Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਰਾਸ਼ਟਰੀ ਪੁਲੀਸ ਦਿਵਸ ਮੌਕੇ ਡੀ.ਸੀ., ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਐਸ.ਐਸ.ਪੀ. ਨੇ ਪੁਲੀਸ ਵਿਭਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ

ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਕੀਤਾ ਗਿਆ ਸਨਮਾਨਿਤ

DC Ferozepur, Deputy Commissioner Ferozepur, Ferozepur, Amrit Singh, Police Commemoration Day Parade, Punjab Police, Police, Fazilka

Web Admin

Web Admin

5 Dariya News

ਫਿਰੋਜ਼ਪੁਰ , 21 Oct 2022

Last updated on: Oct 21, 2022, 00:00 IST

ਸ਼ਹੀਦ ਪੁਲੀਸ ਕਰਮਚਾਰੀਆਂ ਦੀ ਯਾਦ ਵਿੱਚ ਰਾਸ਼ਟਰੀ ਪੁਲੀਸ ਦਿਵਸ ਮੌਕੇ ਅੱਜ ਪੁਲੀਸ ਲਾਈਨ ਫਿਰੋਜ਼ਪੁਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਦੇਸ਼ ਲਈ ਸ਼ਹਾਦਤ ਦੇਣ ਵਾਲੇ ਪੁਲੀਸ ਵਿਭਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਆਈ.ਏ.ਐਸ., ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ ਅਤੇ ਐਸ.ਐਸ.ਪੀ. ਸ੍ਰੀ ਸੁਰਿੰਦਰ ਲਾਂਬਾ ਨੇ ਪੁਲੀਸ ਵਿਭਾਗ ਦੇ ਸ਼ਹੀਦਾਂ ਦੀ ਯਾਦਗਾਰ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨਾਂ ਦੀ ਸ਼ਹਾਦਤ ਨੂੰ ਨਮਨ ਕੀਤਾ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਫਤੇਹ ਸਿੰਘ ਬਰਾੜ ਦੀ ਅਗਵਾਈ ਵਿੱਚ ਪੁਲੀਸ ਦੀ ਟੁੱਕੜੀ ਵੱਲੋਂ ਸ਼ਹੀਦਾਂ ਦੇ ਸਮਾਰਕ ਤੇ ਗਾਰਡ ਆਫ ਆਨਰ ਦਿੱਤਾ ਗਿਆ ਅਤੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

ਇਸ ਮੌਕੇ ਪੁਲੀਸ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਮ੍ਰਿਤ ਸਿੰਘ ਨੇ ਕਿਹਾ ਕਿ ਸ਼ਹੀਦ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅਮਨ ਸ਼ਾਂਤੀ ਦੇ ਮਾਹੌਲ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਇਨ੍ਹਾਂ ਲਾਸਾਨੀ ਕੁਰਬਾਨੀਆਂ ਦੇ ਅਸੀਂ ਹਮੇਸ਼ਾਂ ਕਰਜ਼ਦਾਰ ਰਹਾਂਗੇ। ਉਨ੍ਹਾਂ ਇਸ ਮੌਕੇ ਸੱਦਾ ਦਿੱਤਾ ਕਿ ਅਸੀਂ ਇੱਕਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਮੁਕਾਬਲਾ ਕਰੀਏ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸ਼ਹੀਦਾਂ ਦੇ ਪਰਿਵਾਰਾਂ ਦਾ ਪੂਰਾ ਮਾਣ ਸਤਿਕਾਰ ਕਰੇਗਾ ਤੇ ਉਨ੍ਹਾਂ ਨੂੰ ਬਣਦੀ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਮਹੱਤਵਪੂਰਨ ਹੈ ਜਿੱਥੇ ਅਸੀਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ ਉੱਥੇ ਹੀ ਉਨ੍ਹਾਂ ਦੇ ਪਰਿਵਾਰਾਂ ਦਾ ਇਸ ਲਾਮਿਸਾਲ ਯੋਗਦਾਨ ਲਈ ਸਨਮਾਨ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦ ਸਾਡੇ ਪ੍ਰੇਰਨਾ ਸਰੋਤ ਹਨ ਅਤੇ ਉਨ੍ਹਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ।

ਸ਼ਹੀਦੀ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਐਸ.ਐਸ.ਪੀ. ਸ੍ਰੀ ਸੁਰਿੰਦਰ ਲਾਂਬਾ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦਾ ਵੀ ਦੇਸ਼ ਦੀ ਅਮਨ ਸ਼ਾਂਤੀ ਵਿੱਚ ਵੱਡਾ ਯੋਗਦਾਨ ਹੈ ਜਿਨ੍ਹਾਂ ਨੇ ਦੇਸ਼ ਲਈ ਆਪਣੇ ਜ਼ਿਗਰ ਦੇ ਟੁਕੜੇ ਕੁਰਬਾਨ ਕੀਤੇ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਵੀ ਦੇਸ਼ ਅੰਦਰ ਅਮਨ ਕਾਨੂੰਨ ਦੀ ਰੱਖਿਆ ਲਈ ਸੁਰੱਖਿਆ ਫੋਰਸਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਆਪਣੇ ਬਹਾਦਰ ਸ਼ਹੀਦਾਂ ਨੂੰ ਜਿੱਥੇ ਸ਼ਰਧਾ ਭੇਟ ਕਰਦੀ ਹੈ ਉੱਥੇ ਹੀ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮੇਸ਼ਾਂ ਖੜ੍ਹੀ ਹੈ ਅਤੇ ਉਨ੍ਹਾਂ ਨੂੰ  ਕਿਸੇ ਕਿਸਮ ਦੀ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ 45 ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸ਼ਹੀਦਾਂ ਦੀ ਯਾਦ ਵਿੱਚ ਐਸ.ਐਸ.ਪੀ. ਦਫ਼ਤਰ ਵੱਲੋਂ ਲੰਗਰ ਵੀ ਲਗਾਇਆ ਗਿਆ।ਸਮਾਗਮ ਤੋਂ ਬਾਅਦ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਦੀਆਂ ਮੁਸ਼ਕਿਲਾਂ ਵੀ ਸੁਣਿਆਂ ਗਈਆਂ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਸ੍ਰੀ. ਰਜਿੰਦਰ ਕ੍ਰਿਸ਼ਨ ਕਾਂਮਡੈਂਟ ਪੰਜਾਬ ਹੋਮ ਗਾਰਡਜ਼, ਸ. ਗੁਰਮੀਤ ਸਿੰਘ ਚੀਮਾ ਐੱਸਪੀ (ਐਚ), ਸ. ਮਨਜੀਤ ਸਿੰਘ ਡੀਐੱਸਪੀ (ਐਚ), ਸ. ਜਾਗੀਰ ਸਿੰਘ ਡੀਐੱਸਪੀ (ਪੀਬੀਆਈ), ਸ. ਸਨਦੀਪ ਸਿੰਘ ਡੀਐੱਸਪੀ ਦਿਹਾਤੀ, ਸ੍ਰੀ ਸੁਰਿੰਦਰ ਬਾਂਸਲ ਡੀਐੱਸਪੀ ਸ਼ਹਿਰੀ, ਸ. ਯਾਦਵਿੰਦਰ ਸਿੰਘ ਡੀਐੱਸਪੀ ਗੁਰੂਹਰਸਹਾਏ, ਸ੍ਰੀ ਅਸ਼ਵਨੀ ਕੁਮਾਰ ਡੀਐੱਸਪੀ ਸੀ.ਏ.ਡਬਲਯੂ ਫਿਰੋਜ਼ਪੁਰ, ਸ੍ਰੀ ਰਾਜ ਕੁਮਾਰ ਸਾਮਾ ਡੀਐੱਸਪੀ ਵਿਜੀਲੈਸ ਬਿਊਰੋ ਫਿਰੋਜ਼ਪੁਰ, ਸ. ਜਸਪਾਲ ਸਿੰਘ  ਡੀਐੱਸਪੀ (ਰਿਟਾ.), ਸਮੂਹ ਐੱਸਐੱਚਓਜ਼, ਸ਼ਹੀਦਾਂ ਦੇ ਪਾਰਿਵਾਰਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ।

 

Tags: DC Ferozepur , Deputy Commissioner Ferozepur , Ferozepur , Amrit Singh , Police Commemoration Day Parade , Punjab Police , Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD