Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਹੀਦ ਸਾਡੇ ਲਈ ਹਮੇਸ਼ਾਂ ਪ੍ਰੇਰਣਾ ਸ੍ਰੋਤ : ਚੰਦਰ ਗੈਂਦ

ਦੇਸ਼ ਸ਼ਹੀਦਾਂ ਦੇ ਪਰਿਵਾਰਾਂ ਦਾ ਕਰਜ਼ਦਾਰ ਰਹੇਗਾ-ਰਾਜਪਾਲ ਸਿੰਘ

Chander Gaind, Patiala Divisional Commissioner, Divisional Commissioner Patiala, DC Faridkot, Dr. Ruhee Dugg, Deputy Commissioner Faridkot, Faridkot, Police Commemoration Day Parade, Punjab Police, Police

Web Admin

Web Admin

5 Dariya News

ਫਰੀਦਕੋਟ , 21 Oct 2022

Last updated on: Oct 21, 2022, 00:00 IST

ਅੱਜ ਪੁਲੀਸ ਯਾਦਗਾਰੀ ਦਿਵਸ ਤੇ ਆਪਣੀ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ, ਜਿੰਨਾ ਵਿੱਚੋਂ 43 ਸ਼ਹੀਦ ਫਰੀਦਕੋਟ ਜਿਲੇ ਨਾਲ ਸਬੰਧਤ ਸਨ, ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜ਼ਿਲਾ ਪੱਧਰੀ ਸਮਾਗਮ ਇਥੋਂ ਦੀ ਪੁਲਿਸ ਲਾਈਨ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕਮਿਸ਼ਨਰ ਸ੍ਰੀ ਚੰਦਰ ਗੈਂਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ,ਜਦਕਿ ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ, ਅਡੀਸ਼ਨਲ ਜਿਲਾ ਤੇ ਸੈਸ਼ਨ ਜੱਜ ਜਗਦੀਪ ਸਿੰਘ ਮਹਿਰੋਕ, ਜ਼ਿਲਾ ਪੁਲੀਸ ਮੁਖੀ ਸ੍ਰੀ ਰਾਜਪਾਲ ਸਿੰਘ, ਅਤੇ ਹੋਰ ਉੱਚ ਸਿਵਲ ਅਤੇ ਪੁਲੀਸ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 ਇਸ ਮੌਕੇ ਕਮਿਸ਼ਨਰ ਸ੍ਰੀ ਚੰਦਰ ਗੈਂਦ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ,ਐਸ.ਐਸ.ਪੀ. ਸ: ਰਾਜਪਾਲ ਸਿੰਘ ਅਤੇ ਅਡੀਸ਼ਨਲ ਜਿਲਾ ਤੇ ਸੈਸ਼ਨ ਜੱਜ ਜਗਦੀਪ ਸਿੰਘ ਮਹਿਰੋਕ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀਆਂ ਵੱਲੋਂ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨਾ ਦੇ ਸਮਾਰਕ ਤੇ ਫੁੱਲ ਮਾਲਾਵਾਂ ਪਹਿਨਾਈਆਂ ਗਈਆਂ। 

ਇਸ ਮੌਕੇ ਆਪਣੇ ਸੰਬੋਧਨ ਵਿੱਚ ਕਮਿਸ਼ਨਰ ਡਾ. ਚੰਦਰ ਗੈਂਦ ਨੇ ਕਿਹਾ ਕਿ 21 ਅਕਤੂਬਰ ਨੂੰ ਪੂਰੇ ਦੇਸ਼ ਵਿਚ ਪੁਲਿਸ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਂਦੀਆਂ ਹਨ।ਜਿਨਾ ਨੇ ਦੁਸ਼ਮਣ ਨਾਲ ਲਾਹਾ ਲੈ ਕੇ ਦੇਸ਼ ਦੀ ਅਮਨ ਸ਼ਾਂਤੀ ਅਤੇ ਰਾਖੀ ਲਈ ਆਪਣੀ ਜਾਨ ਤਕ ਕੁਰਬਾਨ ਕਰ ਦਿੱਤੀ। ਸ਼ਹੀਦ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾ ਕਿਹਾ ਕਿ ਸ਼ਹੀਦਾਂ ਦੀ ਇਸ ਅਦੁੱਤੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ ਅਤੇ ਇਹ ਸ਼ਹੀਦ ਆਉਣ ਵਾਲੀਆਂ ਨਸਲਾਂ ਲਈ ਵੀ ਚਾਨਣ ਮੁਨਾਰਾ ਹਨ।

ਇਸ ਮੌਕੇ ਸ: ਰਾਜਪਾਲ ਸਿੰਘ ਸੀਨੀਅਰ ਪੁਲਿਸ ਕਪਤਾਨ ਫਰੀਦਕੋਟ ਨੇ ਦੱਸਿਆ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਸਰਧਾਂਜਲੀਆਂ ਦੇਣ ਲਈ ਅਤੇ ਉਨਾ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਇਹ ਦਿਨ ਮਨਾਇਆ ਜਾਂਦਾ ਹੈ। ਉਨਾ ਕਿਹਾ ਕਿ ਇਹ ਸ਼ਹੀਦ ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਲਈ ਹਮੇਸ਼ਾਂ ਚਾਨਣ ਮੁਨਾਰੇ ਵਜੋਂ ਸਾਡੇ ਦਿਲਾਂ ਵਿੱਚ ਰਹਿਣਗੇ ਅਤੇ ਹੋਰਨਾਂ ਪੁਲਿਸ ਜਵਾਨਾਂ ਲਈ ਆਪਣੀ ਡਿਊਟੀ ਹੋਰ ਜਜ਼ਬੇ, ਮਿਹਨਤ ਤੇ ਲਗਨ ਨਾਲ ਕਰਨ ਲਈ ਪ੍ਰੇਰਨਾ ਸਰੋਤ ਹਨ। 

ਉਨਾ ਕਿਹਾ ਕਿ ਸ਼ਹੀਦਾਂ ਦੀ ਇਸ ਲਾਸਾਨੀ ਕੁਰਬਾਨੀ ਸਦਕਾ ਸਮੁੱਚਾ ਦੇਸ਼ ਸ਼ਹੀਦਾਂ ਦੇ ਪਰਿਵਾਰਾਂ ਦਾ ਵੀ ਕਰਜਦਾਰ ਰਹੇਗਾ। ਇਸ ਸਮਾਗਮ ਦਾ ਮੰਚ ਸੰਚਾਲਨ ਜਿਲਾ ਮੀਡੀਆ ਕੁਆਰਡੀਨੇਟਰ ਸਿੱਖਿਆ ਵਿਭਾਗ ਸ੍ਰੀ ਜਸਬੀਰ ਜੱਸੀ ਵੱਲੋਂ ਬਾਖੂਬੀ ਨਿਭਾਇਆ ਗਿਆ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਅਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਪ੍ਰਸ਼ਾਂਤ ਵਰਮਾ,ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਜਿਲਾ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਜੀਤਪਾਲਸਿੰਘ, ਸਿਵਲ ਸਰਜਨ ਡਾ. ਸੰਜੇ ਕਪੂਰ, ਸ੍ਰੀ ਹਰਜਿੰਦਰ ਸਿੰਘ ਧਾਲੀਵਾਲ (ਰਿਟਾ. ਡੀ.ਐਸ.ਪੀ.) ਪ੍ਰਧਾਨ ਪੰਜਾਬ ਪੁਲਿਸ ਐਸੋਸੀਏਸ਼ਨ ਫਰੀਦਕੋਟ, ਐਸ.ਪੀ.(ਐਚ) ਸ੍ਰੀ ਅਨਿਲ ਕੁਮਾਰ, ਡੀ.ਐਸ.ਪੀ.(ਐਚ) ਗੁਰਮੀਤ ਸਿੰਘ ਬਰਾੜ, ਡੀ.ਐਸ.ਪੀ. (ਡੀ.) ਸ੍ਰੀ ਸਰਵਜੀਤ ਸਿੰਘ ਬਰਾੜ, ਡੀ.ਐਸ.ਪੀ., ਐਨ.ਡੀ.ਪੀ.ਐਸ ਸ੍ਰੀ ਸੁਨੀਲ ਕੁਮਾਰ, ਡੀ.ਐਸ.ਪੀ.(ਐਸ) ਜਸਮੀਤ ਸਿੰਘ ਧਾਲੀਵਾਲ, ਸਮਾਜ ਸੇਵੀ ਸ੍ਰੀ ਪ੍ਰਵੀਨ ਕਾਲਾ, ਰਿਟਾ. ਇੰਸਪੈਕਟਰ ਸ੍ਰੀ ਬਲਦੇਵ ਸਿੰਘ, ਸ੍ਰੀ ਦਿਲਬਾਗ ਸਿੰਘ,  ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

 

Tags: Chander Gaind , Patiala Divisional Commissioner , Divisional Commissioner Patiala , DC Faridkot , Dr. Ruhee Dugg , Deputy Commissioner Faridkot , Faridkot , Police Commemoration Day Parade , Punjab Police , Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD