Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਕਾਰੀ ਸਕੂਲਾਂ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਲਗਾਇਆ ਦੀਵੇ ਤੇ ਸਜਾਵਟੀ ਵਸਤਾਂ ਦਾ ਸਟਾਲ, ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੇਵਾ ਕੇਂਦਰ ਦੇ ਬਾਹਰ ਲੱਗੇ ਸਟਾਲ ਤੋਂ ਲੋਕਾਂ ਨੇ ਦੀਵੇ ਖਰੀਦ ਕੇ ਬੱਚਿਆਂ ਦਾ ਵਧਾਇਆ ਹੌਂਸਲਾ

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 21 Oct 2022

Last updated on: Oct 21, 2022, 00:00 IST

ਸਮਗਰ ਸਿੱਖਿਆ ਅਭਿਆਨ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਚਲਾਏ ਜਾ ਰਹੇ ਰਿਸੋਰਸ ਸੈਂਟਰ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (ਮਾਨਸਿਕ ਤੌਰ ’ਤੇ ਕਮਜ਼ੋਰ, ਨਾ ਸੁਣਨ ਤੇ ਨਾ ਬੋਲ ਪਾਉਣ ਵਾਲੇ ਬੱਚੇ) ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੇਵਾ ਕੇਂਦਰ ਦੇ ਬਾਹਰ ਦੀਵਾਲੀ ਦੇ ਸਮਾਨ ਦੀ ਪ੍ਰਦਰਸ਼ਨੀ-ਕਮ-ਸੇਲ ਈਵੈਂਟ ਦਾ ਆਯੋਜਨ ਕੀਤਾ ਗਿਆ ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਕੀਤਾ। 

ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹੇ ਸਿੱਖਿਆ ਅਫ਼ਸਰ ਸੈਕੰਡਰੀ ਗੁਰਸ਼ਰਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ਼੍ਰੀ ਸੰਜੀਵ ਗੌਤਮ ਅਤੇ ਡੀ.ਐਸ.ਈ. ਮੈਡਮ ਅੰਜੂ ਸੈਣੀ ਵੀ ਮੌਜੂਦ ਸਨ। ਇਸ ਮੌਕੇ ਸੇਵਾ ਕੇਂਦਰ ਵਿਚ ਆਉਣ-ਜਾਣ ਵਾਲੇ ਲੋਕਾਂ ਨੇ ਵੀ ਬੱਚਿਆਂ ਦੇ ਕਾਰਜ ਕੁਸ਼ਲਤਾ ਦੀ ਸਰਾਹਨਾ ਕਰਦੇ ਹੋਏ ਉਨ੍ਹਾਂ ਦੁਆਰਾ ਬਣਾਏ ਗਏ ਦੀਵਿਆਂ ਅਤੇ ਹੋਰ ਵਸਤਾਂ ਦੀ ਖਰੀਦ ਕਰਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ।  

ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਖਰੀਦਦਾਰੀ ਕਰਦੇ ਹੋਏ ਕਿਹਾ ਕਿ ਸਮਾਜ ਨੂੰ ਇਨ੍ਹਾਂ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਹੌਂਸਲਾ-ਅਫਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਸਟਾਲ ਇਨ੍ਹਾਂ ਬੱਚਿਆਂ ਦੇ ਹੁਨਰ ਨੂੰ ਉਜਾਗਰ ਕਰਨ ਲਈ ਲਗਾਇਆ ਗਿਆ ਹੈ, ਤਾਂ ਜੋ ਉਹ ਭਵਿੱਖ ਵਿਚ ਆਪਣੇ ਪੈਰ੍ਹਾਂ ’ਤੇ ਖੜ੍ਹੇ ਹੋ ਸਕਣ। ਉਨ੍ਹਾਂ ਨੇ ਬੱਚਿਆਂ ਦੁਆਰਾ ਬਣਾਏ ਗਏ ਦੀਵੇ ਅਤੇ ਸਜਾਵਟੀ ਸਾਮਾਨ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਸਾਰਿਆਂ ਨੂੰ ਇਨ੍ਹਾਂ ਬੱਚਿਆਂ ਦੇ ਬਣਾਏ ਗਏ ਦੀਵੇ ਖਰੀਦ ਕੇ ਇਨ੍ਹਾਂ ਦਾ ਹੌਂਸਲਾ ਵਧਾਉਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਇਨ੍ਹਾਂ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਪਿਆਰ ਅਤੇ ਉਤਸ਼ਾਹ ਵਧਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀ ਬਿਹਤਰੀ ਲਈ ਯਤਨ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਡਿਪਟੀ ਕਮਿਸ਼ਨਰ ਨੇ ਆਪਣੇ ਵਲੋਂ ਸਾਰੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਅਤੇ ਭਰੋਸਾ ਦਿਵਾਇਆ ਕਿ ਬੱਚਿਆਂ ਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼ੀਮਤੀ ਦਲਜੀਤ ਕੌਰ ਨੇ ਵੀ ਬੱਚਿਆਂ ਵਲੋਂ ਲਗਾਏ ਗਏ ਸਟਾਲ ਵਿਚ ਖਰੀਦਦਾਰੀ ਕਰਦੇ ਹੋਏ ਉਨ੍ਹਾਂ ਦੀ ਕਲਾ ਦੀ ਪ੍ਰਸੰਸਾ ਕੀਤੀ। 

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦੀ ਜ਼ਰੂਰਤ ਹੈ, ਇਸ ਲਈ ਇਨ੍ਹਾਂ ਦੀ ਕਲਾ ਨੂੰ ਵੱਧ ਤੋਂ ਵੱਧ ਉਜਾਗਰ ਕੀਤਾ ਜਾਵੇ।ਇਸ ਮੌਕੇ ਆਈ.ਈ.ਆਰ.ਟੀ. ਮਨੋਜ ਕੁਮਾਰ, ਜਿਓਤਸਨਾ, ਨੇਕ ਚੰਦ, ਸਮੀਕਸ਼ਾ ਸੈਣੀ, ਰੇਖਾ ਰਾਣੀ, ਆਈ.ਈ.ਵੀ. ਹਰਜਿੰਦਰ ਕੌਰ, ਅਨੁਰਾਧਾ, ਪ੍ਰਦੀਪ ਕੌਰ, ਆਸ਼ਾ ਰਾਣੀ, ਕਿਰਨ ਬਾਲਾ, ਮਨਜਿੰਦਰ ਸਿੰਘ, ਸਮਾਰਟ ਸਕੂਲ ਕੁਆਰਡੀਨੇਟਰ ਸਤੀਸ਼ ਕੁਮਾਰ, ਰਜਨੀਸ਼ ਗੁਲਿਆਨੀ, ਰਾਜਵੀਰ ਕੌਰ, ਮਨਮੀਤ ਕੌਰ, ਖੁਸ਼ਬੂ, ਸਚਿਤ ਮੱਲ, ਨਿਹਾਰਿਕਾ, ਰਿਤੀਸ਼, ਕ੍ਰਿਸ਼ਨ, ਮੰਨਤ, ਮੋਹਿਤ, ਸ਼ਾਂਤ ਕੁਮਾਰ, ਅਮਨਜੋਤ, ਅਮਿਤ, ਨਿੰਦਰ, ਮਨੀਸ਼, ਗਗਨਦੀਪ ਵੀ ਮੌਜੂਦ ਸਨ।

 

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD