Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਤੇ ਸੈਸ਼ਨ ਜੱਜ, ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੇ ਚਿਲਡਰਨ ਹੋਮ ਦੇ ਬੱਚਿਆਂ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਚਿਲਡਰਨ ਹੋਮ ’ਚ ਰਹਿ ਰਹੇ ਬੱਚਿਆਂ ਦੀ ਪਰਵਰਿਸ਼ ਕਰਨਾ ਸਾਡੀ ਸਾਰਿਆਂ ਦੀ ਸਮਾਜਿਕ, ਨੈਤਿਕ ਅਤੇ ਕਾਨੂੰਨੀ ਜ਼ਿੰਮੇਵਾਰੀ - ਸੈਸ਼ਨ ਜੱਜ ਸ੍ਰੀ ਅਗਰਵਾਲ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 21 Oct 2022

Last updated on: Oct 21, 2022, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਚਿਲਡਰਨ ਹੋਮ ਗੁਰਦਾਸਪੁਰ ਦੇ ਬੱਚਿਆਂ ਨਾਲ ਦੀਵਾਲੀ ਦਾ ਤਿਓਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਬੱਚਿਆਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਵਿੱਚ ਸ਼ਾਮਲ ਹੋਣ ਲਈ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੀਨਾ ਅਗਰਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦਕਿ ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਉਨ੍ਹਾਂ ਦੀ ਧਰਮ ਪਤਨੀ ਮੌਹਤਮਾ ਸ਼ੈਹਲਾ ਕਾਦਰੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਸਕੱਤਰ ਮੈਡਮ ਨਵਦੀਪ ਕੌਰ ਗਿੱਲ, ਸੁਪਰਡੈਂਟ ਜੇਲ੍ਹ ਸ. ਆਰ.ਐੱਸ. ਹੁੰਦਲ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ, ਸੀ.ਐੱਮ.ਓ. ਡਾ. ਹਰਭਜਨ ਰਾਮ ਮਾਂਡੀ, ਸੁਪਰਡੈਂਟ ਚਿਲਡਰਨ ਹੋਮ ਮੈਡਮ ਸੰਦੀਪ ਕੌਰ ਵਿਰਦੀ, ਸੈਕਟਰੀ ਰਾਜੀਵ ਠਾਕੁਰ, ਸ. ਸੁੱਚਾ ਸਿੰਘ ਮੁਲਤਾਨੀ, ਰਜਨੀ ਬਾਲਾ, ਮੋਹਤ ਮਹਾਜਨ, ਸ੍ਰੀਮਤੀ ਸੁਰਿੰਦਰ ਕੌਰ ਪੰਨੂ ਅਤੇ ਚਾਈਲਡ ਵੈਲਫੇਅਰ ਕਮੇਟੀ ਦੇ ਮੈਂਬਰ ਸਾਹਿਬਾਨ ਹਾਜ਼ਰ ਸਨ।  

ਬੱਚਿਆਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਕਿਹਾ ਕਿ ਚਿਲਡਰਨ ਹੋਮ ਵਿੱਚ ਰਹਿ ਰਹੇ ਬੱਚੇ ਆਪਣੇ ਆਪ ਨੂੰ ਕਦੀ ਇਕੱਲਾ ਮਹਿਸੂਸ ਨਾ ਕਰਨ ਕਿਉਂਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾਂ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬੱਚਿਆਂ ਦੀ ਪਰਵਰਿਸ਼ ਕਰਨਾ ਸਾਡੀ ਸਾਰਿਆਂ ਦੀ ਸਮਾਜਿਕ, ਨੈਤਿਕ ਅਤੇ ਕਾਨੂੰਨੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਿਲਡਰਨ ਹੋਮ ਵਿੱਚ ਬੱਚਿਆਂ ਦੀ ਦੇਖਭਾਲ, ਪੜ੍ਹਾਈ ਸਮੇਤ ਹਰ ਸਹੂਲਤ ਦਾ ਖਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਬੱਚਿਆਂ ਨਾਲ ਦੀਵਾਲੀ ਦਾ ਤਿਉਹਾਰ ਮਨਾ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ ਅਤੇ ਉਹ ਇਸ ਕਾਮਯਾਬ ਦੀਵਾਲੀ ਸਮਾਗਮ ਲਈ ਚਿਲਡਨ ਹੋਮ ਦੇ ਪ੍ਰਬੰਧਕਾਂ ਨੂੰ ਵਧਾਈ ਦਿੰਦੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਵੀ ਚਿਲਡਰਨ ਹੋਮ ਦੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੀਵਾਲੀ ਖੁਸ਼ੀਆਂ ਦਾ ਤਿਉਹਾਰ ਹੈ ਅਤੇ ਉਹ ਅਰਦਾਸ ਕਰਦੇ ਹਨ ਕਿ ਇਹ ਦੀਵਾਲੀ ਹਰ ਇੱਕ ਦੀ ਜ਼ਿੰਦਗੀ ਵਿੱਚ ਖੁਸ਼ੀਆਂ-ਖੇੜੇ ਤੇ ਖੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਚਿਲਡਰਨ ਹੋਮ ਦੇ ਬੱਚਿਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।ਇਸ ਤੋਂ ਪਹਿਲਾਂ ਚਿਲਡਰਨ ਹੋਮ ਗੁਰਦਾਸਪੁਰ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਅਤੇ ਨਸ਼ਿਆਂ ਦੀ ਬੁਰਾਈ ਉੱਪਰ ਸਕਿੱਟ ਪੇਸ਼ ਕੀਤੀ। ਗਾਇਕ ਰਵੀ ਰਿਧਮ ਨੇ ਵੀ ਆਪਣੀ ਗਾਇਕੀ ਨਾਲ ਚੰਗਾ ਰੰਗ ਬੰਨਿਆ। ਸਮਾਗਮ ਦੇ ਅਖੀਰ ਵਿੱਚ ਮੁੱਖ ਮਹਿਮਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਤੇ ਹੋਰ ਮਹਿਮਾਨਾਂ ਵੱਲੋਂ ਚਿਲਡਰਨ ਹੋਮ ਦੇ ਬੱਚਿਆਂ ਨੂੰ ਦੀਵਾਲੀ ਦੇ ਤੋਹਫ਼ੇ ਦਿੱਤੇ ਗਏ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD