Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਘਰੇਲੂ ਉਦਯੋਗ ਨੂੰ ਉਤਸਾਹਿਤ ਕਰਨਾ ਸਵੈ ਸਹਾਇਤਾ ਸਮੂਹ ਦਾ ਸਲਾਘਾਯੋਗ ਉਪਰਾਲਾ : ਡਾ. ਹਿਮਾਸ਼ੂ ਅਗਰਵਾਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਦੀਵਾਲੀ ਮੌਕੇ ਲਗਾਈ ਗਈ ਪ੍ਰਦਰਸ਼ਨੀ

DC Fazilka, Himanshu Aggarwal, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 21 Oct 2022

Last updated on: Oct 21, 2022, 00:00 IST

ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਵੈ ਸਹਾਇਤਾ ਸਮੂਹ ਦੁਆਰਾ ਹਥਦਸਤੀ ਨਾਲ ਤਿਆਰੀ ਕੀਤੀਆਂ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ ਗਈ ਜਿਸ ਦਾ ਉਦੇਸ਼ ਘਰੇਲੂ ਉਦਯੋਗ ਨੂੰ ਉਤਸਾਹਿਤ ਕਰਨਾ ਹੈ । ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸਮੂਹ ਸੈਲਫ ਹੈਲਪ ਗਰੁੱਪਾਂ ਦੀ ਸ਼ਲਾਘਾਂ ਕੀਤੀ ਤੇ ਹਥਦਸਤੀ ਬਣੀਆਂ ਵਸਤਾਂ ਨੂੰ ਮੁੜ ਤੋਂ ਵਿਕਸਤ ਕਰਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਚਲਾਏ ਜਾ ਰਹੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਵੈ ਸਹਾਇਤਾ ਸਮੂਹ ਦੁਆਰਾ ਵਧੀਆ ਕਾਰਗੁਜਾਰੀ ਨਿਭਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਪੁਰਾਤਨ ਸਭਿਆਚਾਰ ਨੂੰ ਮੁੜ ਤੋਂ ਸੁਰਜੀਤ ਕਰਦੇ ਹੋਏ ਹੱਥੀ ਤਿਆਰ ਕੀਤੇ ਜਾਣ ਵਾਲੇ ਸਮਾਨ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਸਕਿੱਲ ਡਿਵੈਲਪਮੈਂਟ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਦਰਸ਼ਨੀ ਘਰੇਲੂ ਉਦਯੋਗ ਨੂੰ ਉਤਸਾਹਿਤ ਕਰਨ ਹਿੱਤ ਲਾਹੇਵੰਦ ਸਾਬਿਤ ਹੋਵੇਗੀ।

ਉਨ੍ਹਾਂ ਹੱਥੀ ਵਸਤਾਂ ਤਿਆਰ ਕਰਨ ਵਾਲੇ ਨੁਮਾਇੰਦਿਆਂ ਤੋਂ ਇਲਾਵਾ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਹੱਥੀ ਬਣੀਆਂ ਵਸਤੂਆਂ ਦੀ ਖਰੀਦ ਕੀਤੀ ਜਾਵੇ। ਉਨ੍ਹਾਂ ਖੁਦ ਵੀ ਇਸ ਪ੍ਰਦਰਸ਼ਨੀ ਦੌਰਾਨ ਸਵੈ ਸਹਾਇਤਾ ਸਮੂਹ ਦੁਆਰਾ ਹਥਦਸਤੀ ਨਾਲ ਤਿਆਰੀ ਕੀਤੀਆਂ ਵਸਤੂਆਂ ਦੀ ਖਰੀਦ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

ਇਸ ਮੌਕੇ ਸਜਾਵਟ ਨਾਲ ਸਬੰਧਤ ਵਸਤਾਂ, ਫੁਲਕਾਰੀ, ਦੀਵੇ, ਮਿਠਾਈ, ਆਚਾਰ, ਮਸਾਲੇ, ਦਾਲਾਂ, ਵੂਲਨ ਦੀਆਂ ਆਈਟਮਾਂ, ਪਖੀਆਂ, ਹਥਾਂ ਦੀ ਕੜਾਈ ਵਾਲੇ ਸੂਟ, ਚਪਾਤੀ ਬਾਕਸ, ਸਰਪੋਸ ਆਦਿ ਹੋਰ ਹੱਥ ਨਾਲ ਬਣੀਆਂ ਵੱਖ-ਵੱਖ ਵਸਤਾਂ ਇਸ ਪ੍ਰਦਰਸ਼ਨੀ ਦਾ ਖਿਚ ਦਾ ਕੇਂਦਰ ਰਹੀਆਂ।ਇਸ ਮੌਕੇ ਸਹਾਇਕ ਕਮਿਸ਼ਨਰ ਸ. ਮਨਜੀਤ ਸਿੰਘ ਔਲਖ, ਸੁਪਰਡੈਂਟ ਪ੍ਰਦੀਪ ਗਖੜ, ਸ੍ਰੀ ਵਿਜੈ ਪਾਲ, ਜ਼ਿਲ੍ਹਾ ਇੰਚਾਰਜ ਮੈਡਮ ਨਵਨੀਤ ਕੌਰ ਤੇ ਸਮੂਹ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਦਾ ਸਟਾਫ ਆਦਿ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

 

Tags: DC Fazilka , Himanshu Aggarwal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD