Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਪੁਲਿਸ ਗ਼ੈਰਸਮਾਜੀ ਤਾਕਤਾਂ ਦੇ ਮਨਸੂਬੇ ਫੇਲ੍ਹ ਕਰਨ ਲਈ ਹਰ ਪੱਖੋਂ ਸੁਚੇਤ ਤੇ ਸਮਰੱਥ-ਆਈ.ਜੀ. ਛੀਨਾ

ਪੁਲਿਸ ਯਾਦਗਾਰੀ ਦਿਹਾੜੇ ਮੌਕੇ ਪੁਲਿਸ ਲਾਈਨ ਵਿਖੇ ਹੋਇਆ ਸ਼ਰਧਾਂਜਲੀ ਸਮਾਰੋਹ

Police Commemoration Day Parade, Patiala Police, Police, Punjab Police, Mukhwinder Singh Chhina

Web Admin

Web Admin

5 Dariya News

ਪਟਿਆਲਾ , 21 Oct 2022

Last updated on: Oct 21, 2022, 00:00 IST

ਅੱਜ ਪੁਲਿਸ ਯਾਦਗਾਰੀ ਦਿਵਸ ਮੌਕੇ ਪਟਿਆਲਾ ਦੀ ਪੁਲਿਸ ਲਾਈਨ ਵਿਖੇ ਸ਼ਹੀਦੀ ਸਮਾਰਕ 'ਤੇ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਦੇ ਜਾਂਬਾਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮਾਗਮ ਕਰਵਾਇਆ ਗਿਆ। ਐਸ.ਐਸ.ਪੀ. ਦੀਪਕ ਪਾਰੀਕ ਦੀ ਅਗਵਾਈ ਹੇਠਲੇ ਇਸ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਗੈਂਗਸਟਰਵਾਦ ਤੇ ਨਸ਼ਿਆਂ ਦੀਆਂ ਮੌਜੂਦਾ ਚੁਣੌਤੀਆਂ ਸਮੇਤ ਗਵਾਂਢੀ ਮੁਲਕ ਵੱਲੋਂ ਫੈਲਾਏ ਜਾਣ ਵਾਲੇ ਅੱਤਵਾਦ ਤੇ ਸਰਹੱਦ ਪਾਰੋਂ ਤਸਕਰੀ ਆਦਿ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਹਰ ਪੱਖੋਂ ਸੁਚੇਤ, ਸਮਰੱਥ ਅਤੇ ਕਾਬਲ ਹੈ।

ਆਈ.ਜੀ. ਸ. ਛੀਨਾ ਨੇ ਸਮੂਹ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਦੇ ਡਿਊਟੀ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਸਾਡੇ ਸ਼ਹੀਦਾਂ ਦੀ ਕੁਰਬਾਨੀ ਸਾਡੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣੀ ਰਹੇਗੀ। ਸ. ਛੀਨਾ ਨੇ ਕਿਹਾ ਕਿ ਗੁਆਂਢੀ ਮੁਲਕ ਤੇ ਆਈ.ਐਸ.ਆਈ. ਦੀਆਂ ਸਾਜਿਸ਼ਾਂ ਕਾਰਨ ਪੰਜਾਬ ਪੁਲਿਸ ਨੇ ਕਰੀਬ 10 ਸਾਲ ਦਹਿਸ਼ਤਗਰਦੀ ਦਾ ਸਾਹਮਣਾ ਕੀਤਾ, ਜਿਸ ਦੌਰਾਨ ਪੁਲਿਸ ਅਫ਼ਸਰਾਂ, ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਸਮੇਤ ਕੁਲ 1784 ਸ਼ਹੀਦ ਹੋਏ, ਇਨ੍ਹਾਂ 'ਚੋਂ ਪਟਿਆਲਾ ਰੇਂਜ ਦੇ 157 ਸ਼ਹੀਦ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੁਰਬਾਨੀਆਂ ਸਦਕਾ ਹੀ ਅੱਜ ਪੰਜਾਬ 'ਚ ਅਮਨ-ਸ਼ਾਤੀ  ਤੇ ਖੁਸ਼ਹਾਲੀ ਕਾਇਮ ਹੈ ਅਤੇ ਸਾਡੀ ਨਵੀਂ ਪੁਲਿਸ ਫੋਰਸ ਲਈ ਇਹ ਕੁਰਬਾਨੀਆਂ ਪ੍ਰੇਰਣਾ ਦਾ ਵੱਡਾ ਸਰੋਤ ਹੈ। ਆਈ.ਜੀ. ਨੇ ਦੱਸਿਆ ਕਿ ਅੱਜ ਦਾ ਦਿਨ ਉਨ੍ਹਾਂ ਮਹਾਨ 10 ਸ਼ਹੀਦਾਂ ਦੀ ਪਵਿਤਰ ਯਾਦ 'ਚ ਮਨਾਇਆ ਜਾਂਦਾ ਹੈ, ਜਿਹੜੇ 21 ਅਕਤੂਬਰ 1959 ਨੂੰ ਹੌਟ ਸਪਰਿੰਗ ਲਦਾਖ ਵਿਖੇ ਚੀਨ ਦੀ ਫ਼ੌਜ ਵੱਲੋਂ ਸੀ.ਆਰ.ਪੀ.ਐਫ. ਅਤੇ ਇੰਟੈਲੀਜੈਂਸ ਬਿਊਰੋ ਦੀ ਸਾਂਝੀ ਗਸ਼ਤੀ ਟੁਕੜੀ 'ਤੇ ਘਾਤ ਲਗਾ ਕੇ ਹਮਲਾ ਕਰਨ ਕਰਕੇ ਦੇਸ਼ ਦੀ ਰੱਖਿਆ ਕਰਦਿਆ ਸ਼ਹੀਦੀਆਂ ਪਾ ਗਏ ਸਨ।

ਐਸ.ਐਸ.ਪੀ. ਦੀਪਕ ਪਾਰੀਕ ਨੇ ਇਸ ਮੌਕੇ ਪੁੱਜੇ ਸ਼ਹੀਦਾਂ ਦੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਦੀ ਬਦੌਲਤ ਹੀ ਆਜ਼ਾਦ ਫ਼ਿਜ਼ਾ ਅਤੇ ਸ਼ਾਂਤੀ ਦੀ ਬਹਾਲੀ ਹੋਈ ਹੈ, ਜਿਸ ਲਈ ਇਨ੍ਹਾਂ ਸ਼ਹੀਦ ਪਰਿਵਾਰਾਂ ਦਾ ਮੁੱਲ ਮੋੜਿਆ ਨਹੀਂ ਜਾ ਸਕਦਾ।

ਇਸ ਦੌਰਾਨ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਰਣਜੀਤ ਜੈਨ, ਸੀ.ਜੇ.ਐਮ. ਅਮਿਤ ਮੱਲ੍ਹਣ, ਏ.ਡੀ.ਸੀ. ਦਿਹਾਤੀ ਵਿਕਾਸ ਈਸ਼ਾ ਸਿੰਘਲ, ਜ਼ਿਲ੍ਹਾ ਅਟਾਰਨੀ ਪ੍ਰਾਸੀਕਿਊਸ਼ਨ ਦਵਿੰਦਰ ਗੋਇਲ, ਮੌਜੂਦਾ ਤੇ ਸਾਬਕਾ ਪੁਲਿਸ ਅਧਿਕਾਰੀਆਂ ਤੇ ਸ਼ਹੀਦ ਪਰਿਵਾਰਾਂ ਨੇ ਸ਼ਹੀਦਾਂ ਦੀ ਸਮਾਧੀ 'ਤੇ ਫੁਲ ਮਾਲਾਵਾਂ ਭੇਟ ਕੀਤੀਆਂ। ਡੀ.ਐਸ.ਪੀ. ਸੌਰਵ ਜਿੰਦਲ ਦੀ ਅਗਵਾਈ ਹੇਠਲੀ ਪੁਲਿਸ ਟੁਕੜੀ ਨੇ ਸੋਗ ਤੇ ਸਲਾਮੀ ਸ਼ਾਸ਼ਤਰ ਅਤੇ ਦੋ ਮਿੰਟ ਦਾ ਮੌਨ ਧਾਰਨ ਮਗਰੋਂ ਬਿਗਲਰ ਵੱਲੋਂ ਰਿਵਾਲੀ ਦੀ ਧੁਨ ਵਜਾਏ ਜਾਣ ਨਾਲ ਸ਼ਹੀਦਾਂ ਨੂੰ ਸਲਾਮੀ ਦਿੱਤੀ।

ਐਸ.ਪੀ. (ਸਥਾਨਕ) ਹਰਵੰਤ ਕੌਰ ਨੇ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਦੇਸ਼ ਭਰ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਦੇ ਨਾਮ ਪੜ੍ਹ ਕੇ ਸ਼ਰਧਾਂਜਲੀ ਭੇਟ ਕੀਤੀ। ਬਾਅਦ 'ਚ ਆਈ.ਜੀ. ਅਤੇ ਐਸ.ਐਸ.ਪੀ. ਨੇ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਸ਼ਹੀਦ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ।

ਸਮਾਗਮ ਮੌਕੇ ਸਾਬਕਾ ਆਈ.ਜੀ. ਪਰਮਜੀਤ ਸਿੰਘ ਗਿੱਲ, ਸਾਬਕਾ ਐਸ.ਪੀਜ ਅਮਰਜੀਤ ਸਿੰਘ ਘੁੰਮਣ, ਸੁਖਦੇਵ ਸਿੰਘ ਵਿਰਕ, ਸਮਸ਼ੇਰ ਸਿੰਘ ਬੋਪਾਰਾਏ, ਮਨਜੀਤ ਸਿੰਘ ਬਰਾੜ, ਜੀ.ਐਸ. ਬੱਗੜ, ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਸਪ੍ਰਸਤ ਸਮਸ਼ੇਰ ਸਿੰਘ ਗੁੱਡੂ ਤੇ ਪ੍ਰਧਾਨ ਸੁਖਵਿੰਦਰ ਸਿੰਘ, ਪ੍ਰਿੰਸੀਪਲ ਪੁਲਿਸ ਡੀ.ਏ.ਵੀ. ਸਕੂਲ ਮੀਨਾ ਥਾਪਰ, ਮੈਡੀਕਲ ਅਫ਼ਸਰ ਡਾ. ਜੀ.ਐਸ. ਰੰਧਾਵਾ, ਜ਼ਿਲ੍ਹੇ ਦੇ ਸਮੂਹ ਐਸ.ਪੀਜ. ਵਜੀਰ ਸਿੰਘ ਖਹਿਰਾ, ਰਾਕੇਸ਼ ਕੁਮਾਰ, ਹਰਬੀਰ ਸਿੰਘ ਅਟਵਾਲ, ਡੀ.ਐਸ.ਪੀ. (ਸਥਾਨਕ) ਹਰਦੀਪ ਸਿੰਘ ਬਡੂੰਗਰ ਸਮੇਤ ਬਾਕੀ ਡੀ.ਐਸ.ਪੀਜ ਤੇ ਹੋਰ ਅਧਿਕਾਰੀਆਂ ਨੇ ਵੀ ਸ਼ਹੀਦਾਂ ਦੇ ਪਰਿਵਾਰਾਂ ਨਾਲ ਸ਼ਹੀਦੀ ਯਾਦਗਾਰ ਅਤੇ ਸ਼ਹੀਦਾਂ ਦੀਆਂ ਤਸਵੀਰਾਂ 'ਤੇ ਫੁੱਲਾਂ ਦੀਆਂ ਰੀਥਾਂ ਰੱਖ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

 

Tags: Police Commemoration Day Parade , Patiala Police , Police , Punjab Police , Mukhwinder Singh Chhina

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD