Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਪੁਲਿਸ ਮੁਲਾਜ਼ਮਾਂ ਨੇ ਦਿੱਤੀ ਸ਼ਹਾਦਤ : ਪਰਨੀਤ ਸ਼ੇਰਗਿੱਲ

ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਪੁਲਿਸ ਅਧਿਕਾਰੀਆਂ ਤੇ ਮੁਲਜ਼ਮਾਂ ਨੇ ਦਿੱਤੀ ਸ਼ਹਾਦਤ : ਐਸ.ਪੀ. ਰਮਿੰਦਰ ਸਿੰਘ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib, Police Commemoration Day Parade, Punjab Police, Police

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 Oct 2022

Last updated on: Oct 21, 2022, 00:00 IST

ਪੰਜਾਬ ਪੁਲੀਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਹੈ ਅਤੇ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪੁਲਿਸ ਲਾਈਨ ਮਹੱਦੀਆਂ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਕਰਵਾਏ ਗਏ ਪੁਲਿਸ ਸ਼ਹੀਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਨਿਰਭਓ ਸਿੰਘ ਗਿੱਲ ਦੇ ਨਾਲ ਪੁਲਿਸ ਲਾਇਨ ਵਿਖੇ ਸਥਿਤ ਪੁਲਿਸ ਸ਼ਹੀਦੀ ਸਮਾਰਕ ਤੇ ਸ਼ਹੀਦਾਂ ਨੂੰ ਸ਼ਰਧਾ ਸੁਮਨ ਵੀ ਭੇਂਟ ਕੀਤੇ।

ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੁਲਿਸ ਜਵਾਨਾਂ ਨੇ ਜੋ ਕੁਰਬਾਨੀਆਂ ਦਿੱਤੀਆਂ ਉਹ ਆਪਣੇ ਆਪ ਵਿੱਚ ਬੇਮਿਸਾਲ ਹਨ ਅਤੇ ਸਮੁੱਚੇ ਦੇਸ਼ ਵਾਸੀ ਇਨ੍ਹਾਂ ਸ਼ਹਾਦਤਾਂ ਨੂੰ ਹਮੇਸ਼ਾਂ ਯਾਦ ਰੱਖਣਗੇ। ਉਨ੍ਹਾਂ ਕਿਹਾ ਕਿ ਦੁਨੀਆਂ ਗਵਾਹ ਹੈ ਕਿ 1984 ਵਿੱਚ ਅੱਤਵਾਦ ਕਾਲੇ ਸਮੇਂ ਅੰਦਰ ਪੁਲਿਸ ਮੁਲਾਜ਼ਮਾਂ ਨੇ ਜਿਸ ਬਹਾਦਰੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕੀਤੀ ਉਸੇ ਸਦਕਾ ਅੱਜ ਅਸੀਂ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। 

ਉਨ੍ਹਾਂ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ ਅਤੇ ਉਹ ਆਪਣੀਆਂ ਦੁੱਖ ਤਕਲੀਫਾਂ ਬਾਰੇ ਕਿਸੇ ਵੀ ਸਮੇਂ ਆ ਕੇ ਦੱਸ ਸਕਦੇ ਹਨ ਅਤੇ ਉਨ੍ਹਾਂ ਦੀ ਸਮੱਸਿਆ ਦਾ ਫੌਰੀ ਹੱਲ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀਆਂ ਦੁੱਖ ਤਕਲੀਫਾਂ ਵੀ ਸੁਣੀਆਂ। ਇਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਦੀ ਟੁਕੜੀ ਨੇ ਸਲਾਮੀ ਦਿੱਤੀ ਅਤੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

ਐਸ.ਪੀ. (ਹੈ/ਕੁ) ਸ਼੍ਰੀ ਰਮਿੰਦਰ ਸਿੰਘ ਨੇ ਦੱਸਿਆ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਕਾਇਮ ਰੱਖਣ ਲਈ ਜ਼ਿਲ੍ਹੇ ਦੇ 17 ਪੁਲਿਸ ਕਰਮਚਾਰੀਆਂ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ ਸਨ। ਉਨ੍ਹਾਂ ਨੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਤੋਂ ਸੇਧ ਲੈ ਕੇ ਲੋਕ ਸੇਵਾ ਪ੍ਰਤੀ ਹੋਰ ਵੀ ਵੱਧ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਪੁਲਿਸ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ ਤੇ ਪੰਜਾਬ ਪੁਲੀਸ ਹਰ ਮੁਸ਼ਕਿਲ ਦੀ ਘੜੀ ਵਿਚ ਸ਼ਹੀਦ ਪਰਿਵਾਰਾਂ ਨਾਲ ਖੜ੍ਹੀ ਹੈ।ਇਸ ਮੌਕੇ ਡੀ.ਐਸ.ਪੀ.(ਹੈ/ਕੁ) ਨਵਨੀਤ ਕੌਰ ਗਿੱਲ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ। 

ਇਸ ਮੌਕੇ ਐਸ.ਪੀ (ਡੀ) ਸ਼੍ਰੀ ਦਿਗਵਿਜੈ ਕਪਿਲ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਅਸ਼ੋਕ ਕੁਮਾਰ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ਼੍ਰੀ ਸੁਖਬੀਰ ਸਿੰਘ, ਡੀ.ਐਸ.ਪੀ. ਖਮਾਣੋਂ ਸ਼੍ਰੀ ਰਮਿੰਦਰ ਸਿੰਘ ਕਾਹਲੋਂ, ਡੀ.ਐਸ.ਪੀ. ਅਮਲੋਹ ਸ਼੍ਰੀ ਜੰਗਜੀਤ ਸਿੰਘ, ਡੀ.ਐਸ.ਪੀ. ਬਸੀ ਪਠਾਣਾ ਸ਼੍ਰੀ ਅਮਰਪ੍ਰੀਤ ਸਿੰਘ, ਡੀ.ਐਸ.ਪੀ. ਸ਼੍ਰੀ ਗੁਰਬੰਸ ਸਿੰਘ ਬੈਂਸ, ਡੀ.ਐਸ.ਪੀ. ਗੁਰਬਖਸ਼ੀਸ਼ ਸਿੰਘ, ਡੀ.ਐਸ.ਪੀ. ਸ਼੍ਰੀ ਕੁਲਭੂਸ਼ਣ ਸ਼SDਮਾ , ਡੀ.ਐਸ.ਪੀ. ਜਸਪਿੰਦਰ ਸਿੰਘ ਤੋਂ ਇਲਾਵਾ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ, ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib , Police Commemoration Day Parade , Punjab Police , Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD