਂ ਦੇ ਮੈਚ ਵਿੱਚ ਜਲੰਧਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਬਾਸਕਟਬਾਲ ਖੇਡ ਨਤੀਜਿਆਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅੰਡਰ-21 ਵਰਗ ਦੇ ਲੜਕੀਆਂ ਦੇ ਖੇਡ ਮੁਕਾਬਲੇ ਵਿੱਚ ਲੁਧਿਆਣਾ ਨੇ ਸੰਗਰੂਰ ਨੂੰ 36-21 ਦੇ ਫਰਕ ਨਾਲ ਕਰਾਰੀ ਮਾਤ ਦਿੱਤੀ। ਤੀਸਰੇ ਸਥਾਨ ਵਿੱਚ ਕਪੂਰਥਲਾ ਨੇ ਪਠਾਨਕੋਟ ਨੂੰ 37-10 ਦੇ ਫਰਕ ਨਾਲ ਹਰਾਇਆ।

ਇਸ ਤੋਂ ਇਲਾਵਾ ਲੜਕਿਆਂ ਦੇ ਖੇਡ ਮੁਕਾਬਲਿਆਂ ਵਿੱਚ ਲੁਧਿਆਣਾ ਨੇ ਜਲੰਧਰ 'ਤੇ 58-38 ਦੇ ਅੰਤਰ ਨਾਲ ਫਤਹਿ ਹਾਸਲ ਕੀਤੀ ਜਦਕਿ ਤੀਜੇ ਸਥਾਨ 'ਤੇ ਰਹੀ ਫਰੀਦਕੋਟ ਦੀ ਟੀਮ ਨੇ 72-65 ਦੇ ਫਸਵੇਂ ਮੁਕਾਬਲੇ ਵਿੱਚ ਮਾਨਸਾ 'ਤੇ ਜਿੱਤ ਪ੍ਰਾਪਤ ਕੀਤੀ।ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ-2022' ਦੀ ਸ਼ੁਰੂਆਤ ਕਰਕੇ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਨਸ਼ਿਆਂ ਵਿੱਚ ਜਾ ਰਹੀ ਨੌਜਵਾਨ ਪੀੜੀ ਨੂੰ ਇੱਕ ਨਵੀਂ ਆਸ ਮਿਲ ਰਹੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਬਾਸਕਟਬਾਲ ਅਕੈਡਮੀ (ਪੀ.ਬੀ.ਏ.) ਦੇ ਜਨਰਲ ਸਕੱਤਰ ਤੇਜ਼ਾ ਸਿੰਘ ਧਾਲੀਵਾਲ, ਖੇਡ ਵਿਭਾਗ ਤੋਂ ਸੰਜੀਵ ਸ਼ਰਮਾ, ਪੀ.ਬੀ.ਏ. ਦੇ ਉਪ ਪ੍ਰਧਾਨ ਵਿਜੇ ਚੋਪੜਾ, ਅੰਤਰਰਾਸ਼ਟਰੀ ਕੋਚ ਸਲੋਨੀ, ਜ਼ਿਲ੍ਹਾ ਪ੍ਰਧਾਨ ਵੀਰਪਾਲ ਸਿੰਘ ਢਿੱਲੋਂ, ਸੁਖਵਿੰਦਰ ਸਿੰਘ, ਰਵਿੰਦਰ ਸਿੰਘ ਗਿੱਲ ਅਤੇ ਨਰਿੰਦਰ ਪਾਲ ਵੀ ਮੌਜੂਦ ਸਨ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022 , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD