Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਪੁਲਿਸ ਯਾਦਗਾਰ ਦਿਵਸ ਮੌਕੇ ਜੇਲ੍ਹ ਵਿਭਾਗ ਨੇ ਕਰਵਾਇਆ ਸੂਬਾ ਪੱਧਰੀ ਸਮਾਗਮ

ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ : ਹਰਪ੍ਰੀਤ ਸਿੰਘ ਸਿੱਧੂ

Police Commemoration Day Parade, Punjab Police, Police

Web Admin

Web Admin

5 Dariya News

ਪਟਿਆਲਾ , 21 Oct 2022

Last updated on: Oct 21, 2022, 00:00 IST

ਪੰਜਾਬ ਜੇਲ੍ਹ ਵਿਭਾਗ ਵੱਲੋਂ ਅੱਜ ਪੁਲਿਸ ਯਾਦਗਾਰ ਦਿਵਸ ਮੌਕੇ ਆਪਣੀ ਡਿਊਟੀ ਨਿਭਾਉਂਦੇ ਸ਼ਹੀਦ ਹੋਏ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਰਧਾਂ ਦੇ ਫੁੱਲ ਭੇਂਟ ਕੀਤੇ ਗਏ। ਸ਼ਰਧਾਂਜਲੀ ਸਮਾਰੋਹ ਵਿੱਚ ਸਪੈਸ਼ਲ ਡੀ.ਜੀ.ਪੀ. (ਜੇਲ੍ਹਾਂ) ਹਰਪ੍ਰੀਤ ਸਿੰਘ ਸਿੱਧੂ, ਇੰਸਪੈਕਟਰ ਜਨਰਲ (ਜੇਲ੍ਹਾਂ) ਆਰ.ਕੇ. ਅਰੋੜਾ ਅਤੇ ਡੀ.ਆਈ.ਜੀ. (ਜੇਲ੍ਹਾਂ) ਸੁਰਿੰਦਰ ਸਿੰਘ ਸੈਣੀ ਨੇ ਉਚੇਚੇ ਤੌਰ ਉਤੇ ਸ਼ਿਰਕਤ ਕੀਤੀ। 

ਉਨ੍ਹਾਂ ਸ਼ਹੀਦੀ ਸਮਾਰਕ ਤੇ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ ਅਤੇ ਹਰ ਸੰਭਵ ਕੋਸ਼ਿਸ਼ਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਵਿਸ਼ਵਾਸ ਦਵਾਇਆ।ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ, ਜੇਲ੍ਹ ਟ੍ਰੇਨਿੰਗ ਸਕੂਲ ਦੇ ਸਟਾਫ਼ ਅਤੇ ਟ੍ਰੇਨੀਜ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ਵਿਖੇ ਹੋਏ ਇਹ ਸੂਬਾ ਪੱਧਰੀ ਸਮਾਗਮ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ।

ਪ੍ਰਿੰਸੀਪਲ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਰਵਿੰਦਰ ਸਿੰਘ ਅਤੇ ਵਾਇਸ ਪ੍ਰਿੰਸੀਪਲ ਮੁਕੇਸ਼ ਕੁਮਾਰ ਸ਼ਰਮਾ ਨੇ ਸ਼ਹੀਦਾਂ ਦੇ ਪਰਿਵਾਰਾਂ ਦਾ ਧੰਨਵਾਦ ਕੀਤਾ ਅਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਪਰੋਕਤ ਤੋਂ ਇਲਾਵਾ ਵੱਖ-ਵੱਖ ਜੇਲ੍ਹਾਂ ਦੇ ਸੀਨੀਅਰ ਸੁਪਰਡੈਂਟ ਵੀ ਹਾਜ਼ਰ ਰਹੇ।ਸਪੈਸ਼ਲ ਡੀ.ਜੀ.ਪੀ. (ਜੇਲ੍ਹਾਂ) ਹਰਪ੍ਰੀਤ ਸਿੰਘ ਸਿੱਧੂ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਡਿਊਟੀ ਦੌਰਾਨ ਸ਼ਹੀਦ ਹੋਏ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਇਨ੍ਹਾਂ ਦੇ ਪਰਿਵਾਰਾਂ ਨੂੰ ਜਿਨ੍ਹਾਂ ਵੀ ਮਾਨ ਸਨਮਾਨ ਦਿੱਤਾ ਜਾ ਸਕੇ ਥੋੜ੍ਹਾ ਹੈ। ਉਨ੍ਹਾਂ ਜੇਲ੍ਹ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਹੀਦਾਂ ਤੋਂ ਪ੍ਰੇਰਨਾ ਲੈਣ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ।

 

Tags: Police Commemoration Day Parade , Punjab Police , Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD