Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਕੇਂਦਰੀ ਸੰਚਾਰ ਬਿਊਰੋ ਤੇ ਸਿਹਤ ਵਿਭਾਗ ਦੁਆਰਾ ਪੋਸ਼ਣ ਮਾਹ ’ਤੇ ਵਿਸ਼ੇਸ਼ ਪ੍ਰੋਗਰਾਮ ਤੇ ਟੀਕਾਕਰਨ ਕੈਂਪ

ਸਿਹਤਮੰਦ ਸਮਾਜ ਲਈ ਔਰਤਾਂ ਆਪਣੀ ਸਿਹਤ ਦਾ ਧਿਆਨ ਰੱਖਣ : ਡਿਪਟੀ ਕਮਿਸ਼ਨਰ

Central Bureau of Communication, DC Hoshiarpur, Deputy Commissioner Hoshiarpur, Sandeep Hans, Hoshiarpur, POSHAN Abhiyan

Web Admin

Web Admin

5 Dariya News

ਹੁਸ਼ਿਆਰਪੁਰ , 21 Oct 2022

ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਦੇ ਕੇਂਦਰੀ ਸੰਚਾਰ ਬਿਊਰੋ ਤੇ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਅੱਜ ਪਿੰਡ ਪੋਸੀ ਦੇ ਪਬਲਿਕ ਹੈਲਥ ਸੈਂਟਰ ਵਿਖੇ ਮਹਿਲਾਵਾਂ, ਬੱਚੀਆਂ ਤੇ ਬੱਚਿਆਂ ਨੂੰ ਉਨ੍ਹਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿਚ ਜਿਥੇ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਬੱਚੀਆਂ ਤੇ ਬੱਚਿਆਂ ਨੂੰ ਉਨ੍ਹਾਂ ਦੀ ਚੰਗੀ ਸਿਹਤ ਲਈ ਵਿਸ਼ੇਸ਼ ਜਾਣਕਾਰੀ ਉਪਲਬੱਧ ਕਰਵਾਈ ਗਈ, ਉਥੇ ਟੀਕਾਕਰਨ ਕੈਂਪ ਵਿਚ ਬੱਚਿਆਂ ਤੇ ਔਰਤਾਂ ਦਾ ਟੀਕਾਕਰਨ ਵੀ ਕੀਤਾ ਗਿਆ।

ਪ੍ਰੋਗਰਾਮ ਦੀ ਸ਼ੁਰੂਆਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਨੂੰ ਉਨ੍ਹਾਂ ਦੀ 115ਵੇਂ ਜਨਮ ਵਰ੍ਹੇਗੰਢ ’ਤੇ ਯਾਦ ਕਰਕੇ ਕੀਤੀ ਗਈ।

ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੁਆਰਾ ਰਾਜਸਥਾਨ ਦੇ ਝੁੰਝਨੂ ਜ਼ਿਲ੍ਹੇ ਵਿਚ 8 ਮਾਰਚ 2018 ਵਿਚ ਸ਼ੁਰੂ ਕੀਤੇ ਗਏ ਪੋਸ਼ਣ ਅਭਿਆਨ ਤਹਿਤ ਅਣਗਿਣਤ ਮਹਿਲਾਵਾਂ ਤੇ ਕਿਸ਼ੋਰੀਆਂ ਨੂੰ ਲਾਭ ਮਿਲਿਆ ਹੈ। ਇਸ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਸਿਵਲ ਸਰਜਨ ਡਾ. ਪ੍ਰੀਤ ਮੋਹਿੰਦਰ ਸਿੰਘ ਸਨ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਪੋਸੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਘਬੀਰ ਸਿੰਘ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਅਮਰਜੀਤ ਭੁੱਲਰ ਨੇ ਵੀ ਇਸ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ।

ਡਿਪਟੀ ਕਮਿਸ਼ਨਰ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਇਕ ਸਿਹਤਮੰਦ ਸਮਾਜ ਲਈ ਮਾਤਾ ਦਾ ਖੁਦ ਸਿਹਤਮੰਦ ਹੋਣਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਪੌਸ਼ਟਿਕ ਆਹਾਰ ਦੇ ਨਾਲ ਹੀ ਆਪਣੇ ਮੈਡੀਕਲ ਚੈਕਅਪ ਤੇ ਟੀਕਾਕਰਨ ਦਾ ਵੀ ਧਿਆਨ ਰੱਖਣ। ਇਸ ਮੌਕੇ ਉਨ੍ਹਾਂ ਨੇ ਦੇਸ਼ ਨੂੰ ਕੁਪੋਸ਼ਣ ਮੁਕਤ ਬਣਾਉਣ ਲਈ ਸਾਰੇ ਮੌਜੂਦ ਲੋਕਾਂ ਨੂੰ ਸਹੁੰ ਵੀ ਚੁਕਾਈ। ਪਿੰਡ ਪੋਸੀ ਦੇ ਪਬਲਿਕ ਹੈਲਥ ਸੈਂਟਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦੇ ਹੋਏ ਸ਼੍ਰੀ ਹੰਸ ਨੇ ਕਿਹਾ ਕਿ ਵੱਧ ਤੋਂ ਵੱਧ ਪਿੰਡ ਵਾਸੀ ਇਸ ਸੈਂਟਰ ਦੁਆਰਾ ਦਿੱਤੀਆਂ ਜਾ ਰਹੀਆਂ ਸਿਹਤਮੰਦ ਸੇਵਾਵਾਂ ਦਾ ਲਾਭ ਉਠਾਉਣ।

ਸਿਵਲ ਸਰਜਨ ਡਾ. ਪ੍ਰੀਤ ਮੋਹਿੰਦਰ ਸਿੰਘ ਨੇ ਜ਼ਿਲ੍ਹਾ ਸਿਹਤ ਵਿਭਾਗ ਦੀ ਚੰਗੀ ਕਾਰਗੁਜ਼ਾਰੀ ਦਾ ਵਰਣਨ ਕਰਦੇ ਹੋਏ ਆਮ ਜਨਤਾ ਨੂੰ ਸਰਕਾਰ ਦੁਆਰਾ ਚਲਾਈਆਂ ਗਈਆਂ ਸਿਹਤ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ।

ਮੰਤਰਾਲੇ ਦੇ ਕੇਂਦਰੀ ਪ੍ਰਚਾਰ ਅਧਿਕਾਰੀ ਰਾਜੇਸ਼ ਬਾਲੀ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਦੁਆਰਾ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਆਯੋਜਨ ਪੰਜਾਬ, ਹਰਿਆਣਾ, ਹਿਮਾਚਲ ਵਿਚ ਕਈ ਥਾਵਾਂ ’ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੁਆਰਾ ਚਲਾਏ ਗਏ ਪੋਸ਼ਣ ਮਾਹ ਦਾ ਮਕਸਦ ਮਹਿਲਾਵਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ’ਤੇ ਕਰਵਾਏ ਗਏ 0-6 ਸਾਲ ਦੇ ਹੈਲਥੀ ਬੇਬੀ ਸ਼ੋਅ ਵਿਚ ਪਹਿਲੇ ਸਥਾਨ ’ਤੇ ਮਾਤਾ ਰੁਚੀ ਬੰਗਾ ਦੇ ਪੁੱਤਰ ਪ੍ਰਤੀਕ ਬੰਗਾ, ਦੂਜੇ ਸਥਾਨ ’ਤੇ ਮਾਤਾ ਪ੍ਰਭਜੋਤ ਕੌਰ ਦੇ ਪੁੱਤਰ ਪ੍ਰਭਕਿਰਤ ਸਿੰਘ ਅਤੇ ਤੀਜੇ ਸਥਾਨ ’ਤੇ ਮਾਤਾ ਆਸ਼ਾ ਦੀ ਸਪੁੱਤਰੀ ਜਪਜੀਤ ਕੌਰ ਰਹੀ ਜਦਕਿ ਉਤਸਾਹ ਵਧਾਊ ਪੁਰਸਕਾਰ ਮਾਤਾ ਗੁਰਬਖਸ਼ ਕੌਰ ਦੀ ਪੁੱਤਰੀ ਨਿਹਾਰਿਕਾ ਸੰਧੂ ਨੂੰ ਦਿੱਤਾ ਗਿਆ। ਇਨ੍ਹਾਂ ਜੇਤੂ ਬੱਚਿਆਂ ਸਮੇਤ ਸਾਰੇ ਭਾਗੀਦਾਰਾਂ ਨੂੰ ਮੰਤਰਾਲੇ ਦੇ ਵਿਭਾਗ ਦੇ ਪ੍ਰਮਾਣ ਪੱਤਰ ਵੀ ਦਿੱਤੇ ਗਏ। ਜ਼ਿਲ੍ਹਾ ਪ੍ਰੋਗਰਾਮ ਵਿਭਾਗ ਦੁਆਰਾ ਪੌਸ਼ਟਿਕ ਭੋਜਨ ਸਬੰਧੀ ਲਗਾਏ ਗਏ ਵਿਸ਼ੇਸ਼ ਸਟਾਲ ਨੂੰ ਡਿਪਟੀ ਕਮਿਸ਼ਨਰ ਦੁਆਰਾ ਖੂਬ ਸਰਾਹਿਆ ਗਿਆ।

ਪ੍ਰੋਗਰਾਮ ਦੌਰਾਨ ਮੰਤਰਾਲੇ ਦੇ ਕਲਾਕਾਰਾਂ ਦੁਆਰਾ ਟੀਕਾਕਰਨ ਤੇ ਸਥਾਨਕ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਦੁਆਰਾ ਬੇਟੀ ਬਚਾਓ ਬੇਟੀ ਪੜ੍ਹਾਓ ਵਿਸ਼ੇ ’ਤੇ ਪੇਸ਼ ਕੀਤੇ ਗਏ ਨੁੱਕੜ ਨਾਟਕਾਂ ਨੂੰ ਹਾਜਰ ਲੋਕਾਂ ਵਲੋਂ ਭਰਵਾਂ ਹੁੰਗਾਰਾਂ ਦਿੱਤਾ ਗਿਆ।

 

Tags: Central Bureau of Communication , DC Hoshiarpur , Deputy Commissioner Hoshiarpur , Sandeep Hans , Hoshiarpur , POSHAN Abhiyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD