Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਫਾਜ਼ਿਲਕਾ ਵਿਖੇ ਪੁਲਿਸ ਸਮ੍ਰਿਤੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ, ਇਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ: ਡਿਪਟੀ ਕਮਿਸ਼ਨਰ

Police Commemoration Day Parade, Punjab Police, Police, Fazilka

Web Admin

Web Admin

5 Dariya News

ਫ਼ਾਜ਼ਿਲਕਾ , 21 Oct 2022

Last updated on: Oct 21, 2022, 00:00 IST

ਪੁਲਿਸ ਲਾਈਨ ਫਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਸ਼ਰਧਾ ਪੂਰਵਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਪੁਲਿਸ, ਸਿਵਲ ਪ੍ਰਸ਼ਾਸਨ ਤੇ ਜੁਡੀਸ਼ਰੀ ਦੇ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਸ਼ਹੀਦੀ ਸਮਾਗਮ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਕੌਰ , ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ , ਜ਼ਿਲ੍ਹਾ ਪੁਲਿਸ ਮੁਖੀ ਸ. ਭੁਪਿੰਦਰ ਸਿੰਘ  ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਜ਼ਲੀ ਭੇਟ ਕੀਤੀ ਗਈ।  ਇਸ ਦੌਰਾਨ ਐੱਸ ਪੀ ਹੈੱਡਕੁਆਰਟਰ ਸ੍ਰੀ ਮੋਹਨ ਲਾਲ  ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ।ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। 

ਇਹਨਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ। ਉਨ੍ਹਾਂ ਕਿਹਾ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। 

ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਨਸਲਾਂ ਲਈ ਪ੍ਰੇਰਨਾ ਸਰੋਤ ਹਨ ਮੈਂ ਇਨ੍ਹਾਂ ਸ਼ਹੀਦਾਂ ਨੂੰ ਦਿਲ ਤੋਂ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਪਰਿਵਾਰਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਮਾਣ ਹੈ ਕਿ ਮੈਨੂੰ ਸ਼ਹੀਦਾਂ ਦੀ ਧਰਤੀ ਤੇ ਆਪਣੀਆਂ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ।

ਇਸ ਮੌਕੇ ਐਸ.ਐਸ.ਪੀ ਸ਼੍ਰੀ ਭੁਪਿੰਦਰ ਸਿਘ ਨੇ ਦੱਸਿਆ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਨ੍ਹਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ, 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਹਨਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਸਾਡੀ ਧਰਤੀ 'ਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂ 'ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿੰਨ੍ਹਾਂ ਵਿੱਚੋਂ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ। 

ਉਨ੍ਹਾਂ ਕਿਹਾ ਕਿ 21 ਅਕਤੂਬਰ, 1960 ਤੋਂ ਲਗਾਤਾਰ ਦੇਸ਼ ਭਰ ਵਿਚ ਇਨ੍ਹਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਨ੍ਹਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ। ਉਨ੍ਹਾਂ ਕਿਹਾ ਕਿ ਅੱਤਵਾਦ ਦੌਰਾਨ ਫਾਜ਼ਿਲਕਾ ਪੁਲਿਸ ਦਾ 1 ਏ.ਐੱਸ.ਆਈ, 5 ਸਿਪਾਹੀ ਅਤੇ 5 ਪੀ.ਐੱਚ.ਜੀ ਸ਼ਹੀਦ ਹੋਏ ਸਨ ਜਿਨ੍ਹਾਂ ਨੇ ਦੇਸ਼ ਵਿੱਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਵਿੱਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਹਮੇਸ਼ਾਂ ਇਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਇਹਨਾਂ ਪਰਿਵਾਰਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਇਨ੍ਹਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਫਾਜ਼ਿਲਕਾ ਪੁਲਿਸ ਵੱਲੋ ਹਰ ਕਦਮ 'ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਫਾਜ਼ਿਲਕਾ ਪੁਲਿਸ ਹਮੇਸ਼ਾ ਤਤਪਰ ਹੈ। 

ਇਸ ਦੌਰਾਨ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪ੍ਰਣ ਲਿਆ ਗਿਆ ਕਿ ਸ਼ਹੀਦ ਕਰਮਚਾਰੀਆਂ ਦੀ ਕੁਰਬਾਨੀਆਂ ਦੇ ਰਾਹ ’ਤੇ ਚਲਦੇ ਹੋਏ ਦੇਸ਼ ਅੰਦਰ ਅਮਨ ਤੇ ਕਾਨੂੰਨ ਨੂੰ ਬਰਕਰਾਰ ਰੱਖਣਗੇ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ ਸੁਖਪਾਲ ਸਿੰਘ  ਅਤੇ ਹੋਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Police Commemoration Day Parade , Punjab Police , Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD