Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਖੇਡਾਂ ਵਤਨ ਪੰਜਾਬ ਦੀਆਂ' : ਕੈਬਨਿਟ ਮੰਤਰੀਆਂ ਡਾ. ਇੰਦਰਬੀਰ ਸਿੰਘ ਨਿੱਜਰ ਤੇ ਲਾਲ ਚੰਦ ਕਟਾਰੂਚੱਕ ਵੱਲੋਂ ਕਬੱਡੀ ਟੂਰਨਾਮੈਂਟ ਦੇ ਅੰਤਲੇ ਦਿਨ ਖਿਡਾਰੀਆਂ ਦਾ ਸਨਮਾਨ

ਪੰਜਾਬ 'ਤੇ 'ਉੜਤਾ ਪੰਜਾਬ' ਵਰਗੇ ਲੱਗੇ ਦਾਗ਼ ਧੋਹਣ ਲਈ 'ਖੇਡਾਂ ਵਤਨ ਪੰਜਾਬ ਦੀਆਂ' ਅਹਿਮ ਭੂਮਿਕਾ ਨਿਭਾਉਣਗੀਆਂ-ਲਾਲ ਚੰਦ ਕਟਾਰੂਚੱਕ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Inderbir Singh Nijjar, Inderbir Singh Nijjar

Web Admin

Web Admin

5 Dariya News

ਪਟਿਆਲਾ , 20 Oct 2022

Last updated on: Oct 20, 2022, 00:00 IST

ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਡਾ. ਇੰਦਰਬੀਰ ਸਿੱਘ ਨਿੱਜਰ ਅਤੇ ਲਾਲ ਚੰਦ ਕਟਾਰੂਚੱਕ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਪੰਜਾਬੀ ਯੂਨੀਵਰਸਿਟੀ ਦੇ ਮੈਦਾਨਾਂ ਵਿੱਚ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਦੀ ਅਗਵਾਈ ਹੇਠ ਕਰਵਾਏ ਰਾਜ ਪੱਧਰੀ ਕਬੱਡੀ ਟੂਰਨਾਮੈਂਟ ਦੇ ਅੱਜ ਅੰਤਲੇ ਦਿਨ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਸ਼ਿਰਕਤ ਕੀਤੀ। ਉਨ੍ਹਾਂ ਨੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਵੀ ਤਕਸੀਮ ਕੀਤੇ।

ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਮੱਥੇ ਉਪਰ ਉੜਤਾ ਪੰਜਾਬ ਅਤੇ ਨਸ਼ਿਆਂ ਵਰਗੇ ਲੱਗੇ ਦਾਗ ਧੋਹਣ ਲਈ ਖੇਡਾਂ ਵਤਨ ਪੰਜਾਬ ਦੀਆਂ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਖੇਡਾਂ ਦੇ ਮਾਮਲੇ ਵਿੱਚ ਲੰਮੇ ਸਮੇਂ ਤੋਂ ਆ ਚੁੱਕੀ ਖੜੋਤ ਨੂੰ ਤੋੜਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਸਰੀਰਕ ਤੇ ਆਰਥਿਕ ਪੱਖੋਂ ਵੀ ਸਿਹਤਮੰਦ ਬਣਾਇਆ ਜਾ ਰਿਹਾ ਹੈ।

ਲਾਲ ਚੰਦ ਨੇ ਕਿਹਾ ਕਿ ਸਾਡੀਆਂ ਮੁਟਿਆਰਾਂ ਅਤੇ ਗੱਭਰੂਆਂ ਨੂੰ ਇਹ ਖੇਡਾਂ ਦੁਬਾਰਾ ਖੇਡ ਮੈਦਾਨਾਂ ਵੱਲ ਖਿੱਚਕੇ ਲਿਆਈਆਂ ਹਨ ਤਾਂ ਕਿ ਸਾਡੇ ਪੁਰਖਿਆਂ ਤੋਂ ਵਿਰਾਸਤ ਵਿੱਚ ਮਿਲੀਆਂ ਖੇਡਾਂ ਨੂੰ ਪ੍ਰਫੁਲਤ ਕੀਤਾ ਜਾ ਸਕੇ ਅਤੇ ਸਾਡੇ ਨੌਜਵਾਨ ਧੀਆਂ-ਪੁੱਤ ਕਬੱਡੀ ਹੀ ਨਹੀਂ ਬਲਕਿ ਸਾਰੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਸਕਣ।

ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੱਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਸ਼ੁਰੂ ਕਰਨ ਦੇ ਫ਼ੈਸਲੇ ਨੇ ਲੋਕਾਂ ਨੂੰ ਮੁੜ ਇਹ ਯਕੀਨ ਦਿਵਾਇਆ ਹੈ ਕਿ ਪੰਜਾਬੀ ਖੇਡਾਂ ਦੇ ਖੇਤਰ ਵਿੱਚ ਕਿਸੇ ਤੋਂ ਘੱਟ ਨਹੀਂ ਹਨ। ਉਨ੍ਹਾਂ ਆਸ ਜਤਾਈ ਕਿ ਸਾਡੇ ਪੰਜਾਬ ਦੇ ਖਿਡਾਰੀ ਰਾਜ ਪੱਧਰੀ ਮੁਕਾਬਲਿਆਂ ਤੋਂ ਅੱਗੇ ਜਾ ਕੇ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਵੀ ਨਾਮਣਾ ਖੱਟਣਗੇ।

ਦੋਵਾਂ ਮੰਤਰੀਆਂ ਦਾ ਧੰਨਵਾਦ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਖਿਡਾਰੀਆਂ ਨੂੰ ਸੰਭਾਲਣ ਲਈ ਅਤੇ ਖੇਡਾਂ ਨੂੰ ਹੋਰ ਬੁਲੰਦੀਆਂ 'ਤੇ ਲਿਜਾਣ ਲਈ ਪੰਜਾਬ ਦੇ ਹਰੇਕ ਵਿਭਾਗ ਵਿੱਚ ਖਿਡਾਰੀਆਂ ਦੀ ਇੱਕ-ਇੱਕ ਟੀਮ ਜਰੂਰ ਬਣਾਏ ਜਾਣ ਦੀ ਜ਼ੋਰਦਾਰ ਵਕਾਲਤ ਕੀਤੀ। ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਖਿਡਾਰੀ ਪੈਦਾ ਕਰਨ ਦੇ ਉਪਰਾਲੇ ਤੋਂ ਇਲਾਵਾ ਇਨ੍ਹਾਂ ਨੂੰ ਸੰਭਾਲਣ ਲਈ ਵੀ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ।

ਸਮਾਗਮ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ, ਯੂਨੀਵਰਸਿਟੀ ਖੇਡ ਡਾਇਰੈਕਟਰ ਡਾ. ਅਜੀਤਾ, ਡਾਇਰੈਕਟਰ ਈ.ਐਮ.ਆਰ.ਸੀ. ਦਲਜੀਤ ਅਮੀ, ਸਹਾਇਕ ਡਾਇਰੈਕਟਰ ਖੇਡਾਂ ਮਹਿੰਦਰਪਾਲ ਕੌਰ, ਬਾਪੂ ਚੂਹੜ ਸਿੰਘ, ਬਾਪੂ ਪ੍ਰੀਤਮ ਸਿੰਘ, ਸ਼ੇਰ ਸਿੰਘ ਭੰਗੂ, ਅਰਜਨਾ ਐਵਾਰਡੀ ਸੁਨੀਤਾ ਰਾਣੀ ਸਮੇਤ ਕਬੱਡੀ ਕੋਚ, ਖਿਡਾਰੀ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Inderbir Singh Nijjar , Inderbir Singh Nijjar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD